ਪ੍ਰਤਾਪ ਸਿੰਘ ਬਾਜਵਾ ਵਲੋਂ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਪਿੰਡ ਸਿੱਧਵਾਂ ਵਿਖੇ ਮੀਟਿੰਗ
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਸਿੱਧਵਾਂ ਵਿਖੇ ਸਾਬਕਾ ਸਰਪੰਚ ਗੁਰਨਾਮ ਸਿੰਘ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕੇ ਦੇ ਸੀਨੀਅਰ ਆਗੂ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ।
ਪ
ਪ੍ਰਤਾਪ ਸਿੰਘ ਬਾਜਵਾ ਪਿੰਡ ਸਿੱਧਵਾਂ ਵਿਖੇ ਵਰਕਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ : ਬੰਮਰਾਹ
03-09-2026
ਬਟਾਲਾ, 2 ਸਤੰਬਰ (ਸਤਿੰਦਰ ਸਿੰਘ)-ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਸਿੱਧਵਾਂ ਵਿਖੇ ਸਾਬਕਾ ਸਰਪੰਚ ਗੁਰਨਾਮ ਸਿੰਘ ਦੇ ਗ੍ਰਹਿ ਵਿਖੇ ਭਰਵੀਂ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕੇ ਦੇ ਸੀਨੀਅਰ ਆਗੂ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਗੂ ਹਾਜ਼ਰ ਸਨ। ਇਸ ਮੌਕੇ ਸ: ਬਾਜਵਾ ਨੇ ਕਾਂਗਰਸੀ ਵਰਕਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਪੰਜਾਬ ਦਾ ਹਰ ਵਰਗ ਇਸ ਸਰਕਾਰ ਤੋਂ ਦੁਖੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਵਰਗ, ਜਿਨ੍ਹਾਂ ਨੇ ਸੈਕਟਰੀਏਟ ਤੋਂ ਫੁੱਲਾਂ ਦੀ ਵਰਖਾ ਕੀਤੀ ਸੀ, ਅੱਜ ਉਹੀ ਮੁਲਾਜ਼ਮ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਧਰਨੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਹਰ ਵਰਗ ਨੂੰ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ ਲੋਕਾਂ ਨੂੰ ਸੁੱਖ-ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਗੁਰਨਾਮ ਸਿੰਘ ਸਿੱਧਵਾਂ ਸਾਬਕਾ ਸਰਪੰਚ ਦੇ ਪਰਿਵਾਰ ਵਲੋਂ ਸ: ਬਾਜਵਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਣ ਤੋਂ ਇਲਾਵਾ ਸਾਬਕਾ ਚੇਅਰਮੈਨ ਸਵਾਮੀਪਾਲ ਖੋਸਲਾ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਨਾਭਾ, ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਸਰਪੰਚ ਮਨਦੀਪ ਸਿੰਘ ਮਹਿਮਦਪੁਰ, ਸਾਬਕਾ ਸਰਪੰਚ ਜਸਵੰਤ ਸਿੰਘ ਜੋਤੀ ਬਾਗੇ, ਜੋਗਿੰਦਰ ਸਿੰਘ ਰੰਧਾਵਾ, ਸਨੋਬਰ ਸਿੰਘ ਪੀ.ਏ., ਰਾਜਦੇਵ ਸਿੰਘ, ਮਾਸਟਰ ਜੋਗਿੰਦਰ ਦਕੋਹਾ, ਲੱਖਾ ਸਿੰਘ ਦਕੋਹਾ, ਬਲਕਾਰ ਸਿੰਘ ਫੌਜੀ, ਅਜੈਬ ਸਿੰਘ ਸਿੱਧਵਾਂ, ਪਰਵੇਜ ਖਾਨ, ਗੋਰਾ ਵੀਲਾ, ਦਿਲਬਾਗ ਸਿੰਘ ਗੰਡੇ ਕੇ, ਜਗੀਰ ਸਿੰਘ ਮੈਂਬਰ ਕਪੂਰਾ, ਪੱਪੂ ਨੰਬਰਦਾਰ ਕਪੂਰਾ, ਸ਼ਾਮ ਸਿੰਘ ਕਪੂਰਾ, ਜਰਨੈਲ ਸਿੰਘ, ਟਹਿਲ ਸਿੰਘ ਕਪੂਰਾ, ਸਾਬਕਾ ਸਰਪੰਚ ਜੋਗਿੰਦਰ ਸਿੰਘ ਸਿੱਧਵਾਂ, ਸਾਬਕਾ ਸਰਪੰਚ ਸਾਧਾ ਸਿੰਘ ਸਿੱਧਵਾਂ, ਸੂਬਾ ਸਿੰਘ ਸਿੱਧਵਾਂ, ਅਮਰਜੀਤ ਸਿੰਘ ਸਿੱਧਵਾਂ, ਸਤਨਾਮ ਸਿੰਘ ਸਿੱਧਵਾਂ, ਸਰਵਣ ਸਿੰਘ ਸਿੱਧਵਾਂ, ਜਰਮਨ ਸਿੰਘ, ਮਨਪ੍ਰੀਤ ਸਿੰਘ, ਸੁਖਮਨ ਸਿੰਘ, ਨੰਬਰਦਾਰ ਸਰਤਾਜ ਸਿੰਘ ਪੱਡੇ, ਲਛਮਣ ਸਿੰਘ ਭੋਲ, ਬਲਜਿੰਦਰ ਸਿੰਘ ਨੰਬਰਦਾਰ ਸਿੱਧਵਾਂ, ਬਲਕਾਰ ਸਿੰਘ ਸਿੱਧਵਾਂ ਆਦਿ ਹਾਜ਼ਰ ਸਨ।