04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਗਰੁੱਪ 14 ਵਰਗ ਦੀਆਂ ਲੜਕੀਆਂ ਨੇ ਨੈਟਬਾਲ ਗੇਮ ’ਚ ਵਧੀਆ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ ਜੋ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।

ਅਜੀਤ ਡੈਸਕ 03-09-2026
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਮੱਲ੍ਹਾਂ ਮਾਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਗਰੁੱਪ 14 ਵਰਗ ਦੀਆਂ ਲੜਕੀਆਂ ਨੇ ਨੈਟਬਾਲ ਗੇਮ ’ਚ ਵਧੀਆ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ ਜੋ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਸਕੂਲ ਮੈਨੇਜਮੈਂਟ ਕਮੇਟੀ ਤੇ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਵਿਦਿਆਰਥਣਾਂ ਤੇ ਸਕੂਲ ਸਟਾਫ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਕੂਲ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕਰਦਾ ਹੈ ਤਾਂ ਜੋ ਬੱਚੇ ਭਵਿੱਖ ਵਿਚ ਇਕ ਚੰਗੇ ਖਿਡਾਰੀ ਤੇ ਚੰਗੇ ਨਾਗਰਿਕ ਬਣ ਸਕਣ। ਇਹ ਸਾਰਾ ਪ੍ਰੋਗਰਾਮ ਸਕੂਲ ਦੇ ਡੀ.ਪੀ ਅਧਿਆਪਕਾ ਸਾਵਲੀ ਦੀ ਮਿਹਨਤ ਅਤੇ ਰਹਿਨੁਮਾਈ ਹੇਠ ਕਰਵਾਇਆ ਗਿਆ ।
ਪਿਛਲੀ ਖ਼ਬਰ ਧਾਰਮਿਕ ਆਗੂਆਂ, ਪਾਦਰੀਆਂ ਤੇ ਰਾਜਨੀਤਿਕ ਨੇਤਾਵਾਂ ਨੂੰ ਇਕੱਠੇ ਹੋਣ ਦੀ ਲੋੜ-ਪ੍ਰਿੰਸ ਮਸੀਹ ਅਗਲੀ ਖ਼ਬਰ ਬੀਤੀ ਰਾਤ ਹੋਈ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।