04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸੋਹਨ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ

ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਦੇ ਤਾਇਆ ਜੀ ਸੋਹਨ ਸਿੰਘ ਗਿੱਲ (98) ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਯਾਦ ’ਚ ਪਿੰਡ ਬੱਬਰੀ ਦੇ ਗੁਰਦੁਆਰਾ ਸ੍ਰੀ ਬੋਹੜੀ ਸਾਹਿਬ ਵਿਖੇ ਅੰਤਿਮ ਅਰਦਾਸ, ਕੀਰਤਨ ਤੇ ਸ਼ਰਧਾਂਜਲੀ ਸਮਗਮ ਕਰਵਾਇਆ ਗਿਆ। ਜਿਸ ’ਚ ਵੱਖ ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਸ਼ਖ਼ਸੀਅਤਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਇਲਾਕਾ ਵਾਸੀਆਂ ਨੇ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।

ਕੀਰਤਨ ਕਰਦਾ ਰਾਗੀ ਜਥਾ ਤੇ ਸੋਹਣ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਤੇ ਚੇਅਰਮੈਨ ਸਵਿੰਦਰ ਸਿੰਘ ਗਿੱਲ। ਤਸਵੀਰਾਂ: ਵਿਸ਼ਾਲ ਮੁੰਨਾ 03-09-2026
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਸੁਖਜਿੰਦਰ ਗਰੁੱਪ ਆਫ਼ ਇੰਸਟੀਚਿਊਟ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਦੇ ਤਾਇਆ ਜੀ ਸੋਹਨ ਸਿੰਘ ਗਿੱਲ (98) ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਯਾਦ ’ਚ ਪਿੰਡ ਬੱਬਰੀ ਦੇ ਗੁਰਦੁਆਰਾ ਸ੍ਰੀ ਬੋਹੜੀ ਸਾਹਿਬ ਵਿਖੇ ਅੰਤਿਮ ਅਰਦਾਸ, ਕੀਰਤਨ ਤੇ ਸ਼ਰਧਾਂਜਲੀ ਸਮਗਮ ਕਰਵਾਇਆ ਗਿਆ। ਜਿਸ ’ਚ ਵੱਖ ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਸ਼ਖ਼ਸੀਅਤਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ ਅਤੇ ਇਲਾਕਾ ਵਾਸੀਆਂ ਨੇ ਪਹੁੰਚ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਸਮਾਗਮ ਦੌਰਾਨ ਭਾਈ ਗੁਰਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਵਲੋਂ ਕੀਰਤਨ ਕੀਤਾ ਗਿਆ। ਉਪਰੰਤ ਸੰਗਤ ਵਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਜਗਰੂਪ ਸਿੰਘ ਸ਼ੇਖਵਾ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਕੇ.ਪੀ ਪਾਹੜਾ ਸਮੇਤ ਸਲਵਿੰਦਰ ਸਿੰਘ ਸਮਰਾ, ਅਮਨਦੀਪ ਸਿੰਘ ਕੋਟ ਸੰਤੋਖ ਰਾਏ, ਮਹਿੰਦਰਪਾਲ ਸਿੰਘ ਕੌਂਟਾ, ਗੁਰਮੁਖ ਸਿੰਘ ਚਾਹਲ, ਅਮਰਬੀਰ ਸਿੰਘ ਚਾਹਲ, ਹਰਜਿੰਦਰ ਸਿੰਘ ਚਾਹਲ, ਗੁਰਬੀਰ ਸਿੰਘ ਚਾਹਲ, ਅਵਤਾਰ ਸਿੰਘ ਬੋਪਾਰਾਏ, ਜੋਗਾ ਸਿੰਘ ਠੀਕਰੀਵਾਲ ਅਤੇ ਹਰਮਨਪ੍ਰੀਤ ਸਿੰਘ ਖੇਤੀਬਾੜੀ ਅਫਸਰ, ਵਕੀਲ ਹਰਪ੍ਰੀਤ ਸਿੰਘ ਬਾਜਵਾ, ਵਕੀਲ ਵਰੁਣ ਰਾਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਸੋਹਨ ਸਿੰਘ ਦੇ ਲੰਮੇ ਅਤੇ ਸਨਮਾਨਯੋਗ ਜੀਵਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖਿਆ ਵਿਭਾਗ ਵਿਚ ਲੰਮਾ ਸਮਾਂ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਈਆਂ। ਅੰਤ ’ਚ ਸਵਿੰਦਰ ਸਿੰਘ ਗਿੱਲ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸੋਹਨ ਸਿੰਘ ਨਾਲ ਜੁੜੀਆਂ ਪਰਿਵਾਰਿਕ ਯਾਦਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਪਰਿਵਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਰੱਖੀ ਨੀਂਹ ਨੂੰ ਮਜ਼ਬੂਤ ਕਰਨ ਵਿਚ ਸੋਹਨ ਸਿੰਘ ਦਾ ਬਹੁਤ ਵੱਡਾ ਯੋਗਦਾਨ ਰਿਹਾ। ਸਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸੋਹਨ ਸਿੰਘ ਦੀਆਂ ਸੇਵਾਵਾਂ, ਸਿੱਖਿਆ ਪ੍ਰਤੀ ਸਮਰਪਣ ਤੇ ਸਮਾਜ ਲਈ ਕੀਤੇ ਕਾਰਜ ਹਮੇਸ਼ਾ ਪਰਿਵਾਰ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣੇ ਰਹਿਣਗੇ। ਇਸ ਮੌਕੇ ਬਲਵਿੰਦਰ ਸਿੰਘ ਗਿੱਲ (ਬੀ.ਪੀ.ਈ.ਓ), ਦਲਜੀਤ ਕੌਰ, ਹਰਜਿੰਦਰ ਸਿੰਘ ਰੰਧਾਵਾ ਐਸ.ਡੀ.ਓ. ਲੋਕ ਨਿਰਮਾਣ ਵਿਭਾਗ, ਗੁਰਇਕਬਾਲ ਸਿੰਘ ਗਿੱਲ (ਲਵਲੀ) ਮਹਿਕਮਾ ਲੋਕ ਨਿਰਮਾਣ ਵਿਭਾਗ ਤੇ ਐਡਵੋਕੇਟ ਨਿਮਰਤਾਮ ਕੌਰ ਗਿੱਲ ਸਮੇਤ ਪੂਰਾ ਪਰਿਵਾਰ ਹਾਜ਼ਰ ਸੀ।
ਪਿਛਲੀ ਖ਼ਬਰ ਕਰਾਟੇ ਟੂਰਨਾਮੈਂਟ ’ਚੋਂ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਸੋਨੇ-ਚਾਂਦੀ ਦੇ ਮੈਡਲ ਅਗਲੀ ਖ਼ਬਰ ਦੂਨ ਸਕੂਲ ਦੇ ਜਸਕੀਰਤ ਸਿੰਘ ਨੇ ਬੈਡਮਿੰਟਨ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।