04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੋਬਿੰਦ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਦੀਨਾਨਗਰ, 3 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਗੋਬਿੰਦ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸੋਨਿਕਾ ਸ਼ਰਮਾ ਦੀ ਪ੍ਰਧਾਨਗੀ ਕਰਵਾਏ ਸਮਾਗਮ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਸੰਧੂ, ਮੈਨੇਜਰ ਸੋਨੀ ਸੰਧੂ, ਉਪ ਪ੍ਰਧਾਨ ਸੰਦੀਪ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 04-09-2026
ਦੀਨਾਨਗਰ, 3 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਗੋਬਿੰਦ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸੋਨਿਕਾ ਸ਼ਰਮਾ ਦੀ ਪ੍ਰਧਾਨਗੀ ਕਰਵਾਏ ਸਮਾਗਮ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਸੰਧੂ, ਮੈਨੇਜਰ ਸੋਨੀ ਸੰਧੂ, ਉਪ ਪ੍ਰਧਾਨ ਸੰਦੀਪ ਸਿੰਘ ਸੰਧੂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸਮਾਗਮ ਦੌਰਾਨ ਸਕੂਲ ਦੇ ਛੋਟੇ ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ’ਤੇ ਅਧਾਰਿਤ ਬਾਲ ਲੀਲਾਵਾਂ ਤੇ ਭਾਰਤੀ ਸੰਸਕ੍ਰਿਤੀ ਦੀ ਸੁੰਦਰ ਝਲਕ ਪੇਸ਼ ਕੀਤੀ। ਵਿਦਿਆਰਥੀਆਂ ਦੇ ਵੱਖ-ਵੱਖ ਰਚਨਾਤਮਿਕ ਤੇ ਮਨੋਰੰਜਕ ਮੁਕਾਬਲੇ ਵਿਚ ਉਤਸ਼ਾਹ ਨਾਲ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਵਿਦਿਆਰਥੀ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ ਨਾਲ ਜੁੜੀਆਂ ਵੱਖ-ਵੱਖ ਵੇਸ਼ ਭੁਸ਼ਾਵਾਂ ਵਿਚ ਸੱਜ ਕੇ ਆਏ ਹੋਏ ਸਨ। ਸਕੂਲ ਪ੍ਰਬੰਧਕ ਦੇ ਚੇਅਰਮੈਨ ਮਹਿੰਦਰ ਸਿੰਘ ਸੰਧੂ ਤੇ ਪ੍ਰਿੰਸੀਪਲ ਸੋਨਿਕਾ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਵਿਚ ਧਾਰਮਿਕ ਭਾਵਨਾ ਨੂੰ ਮਜਬੂਤ ਬਣਾਉਂਦੇ ਹਨ ਅਤੇ ਨਾਲ ਹੀ ਉਨਾਂ ਦੇ ਆਤਮ ਵਿਸ਼ਵਾਸ ਤੇ ਕਦਰਾਂ-ਕੀਮਤਾਂ ਦਾ ਵਿਕਾਸ ਕਰਦੇ ਹਨ। ਉਂਨ੍ਹਾਂ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਮੀਟ ਦੀ ਦੁਕਾਨ ਦੇ ਸ਼ਟਰ ਤੋੜ ਕੇ ਚੋਰਾਂ ਵਲੋਂ ਗੈਸ ਸਿਲੰਡਰ, ਬੈਟਰੀ ਤੇ ਨਗਦੀ ਚੋਰੀ ਅਗਲੀ ਖ਼ਬਰ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।