04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਅਧਿਆਪਕ ਦਿਵਸ ਮਨਾਇਆ

ਵਡਾਲਾ ਗ੍ਰੰਥੀਆਂ, 3 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ’ਚ ਅਧਿਆਪਕ ਦਿਵਸ ਮਨਾਏ ਜਾਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਮ ਲਾਲ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੂੰ ਸਨਮਾਨ ਪੱਤਰ ਦੇ ਕੇ ਉਨ੍ਹਾਂ ਦੀਆਂ ਸਿੱਖਿਆ ਦੇ ਖੇਤਰ ’ਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 04-09-2026
ਵਡਾਲਾ ਗ੍ਰੰਥੀਆਂ, 3 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਰਕਾਰੀ ਸਕੂਲਾਂ ’ਚ ਅਧਿਆਪਕ ਦਿਵਸ ਮਨਾਏ ਜਾਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਅਧਿਆਪਕ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਮ ਲਾਲ ਵਲੋਂ ਸਕੂਲ ਦੇ ਸਮੂਹ ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੂੰ ਸਨਮਾਨ ਪੱਤਰ ਦੇ ਕੇ ਉਨ੍ਹਾਂ ਦੀਆਂ ਸਿੱਖਿਆ ਦੇ ਖੇਤਰ ’ਚ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਭਵਿੱਖ ’ਚ ਵੀ ਇਸੇ ਤਰ੍ਹਾਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਇਸ ਉਪਰਾਲੇ ਤੇ ਪ੍ਰਿੰਸੀਪਲ ਰਾਮ ਨਾਲ ਵਲੋਂ ਦਿੱਤੇ ਗਏ ਸਨਮਾਨ ਦਾ ਧੰਨਵਾਦ ਕਰਦੇ ਹੋਏ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਪਿਛਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ 2 ਗ੍ਰਿਫ਼ਤਾਰ ਅਗਲੀ ਖ਼ਬਰ ਐਸ.ਐਲ. ਬਾਵਾ ਕਾਲਜ ’ਚ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।