05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਵਿਸ਼ੇਸ਼ ਸੈਸ਼ਨ ਕਰਵਾਇਆ

ਬਟਾਲਾ, 04 ਸਤੰਬਰ (ਸਤਿੰਦਰ ਸਿੰਘ)- ਸਥਾਨਕ ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਵਿਸ਼ੇਸ਼ ਕਰੀਅਰ ਕਾਊਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ.

ਅਜੀਤ ਡੈਸਕ 05-09-2026
ਬਟਾਲਾ, 04 ਸਤੰਬਰ (ਸਤਿੰਦਰ ਸਿੰਘ)- ਸਥਾਨਕ ਗੁਰੂ ਨਾਨਕ ਕਾਲਜ, ਬਟਾਲਾ ਵਿਖੇ ਵਿਸ਼ੇਸ਼ ਕਰੀਅਰ ਕਾਊਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਯੋਗ ਅਗਵਾਈ ਹੇਠ ਕਰਵਾਏ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਦਲਦੇ ਦੌਰ ਦੀਆਂ ਚੁਣੌਤੀਆਂ ਤੇ ਰੁਜ਼ਗਾਰ ਦੇ ਨਵੇਂ ਦਿਸਹੱਦਿਆਂ ਤੋਂ ਜਾਣੂ ਕਰਵਾਉਣਾ ਸੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਵਲੋਂ ਅਹਿਮ ਮਾਰਗਦਰਸ਼ਨ ਸੈਸ਼ਨ ਦੌਰਾਨ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਨਰੇਸ਼ (ਪੀ.ਸੀ.ਐੱਸ.), ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੀ ਚੋਣ, ਸਰਕਾਰੀ ਖੇਤਰ ਦੀਆਂ ਸੇਵਾਵਾਂ, ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਤੇ ਵੱਖ-ਵੱਖ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜ਼ਿਲ੍ਹਾ ਗੁਰਦਾਸਪੁਰ ’ਚ 3 ਸਤੰਬਰ ਤੋਂ 30 ਸਤੰਬਰ 2026 ਤੱਕ ਚਲਾਈ ਜਾ ਰਹੀ ਵਿਸ਼ੇਸ਼ ਕਰੀਅਰ ਕਾਊਂਸਲਿੰਗ ਪਹਿਲਕਦਮੀ ਦਾ ਅਟੁੱਟ ਅੰਗ ਹੈ, ਜਿਸ ਦਾ ਮੁੱਖ ਨਿਸ਼ਾਨਾ 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਹੀ ਸਮੇਂ ’ਤੇ ਯੋਗ ਸੇਧ ਪ੍ਰਦਾਨ ਕਰਨਾ ਹੈ । ਸਮਾਗਮ ਦੇ ਅੰਤ ’ਚ ਪਲੇਸਮੈਂਟ ਸੈੱਲ ਦੀ ਕੋਆਰਡੀਨੇਟਰ ਡਾ. ਮਨਦੀਪ ਕੌਰ ਨੇ ਸ੍ਰੀ ਨਰੇਸ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਸ਼ਨ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਭਵਿੱਖ ਲਈ ਸੁਚੱਜੇ ਫ਼ੈਸਲੇ ਲੈਣ ਦੇ ਯੋਗ ਬਣਾਉਂਦੇ ਹਨ ।
ਪਿਛਲੀ ਖ਼ਬਰ ਡੀ.ਏ.ਵੀ. ਸੈਨਟੇਨਰੀ ਸਕੂਲ ਦੀ ਵਿਦਿਆਰਥਣ ਨੇ 30 ਮਿੰਟ ਤੱਕ ਆਸਣ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ ਅਗਲੀ ਖ਼ਬਰ ਅਜੇ ਬੇਦੀ ਰਾਈਸ ਮਿੱਲ ਐਸੋਸੀਏਸ਼ਨ ਗੁਰਦਾਸਪੁਰ ਤੇ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।