ਪਿੰਡ ਛੋੜੀਆਂ ਬੇਟ ਦੇ ਗੁਰਦੁਆਰਾ ਸਾਹਿਬ ’ਚ ਅਚਾਨਕ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਪਵਿੱਤਰ ਅੰਗਾਂ ਨੂੰ ਪੁੱਜਿਆ ਨੁਕਸਾਨ
ਕਾਹਨੂੰਵਾਨ, 4 ਸਤੰਬਰ (ਨਿਸ਼ਾਨ ਸਿੰਘ ਚਾਹਲ)–ਪਿੰਡ ਛੌੜੀਆਂ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਪਾਲਕੀ ਸਾਹਿਬ ਦੇ ਨੇੜੇ ਲੱਗੇ ਇੱਕ ਪੱਖੇ ਨੂੰ ਅਚਾਨਕ ਅੱਗ ਲੱਗਣ ਕਾਰਨ ਗੁਰਦੁਆਰਾ ਸਾਹਿਬ ਅੰਦਰ ਪ੍ਰਕਾਸ਼ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਪਵਿੱਤਰ ਅੰਗ ਤੇ ਰੁਮਾਲਾ ਸਾਹਿਬ ਅੱਗ ਦੀ ਲਪੇਟ ’ਚ ਆ ਗਏ । ਇਸ ਸੰਬੰਧੀ ਪਿੰਡ ਛੌੜੀਆਂ ਬੇਟ ਦੇ ਸਰਪੰਚ ਕੁਲਦੀਪ ਸਿੰਘ ਜੱਗਾ ਨੇ ਦੱਸਿਆ ਕਿ ਪਿੰਡ ਦੀ ਸੰਗਤ ਵਲੋਂ ਗੁਰਦੁਆਰਾ ਸਾਹਿਬ ’ਚੋਂ ਧੂੰਆਂ ਨਿਕਲਦਾ ਦੇਖਿਆ ਗਿਆ, ਜਿਸ ਉਪਰੰਤ ਸੰਗਤ ਵਲੋਂ ਤੁਰੰਤ ਇਸ ਸਬੰਧੀ ਉਨ੍ਹਾਂ ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਲਖਬੀਰ ਸਿੰਘ ਨੂੰ ਸੂਚਿਤ ਕੀਤਾ ਗਿਆ।
ਕਾਹਨੂੰਵਾਨ, 4 ਸਤੰਬਰ (ਨਿਸ਼ਾਨ ਸਿੰਘ ਚਾਹਲ)–ਪਿੰਡ ਛੌੜੀਆਂ ਬੇਟ ਦੇ ਗੁਰਦੁਆਰਾ ਸਾਹਿਬ ਵਿਖੇ ਪਾਲਕੀ ਸਾਹਿਬ ਦੇ ਨੇੜੇ ਲੱਗੇ ਇੱਕ ਪੱਖੇ ਨੂੰ ਅਚਾਨਕ ਅੱਗ ਲੱਗਣ ਕਾਰਨ ਗੁਰਦੁਆਰਾ ਸਾਹਿਬ ਅੰਦਰ ਪ੍ਰਕਾਸ਼ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਕੁਝ ਪਵਿੱਤਰ ਅੰਗ ਤੇ ਰੁਮਾਲਾ ਸਾਹਿਬ ਅੱਗ ਦੀ ਲਪੇਟ ’ਚ ਆ ਗਏ । ਇਸ ਸੰਬੰਧੀ ਪਿੰਡ ਛੌੜੀਆਂ ਬੇਟ ਦੇ ਸਰਪੰਚ ਕੁਲਦੀਪ ਸਿੰਘ ਜੱਗਾ ਨੇ ਦੱਸਿਆ ਕਿ ਪਿੰਡ ਦੀ ਸੰਗਤ ਵਲੋਂ ਗੁਰਦੁਆਰਾ ਸਾਹਿਬ ’ਚੋਂ ਧੂੰਆਂ ਨਿਕਲਦਾ ਦੇਖਿਆ ਗਿਆ, ਜਿਸ ਉਪਰੰਤ ਸੰਗਤ ਵਲੋਂ ਤੁਰੰਤ ਇਸ ਸਬੰਧੀ ਉਨ੍ਹਾਂ ਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਲਖਬੀਰ ਸਿੰਘ ਨੂੰ ਸੂਚਿਤ ਕੀਤਾ ਗਿਆ। ਇਸ ਦੌਰਾਨ ਸੰਗਤ ਵਲੋਂ ਤੁਰੰਤ ਕਾਰਵਾਈ ਕਰਦਿਆਂ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੂੰ ਵੀ ਦਿੱਤੀ ਗਈ। ਸੂਚਨਾ ਮਿਲਣ ਉਪਰੰਤ ਗੁਰਦੁਆਰਾ ਬੁਰਜ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਧਰਮ ਪ੍ਰਚਾਰ ਕਮੇਟੀ ਮੈਂਬਰ ਜ਼ਿਲ੍ਹਾ ਗੁਰਦਾਸਪੁਰ ਗੁਰਨਾਮ ਸਿੰਘ ਦੋਰਾਗਲਾਂ ਗੁਰਜੀਤ ਸਿੰਘ ਤੇ ਲਵਪ੍ਰੀਤ ਸਿੰਘ ਮੌਕੇ ‘ਤੇ ਪੁੱਜੇ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਮੌਕੇ ‘ਤੇ ਪੁੱਜੇ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਰਪੰਚ ਕੁਲਦੀਪ ਸਿੰਘ ਜੱਗਾ ਨੇ ਦੱਸਿਆ ਕਿ ਜੇਕਰ ਪਿੰਡ ਵਾਸੀਆਂ ਅਤੇ ਸੰਗਤ ਨੂੰ ਸਮੇਂ ਸਿਰ ਗੁਰਦੁਆਰਾ ਸਾਹਿਬ ’ਚੋਂ ਨਿਕਲਦੇ ਧੂੰਏਂ ਦਾ ਪਤਾ ਨਾ ਲੱਗਦਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਰ ਪਵਿੱਤਰ ਅੰਗਾਂ ਦਾ ਵੱਡਾ ਨੁਕਸਾਨ ਹੋ ਸਕਦਾ ਸੀ। ਉਨ੍ਹਾਂ ਕਿਹਾ ਕਿ ਸੰਗਤ ਦੀ ਸਮੇਂ ਸਿਰ ਚੌਕਸੀ ਅਤੇ ਤੁਰੰਤ ਕੀਤੀ ਕਾਰਵਾਈ ਕਾਰਨ ਇੱਕ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।