ਲੋਕਾਂ ਦੀ ਆਵਾਜ਼ ਨੂੰ ਜਬਰ ਨਾਲ ਕੁਚਲ ਕੇ ਭਗਵੰਤ ਮਾਨ ਸਰਕਾਰ ਸੂਬੇ ’ਤੇ ਰਾਜ ਕਰਨਾ ਚਾਹੁੰਦੀ -ਗੁੱਡੂ ਸੇਠ
ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਬਟਾਲਾ ਹਲਕੇ ਤੋਂ ਸੀਨੀਅਰ ਕਾਂਗਰਸ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਕਿਹਾ ਕਿ ਸੂਬੇ ’ਚ ਸਰਕਾਰ ਦੀਆਂ ਨੀਤੀਆਂ ਖਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਪੁਲਿਸ ਦਬਾਅ, ਝੂਠੇ ਪਰਚਿਆਂ ਤੇ ਤਸ਼ੱਦਦ ਰਾਹੀਂ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਵਿਚ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਾਲਾ ਕੱਪੜਾ ਲਹਿਰਾ ਕੇ ਵਿਰੋਧ ਕਰਨ ’ਤੇ ਹਿਰਾਸਤ ’ਚ ਲਏ ਗਏ ਨੌਜਵਾਨ ਮੋਹਨਜੀਤ ਸਿੰਘ ਨੂੰ ਪੁਲਿਸ ਵਲੋਂ ਕੀਤਾ ਗਿਆ ਤਸ਼ੱਦਦ ਬੇਹੱਦ ਨਿੰਦਣਯੋਗ ਹੈ।
ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਬਟਾਲਾ ਹਲਕੇ ਤੋਂ ਸੀਨੀਅਰ ਕਾਂਗਰਸ ਆਗੂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਕਿਹਾ ਕਿ ਸੂਬੇ ’ਚ ਸਰਕਾਰ ਦੀਆਂ ਨੀਤੀਆਂ ਖਿਲਾਫ਼ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਪੁਲਿਸ ਦਬਾਅ, ਝੂਠੇ ਪਰਚਿਆਂ ਤੇ ਤਸ਼ੱਦਦ ਰਾਹੀਂ ਚੁੱਪ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ ਵਿਚ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਕਾਲਾ ਕੱਪੜਾ ਲਹਿਰਾ ਕੇ ਵਿਰੋਧ ਕਰਨ ’ਤੇ ਹਿਰਾਸਤ ’ਚ ਲਏ ਗਏ ਨੌਜਵਾਨ ਮੋਹਨਜੀਤ ਸਿੰਘ ਨੂੰ ਪੁਲਿਸ ਵਲੋਂ ਕੀਤਾ ਗਿਆ ਤਸ਼ੱਦਦ ਬੇਹੱਦ ਨਿੰਦਣਯੋਗ ਹੈ। ਗੁੱਡੂ ਸੇਠ ਨੇ ਕਿਹਾ ਕਿ ਲੋਕਤੰਤਰ ’ਚ ਸਰਕਾਰ ਦੀ ਆਲੋਚਨਾ ਕਰਨਾ, ਸਵਾਲ ਪੁੱਛਣਾ ਤੇ ਸ਼ਾਤਮਈ ਢੰਗ ਨਾਲ ਵਿਰੋਧ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਕਿਹਾ ਕਿ ਇਸ ਹੱਕ ਨੂੰ ਤਾਕਤ ਦੇ ਜ਼ੋਰ ’ਤੇ ਦਬਾਉਣ ਦੀ ਕੋਸ਼ਿਸ਼ ਪੰਜਾਬ ਦੀ ਲੋਕਤੰਤਰਿਕ ਪ੍ਰਣਾਲੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਵਿਰੋਧ ਕਰਨ ਵਾਲੇ ਨੌਜਵਾਨ ਨਾਲ ਕਥਿਤ ਤਸ਼ੱਦਦ ਦੀ ਘਟਨਾ ਨੇ ਸਰਕਾਰ ਦੀ ਕਾਰਗੁਜਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਗੁੱਡੂ ਸੇਠ ਨੇ ਕਿਹਾ ਜੇਕਰ ਕੋਈ ਨਾਗਰਿਕ ਸਰਕਾਰ ਨਾਲ ਅਸਹਿਮਤੀ ਪ੍ਰਗਟ ਕਰਦਾ ਹੈ ਤਾਂ ਉਸ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ, ਨਾ ਕਿ ਉਸ ਦੀ ਆਵਾਜ਼ ਨੂੰ ਪੁਲਿਸੀ ਕਾਰਵਾਈ ਜਾਂ ਡਰ ਦੇ ਮਾਹੌਲ ਰਾਹੀਂ ਦਬਾਇਆ ਜਾਵੇ।