05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਦੇ ਕੇ.ਜੀ. ਸੈਕਸ਼ਨ ’ਚ ਅਧਿਆਪਕ ਦਿਵਸ ਸਮਾਗਮ ਕਰਵਾਇਆ

ਪਠਾਨਕੋਟ, 4 ਸਤੰਬਰ (ਸੰਧੂ)-ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਦੇ ਕੇ. ਜੀ.

ਅਜੀਤ ਡੈਸਕ 05-09-2026
ਪਠਾਨਕੋਟ, 4 ਸਤੰਬਰ (ਸੰਧੂ)-ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਦੇ ਕੇ.ਜੀ. ਸੈਕਸ਼ਨ ਵਲੋਂ ਕੇ.ਜੀ. ਹਾਲ ਵਿਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਰੈਵਰੈਂਡ ਫਾਦਰ ਫੈਲਿਕਸ ਸ਼ੇਰਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਿਸਟਰ ਪ੍ਰਿੰਸੀਪਲ ਸਮਿਤਾ ਥਾਮਸ ਤੇ ਕੇ.ਜੀ. ਇੰਚਾਰਜ ਸਿਸਟਰ ਲਾਲੀ ਮਾਰੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਸਮਾਗਮ ਦੀ ਸ਼ੁਰੂਆਤ ਨੰਨ੍ਹੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸੁੰਦਰ ਪ੍ਰਾਰਥਨਾ ਨਾਚ ਨਾਲ ਹੋਈ । ਉਪਰੰਤ ਯੂ.ਕੇ.ਜੀ. ਲੋਟਸ ਦੀ ਵਿਦਿਆਰਥਣ ਚਾਰੁਸ਼ ਨੇ ਸਵਾਗਤੀ ਭਾਸ਼ਣ ਪੇਸ਼ ਕਰਦਿਆਂ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਧੰਨਵਾਦ ਦੀ ਭਾਵਨਾ ਪ੍ਰਗਟ ਕੀਤੀ । ਇਸ ਮੌਕੇ ਕੇ.ਜੀ. ਸੈਕਸ਼ਨ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ’ਚ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਨੰਨ੍ਹੇ ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਮਾਗਮ ’ਚ ਮੌਜੂਦ ਸਾਰਿਆਂ ਦਾ ਮਨ ਮੋਹ ਲਿਆ । ਸਮਾਗਮ ਦਾ ਮੁੱਖ ਆਕਰਸ਼ਣ ਬੱਚਿਆਂ ਵਲੋਂ ਪੇਸ਼ ਕੀਤੀ । ਜੋਸ਼ ਭਰਪੂਰ ਭੰਗੜੇ ਦੀ ਪੇਸ਼ਕਾਰੀ ਰਹੀ । ਇਸ ਮੌਕੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਰੈਵਰੈਂਡ ਫਾਦਰ ਫੈਲਿਕਸ ਸ਼ੇਰਗਿੱਲ ਨੇ ਦੱਸਿਆ ਕਿ ਅਧਿਆਪਕ ਬੱਚਿਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ । ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ ।
ਪਿਛਲੀ ਖ਼ਬਰ ਕਲਾਸਪੁਰ ਸੈਂਟਰ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਕਰਵਾਈਆਂ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਪੰਜਾਬ ’ਚ ਫਿਰ ਤੋਂ ਸਰਕਾਰ ਬਣੇਗੀ- ਸ਼ਰਮਾ, ਆਲੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।