05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

‘ ਚਾਹ ’ਤੇ ਚਰਚਾ’ ਵਿਚ ਗਰਮਾਈ ਸਿਆਸਤ, ਆਮ ਆਦਮੀ ਪਾਰਟੀ ਅਤੇ ਭਾਜਪਾ ਦੀਆਂ ਨੀਤੀਆਂ ’ਤੇ ਸਾਧਿਆ ਨਿਸ਼ਾਨਾ

ਤਾਰਾਗੜ੍ਹ, 4 ਸਤੰਬਰ (ਸੋਹਨ ਲਾਲ)-ਮਿਸ਼ਨ-2027 ਨੂੰ ਲੈ ਕੇ ਕਾਂਗਰਸ ਨੇ ਵਿਧਾਨ ਸਭਾ ਹਲਕਾ ਭੋਆ ’ਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ । ਇਸੇ ਕੜੀ ਤਹਿਤ ਕਾਂਗਰਸ ਦਫ਼ਤਰ ਵਿਚ ਕਰਵਾਏ ਗਏ ‘ਚਾਹ ’ਤੇ ਚਰਚਾ’ ਪ੍ਰੋਗਰਾਮ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਵੱਡੀ ਗਿਣਤੀ ਵਿਚ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ, ਸਮੱਸਿਆਵਾਂ ਅਤੇ ਸੁਝਾਅ ਸੁਣੇ ।

ਸਾਬਕਾ ਵਿਧਾਇਕ ਜੋਗਿੰਦਰ ਪਾਲ ਨੌਜਵਾਨਾਂ ਨਾਲ ਵਿਚਾਰ ਚਰਚਾ ਕਰਦੇ ਹੋਏ। ਤਸਵੀਰ: ਸੋਹਨ ਲਾਲ 05-09-2026
ਤਾਰਾਗੜ੍ਹ, 4 ਸਤੰਬਰ (ਸੋਹਨ ਲਾਲ)-ਮਿਸ਼ਨ-2027 ਨੂੰ ਲੈ ਕੇ ਕਾਂਗਰਸ ਨੇ ਵਿਧਾਨ ਸਭਾ ਹਲਕਾ ਭੋਆ ’ਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ । ਇਸੇ ਕੜੀ ਤਹਿਤ ਕਾਂਗਰਸ ਦਫ਼ਤਰ ਵਿਚ ਕਰਵਾਏ ਗਏ ‘ਚਾਹ ’ਤੇ ਚਰਚਾ’ ਪ੍ਰੋਗਰਾਮ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਵੱਡੀ ਗਿਣਤੀ ਵਿਚ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ, ਸਮੱਸਿਆਵਾਂ ਅਤੇ ਸੁਝਾਅ ਸੁਣੇ । ਪ੍ਰੋਗਰਾਮ ਦੌਰਾਨ ਇਲਾਕੇ ਦੇ ਨੌਜਵਾਨਾਂ ਨਾਲ ਵੱਖ-ਵੱਖ ਸਮਾਜਿਕ ਅਤੇ ਸਿਆਸੀ ਮੁੱਦਿਆਂ ’ਤੇ ਖੁੱਲ੍ਹ ਕੇ ਚਰਚਾ ਕੀਤੀ ਗਈ । ਜੋਗਿੰਦਰ ਪਾਲ ਨੇ ਕਿਹਾ ਕਿ ਨੌਜਵਾਨਾਂ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਸਿਰਫ਼ ਮੀਟਿੰਗ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਉਨ੍ਹਾਂ ਨੂੰ ਕਾਂਗਰਸ ਹਾਈਕਮਾਨ ਤੱਕ ਪਹੁੰਚਾ ਕੇ ਪਾਰਟੀ ਦੀ ਆਉਣ ਵਾਲੀ ਰਣਨੀਤੀ ਵਿਚ ਸ਼ਾਮਿਲ ਕਰਵਾਉਣ ਦਾ ਯਤਨ ਕੀਤਾ ਜਾਵੇਗਾ । ਪ੍ਰੋਗਰਾਮ ਦੌਰਾਨ ਨੌਜਵਾਨਾਂ ਨੇ ਰੁਜ਼ਗਾਰ, ਸਿੱਖਿਆ, ਨਸ਼ਿਆਂ ਦੀ ਸਮੱਸਿਆ, ਖੇਡ ਸਹੂਲਤਾਂ, ਸਰਕਾਰੀ ਭਰਤੀਆਂ ਅਤੇ ਇਲਾਕੇ ਦੇ ਵਿਕਾਸ ਨਾਲ ਸਬੰਧਿਤ ਮੁੱਦੇ ਪ੍ਰਮੁੱਖਤਾ ਨਾਲ ਉਠਾਏ । ਸਾਬਕਾ ਵਿਧਾਇਕ ਨੇ ਆਮ ਆਦਮੀ ਪਾਰਟੀ ਨੂੰ ਭਾਰਤੀ ਜਨਤਾ ਪਾਰਟੀ ਦੀ ‘ਬੀ ਟੀਮ’ ਦੱਸਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਰਾਜਨੀਤੀ ਵਿਚ ਆਮ ਲੋਕਾਂ ਨੂੰ ਵੱਡੇ-ਵੱਡੇ ਵਾਅਦਿਆਂ ਰਾਹੀਂ ਉਮੀਦਾਂ ਦਿਖਾਉਣ ਦਾ ਦੋਸ਼ ਲਗਾਇਆ । ਸਾਬਕਾ ਵਿਧਾਇਕ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਵੀ ਰੁਜ਼ਗਾਰ ਦੇ ਮੁੱਦੇ ਨੂੰ ਲੈ ਕੇ ਨਿਸ਼ਾਨਾ ਸਾਧਿਆ। ਇਸ ਮੌਕੇ ਸਾਬਕਾ ਸਰਪੰਚ ਜਨਰਲ ਸਿੰਘ, ਮਾਨਵ ਕੁਮਾਰ, ਪ੍ਰਿੰਸ ਕੁਮਾਰ, ਸ਼ਿਵ ਸ਼ਰਮਾ, ਸਾਜਨ ਕੁਮਾਰ, ਸੋਮ ਕੁਮਾਰ, ਚੇਤਨ ਕੁਮਾਰ, ਚੰਦਨ ਕੁਮਾਰ, ਵਿਵੇਕ ਕੁਮਾਰ, ਰਾਘਵ ਕੁਮਾਰ, ਲੋਕੇਸ਼ ਕੁਮਾਰ, ਸਮਾਈਲ ਕੁਮਾਰ ਅਤੇ ਹੋਰ ਹਾਜ਼ਰ ਸਨ ।
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਦਿਨੋਂ-ਦਿਨ ਹੋ ਰਹੀ ਹੈ ਮਜ਼ਬੂਤ-ਸੁਰਿੰਦਰ ਬਕਨੌਰ ਅਗਲੀ ਖ਼ਬਰ ਉਤਕ੍ਰਿਸ਼ਟ ਕਾਲਜ ਵਿਖੇ ਐਸ.ਆਈ.ਆਰ.-2026 ਸੰਬੰਧੀ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।