06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਵਿਆਹ ਪੁਰਬ ਸਮਾਗਮਾਂ ਲਈ ਸਮਾਜ ਸੇਵੀ ਤਰਸੇਮ ਸਿੰਘ ਰੰਧਾਵਾ ਗੁ, ਬੇਰ ਸਾਹਿਬ ਸੁਲਤਾਨਪੁਰ ਲੋਧੀ

ਅੱਚਲ ਸਾਹਿਬ,5 ਸਤੰਬਰ (ਗੁਰਚਰਨ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ਦੋਰਾਨ ਦੇਸ਼ ਵਿਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਲਈ ਮਾਝੇ ਦੀ ਨਾਮਵਰ ਸ਼ਖ਼ਸੀਅਤ ਉੱਘੇ ਸਮਾਜ ਸੇਵੀ ਤਰਸੇਮ ਸਿੰਘ ਰੰਧਾਵਾ ਗਲੈਕਸੀ ਰੈਸਟੋਰੈਂਟ ਵਾਲੇ ਲੱਡੂ, ਬੁੰਦੀ, ਸਮੇਤ ਹੋਰ ਮਿਠਿਆਈਆਂ ਤੇ ਸੱਦਾ ਪੱਤਰ ਲੈ ਕੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਪ੍ਰਬੰਧਕਾਂ ਨੂੰ ਭੇਟ ਕਰਨ ਪਹੁੰਚੇ। ਪ੍ਰਬੰਧਕਾਂ ਵਲੋਂ ਤਰਸੇਮ ਸਿੰਘ ਰੰਧਾਵਾ, ਗੁਰਜੀਤ ਸਿੰਘ ਅਤੇ ਗੁਰਮੁੱਖ ਸਿੰਘ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ ਗਿਆ ਤਰਸੇਮ ਸਿੰਘ ਰੰਧਾਵਾ ਨੇ ਪ੍ਰਬੰਧਕਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਦਾ 17 ਸਤੰਬਰ ਨੂੰ ਮਹਿਤਾ ਬਟਾਲਾ ਰੋਡ ਸਥਿਤ ਗਲੈਕਸੀ ਰੈਸਟੋਰੈਂਟ ਦੇ ਸਾਹਮਣੇ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਸੰਗਤਾਂ ਲਈ ਮਿਠਿਆਈਆਂ ਅਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ।

ਅਜੀਤ ਡੈਸਕ 06-09-2026
ਅੱਚਲ ਸਾਹਿਬ,5 ਸਤੰਬਰ (ਗੁਰਚਰਨ ਸਿੰਘ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਮੌਕੇ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ਦੋਰਾਨ ਦੇਸ਼ ਵਿਦੇਸ਼ ਤੋਂ ਪੁੱਜਣ ਵਾਲੀਆਂ ਸੰਗਤਾਂ ਲਈ ਮਾਝੇ ਦੀ ਨਾਮਵਰ ਸ਼ਖ਼ਸੀਅਤ ਉੱਘੇ ਸਮਾਜ ਸੇਵੀ ਤਰਸੇਮ ਸਿੰਘ ਰੰਧਾਵਾ ਗਲੈਕਸੀ ਰੈਸਟੋਰੈਂਟ ਵਾਲੇ ਲੱਡੂ, ਬੁੰਦੀ, ਸਮੇਤ ਹੋਰ ਮਿਠਿਆਈਆਂ ਤੇ ਸੱਦਾ ਪੱਤਰ ਲੈ ਕੇ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਪ੍ਰਬੰਧਕਾਂ ਨੂੰ ਭੇਟ ਕਰਨ ਪਹੁੰਚੇ। ਪ੍ਰਬੰਧਕਾਂ ਵਲੋਂ ਤਰਸੇਮ ਸਿੰਘ ਰੰਧਾਵਾ, ਗੁਰਜੀਤ ਸਿੰਘ ਅਤੇ ਗੁਰਮੁੱਖ ਸਿੰਘ ਦਾ ਧੰਨਵਾਦ ਕਰਦਿਆਂ ਸਨਮਾਨਿਤ ਕੀਤਾ ਗਿਆ ਤਰਸੇਮ ਸਿੰਘ ਰੰਧਾਵਾ ਨੇ ਪ੍ਰਬੰਧਕਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਤੋਂ ਬਟਾਲਾ ਤੱਕ ਸਜਾਏ ਜਾ ਰਹੇ ਨਗਰ ਕੀਰਤਨ ਦਾ 17 ਸਤੰਬਰ ਨੂੰ ਮਹਿਤਾ ਬਟਾਲਾ ਰੋਡ ਸਥਿਤ ਗਲੈਕਸੀ ਰੈਸਟੋਰੈਂਟ ਦੇ ਸਾਹਮਣੇ ਭਰਵਾਂ ਸਵਾਗਤ ਕੀਤਾ ਜਾਵੇਗਾ ਅਤੇ ਸੰਗਤਾਂ ਲਈ ਮਿਠਿਆਈਆਂ ਅਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਜਾਣਗੇ। ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਨੇਜਰ ਅਵਤਾਰ ਸਿੰਘ, ਹੈਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ, ਰਿਕਾਰਡ ਕੀਪਰ ਪਵਨਦੀਪ ਸਿੰਘ, ਜਸਵਿੰਦਰ ਸਿੰਘ, ਬਾਬਾ ਜਸਪਾਲ ਸਿੰਘ, ਬਾਬਾ ਅਵਤਾਰ ਸਿੰਘ ਕਪੂਰਥਲਾ, ਸਮੇਤ ਹੋਰ ਪ੍ਰਬੰਧਕ ਹਾਜ਼ਰ ਸਨ।
ਪਿਛਲੀ ਖ਼ਬਰ ਮੈਰੀਟੋਰੀਅਸ ਸਕੂਲ ਦੇ ਅਧਿਆਪਕਾਂ ਨੇ ਅਧਿਆਪਕ ਦਿਵਸ ’ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਸਰਕਾਰ ਨੇ ਅਧਿਆਪਕਾਂ ਨਾਲ ਕੀਤਾ ਵਿਸ਼ਵਾਸਘਾਤ-ਹੀਰਾ ਵਾਲੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।