06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਅਧਿਆਪਕ ਦਿਵਸ ਮਨਾਇਆ

ਕਾਦੀਆਂ, 5 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਕੌਮੀ ਅਧਿਆਪਕ ਦਿਵਸ ਮਨਾਇਆ।

ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਅਧਿਆਪਕ ਦਿਵਸ ਮੌਕੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਤੇ ਸਮੂਹ ਸਟਾਫ ਮੈਂਬਰ। ਤਸਵੀਰ : ਕੁਲਵਿੰਦਰ ਸਿੰਘ 06-09-2026
ਕਾਦੀਆਂ, 5 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਕੌਮੀ ਅਧਿਆਪਕ ਦਿਵਸ ਮਨਾਇਆ। ਇਸ ਮੌਕੇ ਕਾਲਜ ਦੇ ਕਾਮਰਸ ਵਿਭਾਗ ਵਲੋਂ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਦਾ ਸ਼ਾਨਦਾਰ ਸਵਾਗਤ ਕੀਤਾ। ਸਮਾਗਮ ਦਾ ਸੰਚਾਲਨ ਬੀ. ਕਾਮ ਤੀਸਰਾ ਸਮੈਸਟਰ ਦੀਆਂ ਵਿਦਿਆਰਥਣਾਂ ਜਸ਼ਨ, ਅੰਜਲੀ ਤੇ ਸਹਿਜਪ੍ਰੀਤ ਕੌਰ ਵਲੋਂ ਕੀਤਾ। ਇਸ ਮੌਕੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਤੇ ਉੱਘੇ ਵਿਦਵਾਨ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਯਾਦ ਕੀਤਾ ਅਤੇ ਕੌਮੀ ਅਧਿਆਪਕ ਦਿਵਸ ਦੀ ਸ਼ੁਰੂਆਤ ਬਾਰੇ ਚਾਨਣਾ ਪਾਇਆ। ਵੱਖ-ਵੱਖ ਅਧਿਆਪਕਾਂ ਦੀ ਸ਼ਖ਼ਸ਼ੀਅਤ ਬਾਰੇ ਵਿਦਿਆਰਥਣ ਸਹਿਜਪ੍ਰੀਤ ਕੌਰ ਵਲੋਂ ਚਾਨਣਾ ਪਾਇਆ ਗਿਆ। ਵਿਦਿਆਰਥਣਾਂ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਭਾਸ਼ਨ, ਕਵਿਤਾਵਾਂ ਤੇ ਗੀਤ ਪੇਸ਼ ਕੀਤੇ ਗਏ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਵਲੋਂ ਅਧਿਆਪਕ ਦਿਵਸ ਦੇ ਸੰਬੰਧ ’ਚ ਸੰਬੋਧਨ ਕੀਤਾ ਅਤੇ ਅਪੀਲ ਕੀਤੀ ਕਿ ਅਧਿਆਪਕ ਵਰਗ ਵੱਧ ਤੋਂ ਵੱਧ ਗਿਆਨ ਵੰਡੇ ਅਤੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਵੀ ਕਰੇ। ਅਧਿਆਪਕ ਡਾ. ਸਿਮਰਤਪਾਲ ਸਿੰਘ, ਪ੍ਰੋ. ਰਾਕੇਸ਼ ਕੁਮਾਰ, ਡਾ. ਸਤਿੰਦਰ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਆਰਫ਼ਾ ਕਮਰ ਨੇ ਵੀ ਸੰਬੋਧਨ ਕੀਤਾ। ਵਿਦਿਆਰਥੀਆਂ ਵਲੋਂ ਅਧਿਆਪਕਾਂ ਦੀਆਂ ਵੱਖ-ਵੱਖ ਮਨੋਰ ੰਜਨ ਖੇਡਾਂ ਵੀ ਕਰਵਾਈਆਂ ਗਈਆਂ। ਕਾਲਜ ਵਲੋਂ ਪ੍ਰੋ. ਮਿਤਾਲੀ, ਡਾ. ਸਤਿੰਦਰ ਕੌਰ, ਪ੍ਰੋ. ਲਵਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ। ਇਸ ਮੋਕੇ ਪ੍ਰੋ. ਕੁਲਵਿੰਦਰ ਸਿੰਘ, ਪ੍ਰੋ. ਬਲਬੀਰ ਕੌਰ, ਪ੍ਰੋ. ਜਸਕਿਰਨ ਕੌਰ, ਪ੍ਰੋ. ਰਜਵੰਤ ਕੌਰ, ਪ੍ਰੋ. ਨੀਰੂ ਬਾਲਾ, ਪ੍ਰੋ. ਬਲਵੀਰ ਕੌਰ, ਪ੍ਰੋ. ਬਲਜੀਤ ਕੌਰ, ਪ੍ਰੋ. ਅਮੁਲ ਬਾਕੀ, ਪ੍ਰੋ. ਆਰਫ਼ਾ ਕਮਰ, ਪ੍ਰੋ. ਅਮਨਦੀਪ ਕੌਰ, ਪ੍ਰੋ. ਬਲਜੀਤ ਕੌਰ ਸਮੇਤ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਵਲੋਂ ਅਧਿਆਪਕ ਦਿਵਸ ਸ਼ਾਨਦਾਰ ਢੰਗ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।