07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਡੁੱਡੀਪੁਰ ਵਾਸੀਆਂ ਵਲੋਂ ਚੌਕੀ ਇੰਚਾਰਜ ਬਲਜੀਤ ਸਿੰਘ ਦਾ ਸਨਮਾਨ

ਨੌਸ਼ਹਿਰਾ ਮੱਝਾ ਸਿੰਘ, 6 ਸਤੰਬਰ (ਰਵੀ ਭਗਤ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਲਾਡੀ ਦੀ ਅਗਵਾਈ ’ਚ ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਨਸ਼ਿਆਂ ਦੇ ਵਪਾਰੀਆਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੁਹਿੰਮ ਤਹਿਤ ਸ਼ਲਾਘਾਯੋਗ ਸੇਵਾਵਾਂ ਨਿਭਾਉਣ ’ਤੇ ਪਿੰਡ ਡੁੱਡੀਪੁਰ ਵਾਸੀਆਂ ਨੇ ਚੌਂਕੀ ਇੰਚਾਰਜ ਬਲਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਚੌਂਕੀ ਇੰਚਾਰਜ ਬਲਜੀਤ ਸਿੰਘ ਨੇ ਨਗਰ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਬਲਿਕ ਦੀ ਸੇਵਾ ਵਿਚ ਦਿਨ-ਰਾਤ ਹਾਜ਼ਰ ਹਨ।

ਅਜੀਤ ਡੈਸਕ 07-09-2026
ਨੌਸ਼ਹਿਰਾ ਮੱਝਾ ਸਿੰਘ, 6 ਸਤੰਬਰ (ਰਵੀ ਭਗਤ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇਵਲ ਸਿੰਘ ਲਾਡੀ ਦੀ ਅਗਵਾਈ ’ਚ ਸਥਾਨਕ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਨਸ਼ਿਆਂ ਦੇ ਵਪਾਰੀਆਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੁਹਿੰਮ ਤਹਿਤ ਸ਼ਲਾਘਾਯੋਗ ਸੇਵਾਵਾਂ ਨਿਭਾਉਣ ’ਤੇ ਪਿੰਡ ਡੁੱਡੀਪੁਰ ਵਾਸੀਆਂ ਨੇ ਚੌਂਕੀ ਇੰਚਾਰਜ ਬਲਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਚੌਂਕੀ ਇੰਚਾਰਜ ਬਲਜੀਤ ਸਿੰਘ ਨੇ ਨਗਰ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਬਲਿਕ ਦੀ ਸੇਵਾ ਵਿਚ ਦਿਨ-ਰਾਤ ਹਾਜ਼ਰ ਹਨ। ਉਨ੍ਹਾਂ ਇਲਾਕੇ ’ਚ ਭੈੜੇ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਏਗਾ ਤੇ ਉਨ੍ਹਾਂ ’ਤੇ ਸਖਤ ਕਾਰਵਾਈ ਕਰ ਕੇ ਜੇਲਾਂ ’ਚ ਬੰਦ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਸਿੰਘ, ਮਨਵਿੰਦਰ ਕੌਰ, ਸੁਖਵਿੰਦਰ ਕੌਰ, ਦਲਬੀਰ ਸਿੰਘ, ਸੁਖਪਾਲ ਸਿੰਘ, ਸਤਨਾਮ ਮਸੀਹ, ਜਗਬੀਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਗੁਰਦਾਸਪੁਰ ਨੇ ਖੇਡਾਂ ’ਚ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਸੀ.ਸੈਕੰ. ਪਬਲਿਕ ਸਕੂਲ ’ਚ ਅਧਿਆਪਕ ਦਿਵਸ ਦਾ ਸ਼ਾਨਦਾਰ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।