08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੁਖਮਨੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਵਿਖੇ ਅਧਿਆਪਕ ਦਿਵਸ ਮਨਾਇਆ

ਡੇਰਾ ਬਾਬਾ ਨਾਨਕ, 6 ਸਤੰਬਰ (ਹੀਰਾ ਸਿੰਘ ਮਾਂਗਟ)-ਸਟੇਟ ਐਵਾਰਡੀ ਸਵਰਗੀ ਸ: ਸਵਿੰਦਰ ਸਿੰਘ ਦੇ ਵਿਦਿਆ ਦੇ ਚਾਨਣ ਮੁਨਾਰੇ ਸੁਖਮਨੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੇ ਸਮੇਂ ਬੱਚਿਆਂ ਨੇ ਆਪਣੇ ਅਧਿਆਪਕਾਂ ਦਾ ਸਵਾਗਤ ਬਹੁਤ ਹੀ ਵਧੀਆ ਤਰੀਕੇ ਨਾਲ ਕੀਤਾ।

ਅਜੀਤ ਡੈਸਕ 07-09-2026
ਡੇਰਾ ਬਾਬਾ ਨਾਨਕ, 6 ਸਤੰਬਰ (ਹੀਰਾ ਸਿੰਘ ਮਾਂਗਟ)-ਸਟੇਟ ਐਵਾਰਡੀ ਸਵਰਗੀ ਸ: ਸਵਿੰਦਰ ਸਿੰਘ ਦੇ ਵਿਦਿਆ ਦੇ ਚਾਨਣ ਮੁਨਾਰੇ ਸੁਖਮਨੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੇ ਸਮੇਂ ਬੱਚਿਆਂ ਨੇ ਆਪਣੇ ਅਧਿਆਪਕਾਂ ਦਾ ਸਵਾਗਤ ਬਹੁਤ ਹੀ ਵਧੀਆ ਤਰੀਕੇ ਨਾਲ ਕੀਤਾ। ਸਮਾਗਮ ਦੀ ਸ਼ੁਰੂਆਤ ਗੁਰਬਾਣੀ-ਕੀਰਤਨ ਨਾਲ ਕੀਤੀ ਗਈ। ਉਪਰੰਤ ਵਿਦਿਆਰਥੀਆਂ ਨੇ ਸਕੂਲ ਦੇ ਸਾਰੇ ਅਧਿਆਪਕਾਂ ਕੋਲੋਂ ਕੇਕ ਕਟਵਾਇਆ ਤੇ ਉਨ੍ਹਾਂ ਨੂੰ ਤੋਹਫੇ ਵੀ ਦਿੱਤੇ। ਪ੍ਰਿੰਸੀਪਲ ਸ੍ਰੀਮਤੀ ਰਜਨੀ ਬਾਲਾ ਨੇ ਦੱਸਿਆ ਕਿ ਅਸੀਂ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਡਾਕਟਰ ਰਾਧਾ ਕ੍ਰਿਸ਼ਨ ਸਵਰਗਵਾਸੀ ਦੀ ਯਾਦ ’ਚ ਮਨਾਉਂਦੇ ਹਾਂ ਤੇ ਉਨ੍ਹਾਂ ਬੱਚਿਆਂ ਨੂੰ ਆਪਣੇ ਅਧਿਆਪਕਾਂ ਦਾ ਮਾਣ-ਸਤਿਕਾਰ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਸਕੂਲ ਦੇ ਐਮ.ਡੀ. ਸ੍ਰੀਮਤੀ ਸੁਰਿੰਦਰ ਕੌਰ ਨੇ ਸਮੂਹ ਸਟਾਫ ਨੂੰ ਅੱਜ ਦੇ ਦਿਨ ਦੀ ਵਧਾਈ ਦਿੱਤੀ ਤੇ ਬੱਚਿਆਂ ਦੀ ਵੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਵੁੱਡ ਬਲਾਸਮ ਸਕੂਲ ਵਿੱਚ ਜਨਮ ਅਸ਼ਟਮੀ ਮੌਕੇ ਮਾਵਾਂ ਲਈ ਮਟਕੀ ਸਜਾਵਟ ਮੁਕਾਬਲੇ ਦਾ ਆਯੋਜਨ ਅਗਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।