08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵੁੱਡ ਬਲਾਸਮ ਸਕੂਲ ਵਿੱਚ ਜਨਮ ਅਸ਼ਟਮੀ ਮੌਕੇ ਮਾਵਾਂ ਲਈ ਮਟਕੀ ਸਜਾਵਟ ਮੁਕਾਬਲੇ ਦਾ ਆਯੋਜਨ

ਬਟਾਲਾ, 6 ਸਤੰਬਰ (ਸਤਿੰਦਰ ਸਿੰਘ)-ਵੁੱਡ ਬਲਾਸਮ ਸਕੂਲ ਵਿਚ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਉਣ ਦੇ ਉਦੇਸ਼ ਨਾਲ ਵਿਦਿਆਰਥੀਆਂ ਦੀਆਂ ਮਾਵਾਂ ਲਈ ਮਟਕੀ ਸਜਾਵਟ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਮੁਕਾਬਲੇ ਵਿੱਚ ਮਾਵਾਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਰਚਨਾਤਮਕਤਾ ਅਤੇ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 07-09-2026
ਬਟਾਲਾ, 6 ਸਤੰਬਰ (ਸਤਿੰਦਰ ਸਿੰਘ)-ਵੁੱਡ ਬਲਾਸਮ ਸਕੂਲ ਵਿਚ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਨੂੰ ਸ਼ਰਧਾ, ਉਤਸ਼ਾਹ ਅਤੇ ਖੁਸ਼ੀ ਨਾਲ ਮਨਾਉਣ ਦੇ ਉਦੇਸ਼ ਨਾਲ ਵਿਦਿਆਰਥੀਆਂ ਦੀਆਂ ਮਾਵਾਂ ਲਈ ਮਟਕੀ ਸਜਾਵਟ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਮੁਕਾਬਲੇ ਵਿੱਚ ਮਾਵਾਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਰਚਨਾਤਮਕਤਾ ਅਤੇ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮਾਵਾਂ ਨੇ ਰੰਗ-ਬਿਰੰਗੀਆਂ ਮਟਕੀਆਂ ਨੂੰ ਫੁੱਲਾਂ, ਲੇਸ, ਮੋਤੀਆਂ, ਰੰਗਾਂ ਅਤੇ ਹੋਰ ਸਜਾਵਟੀ ਸਮੱਗਰੀ ਨਾਲ ਬਹੁਤ ਹੀ ਸੁੰਦਰ ਅਤੇ ਆਕਰਸ਼ਕ ਢੰਗ ਨਾਲ ਸਜਾਇਆ। ਸਕੂਲ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਅਤੇ ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਝਰ ਨੇ ਸਮੂਹ ਮਾਵਾਂ ਨੂੰ ਇਸ ਸੁੰਦਰ ਪਹਿਲ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ।ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਸਹਾਬਪੁਰਾ ਵਾਰਡ 24 ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਭਰਵੀਂ ਮੀਟਿੰਗ 70 ਪਰਿਵਾਰ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਸੁਖਮਨੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚਾਕਾਂਵਾਲੀ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।