08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਜਪਾ ਜ਼ਿਲ੍ਹਾ ਐਸ.ਸੀ. ਮੋਰਚਾ ਦੀ ਟੀਮ ਵਲੋਂ ਨਵ-ਨਿਯੁਕਤ ਸੂਬਾ ਪ੍ਰਧਾਨ ਨੂੰ ਵਧਾਈ

ਪਠਾਨਕੋਟ, 6 ਸਤੰਬਰ (ਸੰਧੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਅਨੁਸੂਚਿਤ ਜਾਤੀ ਮੋਰਚਾ ਦੀ ਟੀਮ ਵਲੋਂ ਨਵ-ਨਿਯੁਕਤ ਪੰਜਾਬ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਦੇ ਅਹੁਦਾ ਸੰਭਾਲ ਸਮਾਗਮ ਵਿਚ ਸ਼ਮੂਲੀਅਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ । ਇਸ ਮੌਕੇ ਟੀਮ ਵਲੋਂ ਉਨ੍ਹਾਂ ਨੂੰ ਬੁੱਕੇ ਭੇਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ।

ਨਵ-ਨਿਯੁਕਤ ਪੰਜਾਬ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨੂੰ ਵਧਾਈ ਦਿੰਦੇ ਹੋਏ ਭਾਜਪਾ ਜ਼ਿਲ੍ਹਾ ਪਠਾਨਕੋਟ ਐਸ.ਸੀ. ਮੋਰਚਾ ਦੀ ਟੀਮ । ਤਸਵੀਰ: ਸੰਧੂ 07-09-2026
ਪਠਾਨਕੋਟ, 6 ਸਤੰਬਰ (ਸੰਧੂ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪਠਾਨਕੋਟ ਅਨੁਸੂਚਿਤ ਜਾਤੀ ਮੋਰਚਾ ਦੀ ਟੀਮ ਵਲੋਂ ਨਵ-ਨਿਯੁਕਤ ਪੰਜਾਬ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਦੇ ਅਹੁਦਾ ਸੰਭਾਲ ਸਮਾਗਮ ਵਿਚ ਸ਼ਮੂਲੀਅਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਗਈ । ਇਸ ਮੌਕੇ ਟੀਮ ਵਲੋਂ ਉਨ੍ਹਾਂ ਨੂੰ ਬੁੱਕੇ ਭੇਟ ਕਰਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ । ਇਸ ਮੌਕੇ ਸ਼ੀਤਲ ਅੰਗੂਰਾਲ ਨੇ ਵਰਕਰਾਂ ਨੂੰ ਭਾਜਪਾ ਦੀਆਂ ਨੀਤੀਆਂ ਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ, ਵਿਕਾਸ ਤੇ ਸਸ਼ਕਤੀਕਰਨ ਲਈ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਐਸ.ਸੀ. ਮੋਰਚੇ ਦੇ ਵਰਕਰਾਂ ਦੀ ਅਹਿਮ ਜ਼ਿੰਮੇਵਾਰੀ ਹੈ । ਉਪਰੰਤ ਜ਼ਿਲ੍ਹਾ ਟੀਮ ਨੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ । ਇਸ ਮੌਕੇ ਜ਼ਿਲ੍ਹਾ ਐਸ.ਸੀ. ਮੋਰਚਾ ਪ੍ਰਧਾਨ ਰਾਜੇਸ਼ ਬੈਰਮਪੁਰ, ਮੀਤ ਪ੍ਰਧਾਨ ਨੀਲਮ ਹੰਸ, ਸੂਬਾ ਕੋਰ ਕਮੇਟੀ ਮੈਂਬਰ ਸ਼ੋਭਾ, ਜ਼ਿਲ੍ਹਾ ਮਹਾਮੰਤਰੀ ਤੇ ਸੇਵਾ ਮੁਕਤ ਕਮਿਸ਼ਨਰ ਦਰਸ਼ਨ ਕੁਮਾਰ, ਸਾਬਕਾ ਕਾਰਜਕਾਰੀ ਜ਼ਿਲ੍ਹਾ ਐਸ.ਸੀ. ਮੋਰਚਾ ਪ੍ਰਧਾਨ ਯਸ਼ਪਾਲ ਕੁੰਡਲ, ਸਾਬਕਾ ਜ਼ਿਲ੍ਹਾ ਮਹਾਮੰਤਰੀ ਡਾ: ਪ੍ਰਬੋਧ ਚੰਦਰ, ਜ਼ਿਲ੍ਹਾ ਸਕੱਤਰ ਮਾਸਟਰ ਰਘੁਵੀਰ ਸਿੰਘ ਅਤੇ ਪਵਨ ਕੁਮਾਰ ਸਮੇਤ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ ਗੁਰਮਤਿ ਸਮਾਗਮ ਅਗਲੀ ਖ਼ਬਰ ਸ਼ੈਲਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਦਾ ਗੁਰਦਾਸਪੁਰ ਪਹੁੰਚਣ ’ਤੇ ਭਰਵਾਂ ਸਵਾਗਤ * ਸੈਲਰ ਮਾਲਕਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।