08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸਾਬਕਾ ਵਿਧਾਇਕ ਜੋਗਿੰਦਰ ਪਾਲ ਨਾਲ ਸੈਨਿਕਾਂ ਤੇ ਸਾਬਕਾ ਜੀ.ਓ.ਜੀ. ਮੈਂਬਰਾਂ ਨੇ ਕੀਤੀ ਮੁਲਾਕਾਤ * ਸੱਤਾ ਵਿਚ ਆਉਂਦੇ ਹੀ ਮੁੜ ਸਾਬਕਾ ਸੈਨਿਕਾਂ ਨੂੰ ਮਿਲੇਗੀ ਜ਼ਿੰਮੇਵਾਰੀ-ਜੋਗਿੰਦਰ ਪਾਲ

ਤਾਰਾਗੜ੍ਹ, 6 ਸਤੰਬਰ (ਸੋਹਨ ਲਾਲ)-ਸਾਬਕਾ ਸੈਨਿਕਾਂ ਤੇ ਸਾਬਕਾ ਜੀ. ਓ.

ਅਜੀਤ ਡੈਸਕ 07-09-2026
ਤਾਰਾਗੜ੍ਹ, 6 ਸਤੰਬਰ (ਸੋਹਨ ਲਾਲ)-ਸਾਬਕਾ ਸੈਨਿਕਾਂ ਤੇ ਸਾਬਕਾ ਜੀ.ਓ.ਜੀ. ਮੈਂਬਰਾਂ ਦੀ ਮੀਟਿੰਗ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਬ੍ਰਿਗੇਡੀਅਰ ਪ੍ਰਹਿਲਾਦ ਸਿੰਘ ਨੇ ਕੀਤੀ । ਜਦ ਕਿ ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਹਾਜ਼ਰ ਹੋਏ । ਮੁਲਾਕਾਤ ਦੌਰਾਨ ਸਾਬਕਾ ਸੈਨਿਕਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਚਰਚਾ ਕੀਤੀ । ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਭਾਰਤੀ ਫੌਜ ’ਚ ਆਪਣੀਆਂ ਸੇਵਾਵਾਂ ਨਿਭਾਅ ਕੇ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਵਾਲੇ ਸੈਨਿਕਾਂ ਸਮਾਜ ਤੇ ਦੇਸ਼ ਦੀ ਅਨਮੋਲ ਧਰੋਹਰ ਹਨ । ਪਰ ਸਰਕਾਰ ਬਦਲਣ ਤੋਂ ਬਾਅਦ ਜੀ.ਓ.ਜੀ. ਪ੍ਰਬੰਧ ’ਚ ਵੀ ਬਦਲਾਅ ਕਰ ਦਿੱਤਾ ਗਿਆ ਤੇ ਵੱਡੀ ਗਿਣਤੀ ਵਿਚ ਸਾਬਕਾ ਸੈਨਿਕਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸੈਨਿਕਾਂ ਤੇ ਸਾਬਕਾ ਸੈਨਿਕਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਸਾਬਕਾ ਸੈਨਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਰੇ ਮਿਲਜੁਲ ਕੇ ਆਉਣ ਵਾਲੇ ਮਿਸ਼ਨ 2027 ਨੂੰ ਸਫਲ ਬਣਾਉਣ ਲਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ । ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਤੇ ਬਿਗ੍ਰੇਡੀਅਰ ਪ੍ਰਹਿਲਾਦ ਸਿੰਘ ਨੇ ਕਿਹਾ ਸਾਬਕਾ ਸੈਨਿਕਾਂ ਵਲੋਂ ਉਹ ਕਾਂਗਰਸ ਪਾਰਟੀ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਉਂਦੇ ਹਨ। ਅੰਤ ਵਿਚ ਹਾਜ਼ਰ ਆਗੂਆਂ ਅਤੇ ਸਾਬਕਾ ਸੈਨਿਕਾਂ ਨੇ ਆਉਣ ਵਾਲੇ ਸਮੇਂ ਵਿਚ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕਾਂਗਰਸ ਨੂੰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਸਬ ਮੇਜਰ ਸਿੰਘ, ਸਰਦਾਰੀ ਲਾਲ, ਸੂਬੇਦਾਰ ਗਿਆਨ ਚੰਦ, ਬਹਾਦਰ ਸਿੰਘ, ਰਾਮ ਮੂਰਤੀ, ਦੇਸ ਰਾਜ, ਸੱਤਿਆਪਾਲ ਕੁੰਡਲ, ਉਂਕਾਰ ਸਿੰਘ, ਕੈਪਟਨ ਦਲਬੀਰ ਸਿੰਘ ਤੇ ਹੋਰ ਸਾਬਕਾ ਸੈਨਿਕ ਤੇ ਜੀ.ਓ.ਜੀ. ਹਾਜ਼ਰ ਸਨ।
ਪਿਛਲੀ ਖ਼ਬਰ ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਸ਼ਰਧਾ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ’ਚ ਵਿਸ਼ੇਸ਼ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।