08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਸ਼ਰਧਾ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਨਰੋਟ ਜੈਮਲ ਸਿੰਘ, 6 ਸਤੰਬਰ (ਸ਼ਸ਼ੀ ਕੁਮਾਰ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਉਤਸ਼ਾਹ ਨਾਲ ਐਮ. ਡੀ.

ਜਨਮ ਅਸ਼ਟਮੀ ਦੇ ਪ੍ਰੋਗਰਾਮ ਦੌਰਾਨ ਵੱਖ-ਵੱਖ ਰਾਧਾ ਕ੍ਰਿਸ਼ਨ ਭਗਵਾਨ ਦੀਆਂ ਝਾਕੀਆਂ ਪੇਸ਼ ਕਰਦੇ ਹੋਏ ਸਕੂਲ ਦੇ ਬੱਚੇ । ਤਸਵੀਰਾਂ: ਸ਼ਸ਼ੀ ਕੁਮਾਰ 07-09-2026
ਨਰੋਟ ਜੈਮਲ ਸਿੰਘ, 6 ਸਤੰਬਰ (ਸ਼ਸ਼ੀ ਕੁਮਾਰ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਤਿਉਹਾਰ ਸੇਂਟ ਐਂਡਰਿਊਜ਼ ਕਾਨਵੈਂਟ ਸਕੂਲ ਵਿਖੇ ਉਤਸ਼ਾਹ ਨਾਲ ਐਮ.ਡੀ. ਰਮੇਸ਼ ਸੈਣੀ ਦੀ ਅਗਵਾਈ ਹੇਠ ਮਨਾਇਆ ਗਿਆ । ਇਸ ਮੌਕੇ ਨੰਨ੍ਹੇ ਵਿਦਿਆਰਥੀ ਸ੍ਰੀ ਕ੍ਰਿਸ਼ਨ ਤੇ ਰਾਧਾ ਰਾਣੀ ਦੇ ਮਨਮੋਹਕ ਪਹਿਰਾਵਿਆਂ ’ਚ ਸਜੇ ਨਜ਼ਰ ਆਏ । ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਸੁੰਦਰ ਝਾਕੀਆਂ, ਨਾਚ ਤੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਨੇ ਪੂਰੇ ਮਾਹੌਲ ਨੂੰ ਖੁਸ਼ੀ ਨਾਲ ਭਰ ਦਿੱਤਾ । ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਮੇਸ਼ ਸੈਣੀ ਨੇ ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਤਿਭਾ, ਮਿਹਨਤ ਤੇ ਉਤਸ਼ਾਹ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਨੇਹਾ ਸੇਤੀਆ ਨੇ ਵੀ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦੇ ਹੋਏ ਭਗਵਾਨ ਸ੍ਰੀ ਕ੍ਰਿਸ਼ਨ ਦੇ ਪਿਆਰ, ਸੱਚਾਈ, ਕਰਮ, ਸਦਭਾਵਨਾ ਅਤੇ ਧਰਮ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ । ਅੰਤ ’ਚ ਸਕੂਲ ਪ੍ਰਬੰਧਕਾਂ ਵਲੋਂ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ।
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਸਰਵਿਸ ਵਲੋਂ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨਾਲ ਸੈਨਿਕਾਂ ਤੇ ਸਾਬਕਾ ਜੀ.ਓ.ਜੀ. ਮੈਂਬਰਾਂ ਨੇ ਕੀਤੀ ਮੁਲਾਕਾਤ * ਸੱਤਾ ਵਿਚ ਆਉਂਦੇ ਹੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।