08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਦੇ 34 ਮਹੀਨਿਆਂ ਦੇ ਸ਼ਾਨਦਾਰ ਕਾਰਜਕਾਲ ਨੂੰ ਵਪਾਰ ਮੰਡਲ ਦਾ ਸਲਾਮ-ਮਨਿੰਦਰ ਸਿੰਘ

ਪਠਾਨਕੋਟ, 6 ਸਤੰਬਰ (ਸੰਧੂ)-ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਨੇ ਸਰਹੱਦੀ ਜ਼ਿਲ੍ਹਾ ਪਠਾਨਕੋਟ ਦੀ 34 ਮਹੀਨਿਆਂ ਤੱਕ ਮੁਸਤੈਦੀ ਨਾਲ ਕਮਾਨ ਸੰਭਾਲਣ ਵਾਲੇ ਐਸ. ਐਸ.

ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਨੂੰ ਗੁਲਦਸਤਾ ਭੇਟ ਕਰਦੇ ਹੋਏ । ਤਸਵੀਰ: ਸੰਧੂ 07-09-2026
ਪਠਾਨਕੋਟ, 6 ਸਤੰਬਰ (ਸੰਧੂ)-ਪਠਾਨਕੋਟ ਵਪਾਰ ਮੰਡਲ ਦੇ ਪ੍ਰਧਾਨ ਮਨਿੰਦਰ ਸਿੰਘ ਲੱਕੀ ਨੇ ਸਰਹੱਦੀ ਜ਼ਿਲ੍ਹਾ ਪਠਾਨਕੋਟ ਦੀ 34 ਮਹੀਨਿਆਂ ਤੱਕ ਮੁਸਤੈਦੀ ਨਾਲ ਕਮਾਨ ਸੰਭਾਲਣ ਵਾਲੇ ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਦੇ ਸ਼ਾਨਦਾਰ ਤੇ ਬੇਦਾਗ ਕਾਰਜਕਾਲ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਾਵਪੂਰਤ ਵਿਦਾਇਗੀ ਦਿੱਤੀ । ਮਨਿੰਦਰ ਸਿੰਘ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਤੇ ਸੁਰੱਖਿਆ ਪੱਖੋਂ ਅਤਿ ਸੰਵੇਦਨਸ਼ੀਲ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੰਭਾਲਣਾ ਇਕ ਵੱਡੀ ਚੁਣੌਤੀ ਹੈ, ਜਿਸ ਨੂੰ ਐਸ.ਐਸ.ਪੀ. ਢਿੱਲੋਂ ਨੇ ਪੂਰੀ ਇਮਾਨਦਾਰੀ, ਦ੍ਰਿੜ੍ਹ ਇਰਾਦੇ ਤੇ ਹਿੰਮਤ ਨਾਲ ਨਿਭਾਇਆ । ਉਨ੍ਹਾਂ ਕਿਹਾ ਕਿ ਆਪਣੇ ਲਗਭਗ 3 ਸਾਲ ਦੇ ਕਾਰਜਕਾਲ ਦੌਰਾਨ ਐਸ.ਐਸ.ਪੀ. ਢਿੱਲੋਂ ਨੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਰੱਖਣ ਦੇ ਨਾਲ-ਨਾਲ ਪੁਲਿਸ ਤੇ ਆਮ ਲੋਕਾਂ ਵਿਚਕਾਰ ਭਰੋਸੇ ਦੀ ਭਾਵਨਾ ਨੂੰ ਵੀ ਮਜ਼ਬੂਤ ਕੀਤਾ । ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਨੇ ਹਰ ਚੁਣੌਤੀ ਦਾ ਡਟ ਕੇ ਸਾਹਮਣਾ ਕੀਤਾ ਤੇ ਲੋਕਾਂ ਦੀ ਸੁਰੱਖਿਆ ਨੂੰ ਹਮੇਸ਼ਾ ਪਹਿਲ ਦਿੱਤੀ । ਮਨਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਮੁਸ਼ਕਿਲ ਹਾਲਾਤਾਂ ਦੌਰਾਨ ਐਸ.ਐਸ.ਪੀ. ਢਿੱਲੋਂ ਵਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕੀਤੀ । ਉਨ੍ਹਾਂ ਐਸ.ਐਸ.ਪੀ. ਦਲਜਿੰਦਰ ਸਿੰਘ ਢਿੱਲੋਂ ਵਲੋਂ ਪਠਾਨਕੋਟ ਜ਼ਿਲ੍ਹੇ ਦੀ ਸੁਰੱਖਿਆ ਤੇ ਲੋਕ ਸੇਵਾ ਲਈ ਦਿੱਤੀਆਂ ਸੇਵਾਵਾਂ ਵਾਸਤੇ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਨਵੇਂ ਅਹੁਦੇ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਨੌਜਵਾਨ ਪਾਰਟੀ ’ਚ ਸ਼ਾਮਿਲ * ਸੁਰਿੰਦਰ ਸਿੰਘ... ਅਗਲੀ ਖ਼ਬਰ ਵਿਸ਼ਵ ਫਿਜ਼ਿਓਥੈਰੇਪੀ ਦਿਵਸ ਮੌਕੇ ਰਾਜ ਹਸਪਤਾਲ ਵਿਖੇ ਕੱਲ੍ਹ ਲੱਗੇਗਾ ਮੁਫ਼ਤ ਫਿਜ਼ਿਓਥੈਰੇਪੀ ਤੇ ਆਰਥੋਪੈਡਿਕ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।