ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ
ਸ਼ਾਹਪੁਰ ਕੰਢੀ, 6 ਸਤੰਬਰ (ਰਣਜੀਤ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਇਲਾਕੇ ਦੀਆਂ ਸੰਗਤਾਂ ਵਲੋਂ ਆਪਣੇ ਘਰਾਂ ਵਿਚ ਸਹਿਜ ਪਾਠ ਕੀਤੇ ਗਏ, ਜਿਨ੍ਹਾਂ ਦੇ ਅੱਜ ਸਮੂਹਿਕ ਭੋਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸ਼ਾਹਪੁਰ ਕੰਢੀ ਟਾਊਨਸ਼ਿਪ ਵਿਖੇ ਪਾਏ ਗਏ। ਪ੍ਰਬੰਧਕ ਕਮੇਟੀ ਵਲੋਂ ਸਹਿਜ ਪਾਠ ਦੀ ਸੇਵਾ ਕਰਨ ਵਾਲਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ।
ਅਜੀਤ ਡੈਸਕ
07-09-2026