07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਖੇਡਾਂ ਵਤਨ ਪੰਜਾਬ ਦੀਆਂ-2026 ਅੱਜ ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ ਬਲਾਕ ਪੱਧਰੀ ਟੂਰਨਾਮੈਂਟ * ਜ਼ਿਲ੍ਹਾ ਪੱਧਰੀ ਮੁਕਾਬਲੇ 22 ਸਤੰਬਰ ਤੋਂ

ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਕਰਵਾਈਆਂ ਜਾ ਰਹੀਆਂ ਹਨ। ਜਿਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿਚ ਬਲਾਕ ਪੱਧਰੀ ਟੂਰਨਾਮੈਂਟ 7 ਸਤੰਬਰ ਤੋਂ 16 ਸਤੰਬਰ ਤੱਕ ਤੇ ਜ਼ਿਲ੍ਹਾ ਪੱਧਰੀ ਮੁਕਾਬਲੇ 22 ਸਤੰਬਰ ਤੋਂ 1 ਅਕਤੂਬਰ ਤੱਕ ਹੋਣਗੇ।

ਅਜੀਤ ਡੈਸਕ 07-09-2026
ਗੁਰਦਾਸਪੁਰ, 6 ਸਤੰਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਖੇਡਾਂ ਵਤਨ ਪੰਜਾਬ ਦੀਆਂ-2026 ਕਰਵਾਈਆਂ ਜਾ ਰਹੀਆਂ ਹਨ। ਜਿਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਵਿਚ ਬਲਾਕ ਪੱਧਰੀ ਟੂਰਨਾਮੈਂਟ 7 ਸਤੰਬਰ ਤੋਂ 16 ਸਤੰਬਰ ਤੱਕ ਤੇ ਜ਼ਿਲ੍ਹਾ ਪੱਧਰੀ ਮੁਕਾਬਲੇ 22 ਸਤੰਬਰ ਤੋਂ 1 ਅਕਤੂਬਰ ਤੱਕ ਹੋਣਗੇ। ਚਾਹਵਾਨ https://sports.punjab.gov.in ‘ ਤੇ ਰਜ਼ਿਸਟਰੇਸ਼ਨ ਕਰ ਸਕਦੇ ਹਨ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਕਾਦੀਆਂ ਵਿਖੇ 7 ਸਤੰਬਰ ਤੋਂ 9 ਸਤੰਬਰ ਨੂੰ ਬਾਬਾ ਰਾਮ ਥੰਮਣ ਯਾਦਗਾਰੀ ਸਟੇਡੀਅਮ ਖੁਜਾਲਾ ਵਿਖੇ ਆਈ.ਟੀ.ਆਈ ਬਟਾਲਾ, ਹਾਕੀ ਸੈਂਟਰ ਘੁੰਮਣ ਕਲਾਂ, ਸ਼੍ਰੀ ਹਰਗੋਬਿੰਦਪੁਰ ਸਾਹਿਬ, ਬਾਬਾ ਨਾਮਦੇਵ ਜੀ ਸਪੋਰਟਸ ਸਟੇਡੀਅਮ ਘੁਮਾਣ ਵਿਖੇ ਟੂਰਨਾਮੈਂਟ ਹੋਣਗੇ। ਇਸੇ ਤਰ੍ਹਾਂ 10 ਸਤੰਬਰ ਤੋ 12 ਸਤੰਬਰ ਨੂੰ ਕਾਹਨੂੰਵਾਨ ਗ੍ਰਾਮ ਪੰਚਾਇਤ ਖੇਡ ਗਰਾਊਂਡ ਪਿੰਡ ਸਠਿਆਲੀ, ਗੁਰਦਾਸਪੁਰ, ਸਰਕਾਰੀ ਕਾਲਜ ਗੁਰਦਾਸਪੁਰ, ਦੋਰਾਂਗਲਾ, ਨਵੋਦਿਆ ਸਕੂਲ ਪਿੰਡ ਦਬੂਰੀ ਤੇ ਸਰਕਾਰੀ ਸ.ਸ ਸਕੂਲ ਝਬਕਰਾਂ, ਐਸ.ਐਸ.ਐਮ ਕਾਲਜ ਦੀਨਾਨਗਰ ਤੇ ਸਰਕਾਰੀ ਸ.ਸ.ਸਕੂਲ ਲੜਕੀਆਂ ਵਿਖੇ ਟੂਰਨਾਮੈਂਟ ਹੋਣਗੇ। ਉਨ੍ਹਾਂ ਦੱਸਿਆ ਕਿ 14 ਸਤੰਬਰ ਤੋਂ 16 ਸਤੰਬਰ ਨੂੰ ਡੇਰਾ ਬਾਬਾ ਨਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ, ਫਤਿਹਗੜ੍ਹ ਚੂੜੀਆ, ਸਰਕਾਰੀ ਸ.ਸ. ਸਕੂਲ ਕਾਲਾ ਅਫਗਾਨਾਂ (ਆਜਮਪੁਰ), ਕਲਾਨੌਰ ਸ਼ਹੀਦ ਭਗਤ ਸਿੰਘ ਸਟੇਡੀਅਮ, ਅਗਵਾਨ ਰੋਡ ਕਲਾਨੌਰ ਵਿਖੇ ਬਲਾਕ ਪੱਧਰੀ ਟੂਰਨਾਮੈੱਟ ਕਰਵਾਏ ਜਾ ਰਹੇ ਹਨ।
ਪਿਛਲੀ ਖ਼ਬਰ ਬਾਬਾ ਤਰਨਜੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ਵਿਖੇ ਸਮਾਗਮ 20 ਨੂੰ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਤੇ ਧੀਆਂ ਦੇ ਅਨੰਦ ਕਾਰਜਾਂ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।