07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਾਜਵਾ ਦੀ ਰਹਿਨੁਮਾਈ ਹੇਠ 2027 ’ਚ ਪਿੰਡ ਵੀਲਾ ਤੇਜਾ ਤੋਂ ਕਾਂਗਰਸ ਨੂੰ ਸ਼ਾਨਦਾਰ ਢੰਗ ਨਾਲ ਜਿਤਾਵਾਂਗੇ-ਰੰਧਾਵਾ

ਫ਼ਤਹਿਗੜ੍ਹ ਚੂੜੀਆਂ, 6 ਸਤੰਬਰ (ਅਵਤਾਰ ਸਿੰਘ ਰੰਧਾਵਾ)-ਆ ਰਹੀਆਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਵੀਲਾ ਤੇਜਾ ਤੋਂ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ’ਚ ਕਾਂਗਰਸ ਪਾਰਟੀ ਸ਼ਾਨਦਾਰ ਢੰਗ ਨਾਲ ਜਿੱਤੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾ.

ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਸਰਪੰਚ ਸੰਦੀਪ ਸਿੰਘ। 07-09-2026
ਫ਼ਤਹਿਗੜ੍ਹ ਚੂੜੀਆਂ, 6 ਸਤੰਬਰ (ਅਵਤਾਰ ਸਿੰਘ ਰੰਧਾਵਾ)-ਆ ਰਹੀਆਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਮੌਕੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਵੀਲਾ ਤੇਜਾ ਤੋਂ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ’ਚ ਕਾਂਗਰਸ ਪਾਰਟੀ ਸ਼ਾਨਦਾਰ ਢੰਗ ਨਾਲ ਜਿੱਤੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਾ. ਸੀਨੀਅਰ ਆਗੂ ਕਾਂਗਰਸੀ ਸਰਪੰਚ ਸੰਦੀਪ ਸਿੰਘ ਰੰਧਾਵਾ ਵੀਲਾ ਤੇਜਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਸਮੇਤ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਸ਼ਹਿਰੀ ਤੇ ਦਿਹਾਤੀ ਖੇਤਰ ਅੰਦਰ ਸਾਬਕਾ ਕੈਬਨਿਟ ਮੰਤਰੀ ਬਾਜਵਾ ਦਾ ਵੱਡਾ ਜਨ ਆਧਾਰ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਕਾਂਗਰਸ ਪਾਰਟੀ ਵਲੋਂ ਆਪਣੇ ਰਾਜਭਾਗ ਦੌਰਾਨ ਵੱਡੇ ਵਿਕਾਸ ਕਾਰਜ ਕਰਵਾਏ ਸਨ ਜੋ ਅੱਜ ਵੀ ਮੂੰਹ ਬੋਲਦੇ ਨਜ਼ਰ ਆ ਰਹੇ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਕਾਂਗਰਸ ਪਾਰਟੀ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਮੌਜ਼ੂਦਾ ਸਰਕਾਰ ਵਲੋਂ ਨੇਪਰੇ ਚੜਾਉਣ ਲਈ ਕੋਈ ਕਾਰਗੁਜ਼ਾਰੀ ਨਹੀਂ ਵਿਖਾਈ, ਜਦ ਕਿ ਆਜ਼ਾਦੀ ਘੁਲਾਟੀਆਂ ਦਾ ਹਲਕੇ ਦਾ ਅਹਿਮ ਨਗਰ ਪਿੰਡ ਵੀਲਾ ਤੇਜਾ ਵਿਕਾਸ ਪੱਖੋਂ ਬਹੁਤ ਪੱਛੜ ਚੁੱਕਾ ਹੈ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੂੰਹ ਮੋੜ ਚੁੱਕੇ ਹਨ, ਜਿਸ ਕਰਕੇ ਕਾਂਗਰਸ ਪਾਰਟੀ ਦਾ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਦੀ ਆਸ ਬੱਜੀ ਹੋਈ ਹੈ। ਉਨ੍ਹਾਂ ਕਿਹਾ ਕਿ ਬਾਜਵਾ ਦੀ ਅਗਵਾਈ ਵਿਚ ਪਿਛਲੇ ਸਮੇਂ ਦੌਰਾਨ ਹੋਈਆਂ ਵੱਖ-ਵੱਖ ਚੋਣਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਵੱਡੀ ਜਿੱਤ ਪ੍ਰਾਪਤ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਲੋਕ ਹੁਣ ਕਾਂਗਰਸ ਪਾਰਟੀ ਦਾ ਰਾਜਭਾਗ ਲੋੜਦੇ ਹਨ।
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ 2027 ਦੀਆਂ ਚੋਣਾਂ ’ਚ ਫਤਹਿਗੜ੍ਹ ਚੂੜੀਆਂ ਹਲਕਾ ਜਿੱਤ ਕੇ ਅਕਾਲੀ ਦਲ ਦੀ ਝੋਲੀ ਪਾਵਾਂਗੇ- ਲੋਧੀਨੰਗਲ ਕਿਹਾ, ‘ਆਪ’ ਸਰਕਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।