08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਧਿਆਪਕ ਦਿਵਸ ਮੌਕੇ ਡਾ. ਐਮ.ਆਰ.ਐਸ. ਭੱਲਾ ਸਕੂਲ ਦੇ ਅਧਿਆਪਕਾਂ ਦਾ ਸਨਮਾਨ

ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਡਾ. ਐਮ.

ਅਜੀਤ ਡੈਸਕ 08-09-2026
ਬਟਾਲਾ, 7 ਸਤੰਬਰ (ਸਤਿੰਦਰ ਸਿੰਘ)-ਡਾ. ਐਮ.ਆਰ.ਐਸ. ਭੱਲਾ ਡੀ.ਏ.ਵੀ. ਹਾਈ ਸਕੂਲ ਕਿਲ੍ਹਾ ਮੰਡੀ ਬਟਾਲਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ, ਸਮਰਪਣ ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਵਿਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਸਕੂਲ ਦੀ ਪ੍ਰਿੰਸੀਪਲ ਰਿਚਾ ਮਹਾਜਨ ਵਲੋਂ ਸਮੂਹ ਅਧਿਆਪਕਾਂ ਦੇ ਸ਼ਾਨਦਾਰ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦੇਣ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਅਧਿਆਪਕਾਂ ਨੇ ਸਕੂਲ ਵਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ। ਸਮਾਗਮ ਨੇ ਅਧਿਆਪਕਾਂ ਪ੍ਰਤੀ ਸਤਿਕਾਰ ਤੇ ਕ੍ਰਿਤਜਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਕੂਲ ਪਰਿਵਾਰ ਵਲੋਂ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਨਗਰ ਕੌਂਸਲ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਸ਼ਹਿਰ ਦੀਆਂ ਸਟਰੀਟ ਲਾਈਟਾਂ ਨੂੰ ਲੱਗਿਆ ਗ੍ਰਹਿਣ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈਕੰ. ਪਬਲਿਕ ਸਕੂਲ ਮੱਲ੍ਹਿਆਂਵਾਲ ਵਿਖੇ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।