09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪੰਡਤ ਮੋਹਨ ਲਾਲ ਐਸ.ਡੀ. ਕਾਲਜ ਵਿਖੇ ਅਧਿਆਪਕ ਦਿਵਸ ਮਨਾਇਆ

ਫਤਿਹਗੜ੍ਹ ਚੂੜੀਆਂ, 8 ਸਤੰਬਰ (ਐਮ. ਐਸ.

ਅਜੀਤ ਡੈਸਕ 09-09-2026
ਫਤਿਹਗੜ੍ਹ ਚੂੜੀਆਂ, 8 ਸਤੰਬਰ (ਐਮ.ਐਸ.ਫੁੱਲ)-ਸਥਾਨਕ ਪੰਡਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼, ਫਤਿਹਗੜ੍ਹ ਚੂੜੀਆਂ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਖ਼ਾਸ ਮੌਕੇ ’ਤੇ ਕਾਲਜ ਦੀ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਵਲੋਂ ਸਮੂਹ ਸਟਾਫ਼ ਲਈ ਇੱਕ ਵਿਸ਼ੇਸ਼ ਲੰਚ (ਦੁਪਹਿਰ ਦੇ ਖਾਣੇ) ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਮੂਹ ਅਧਿਆਪਕਾਂ ਨੇ ਇਕੱਠੇ ਮਿਲ ਕੇ ਬਹੁਤ ਹੀ ਖ਼ੂਬਸੂਰਤ ਤੇ ਯਾਦਗਾਰੀ ਸਮਾਂ ਬਿਤਾਇਆ। ਪ੍ਰੋਗਰਾਮ ਦੀ ਸ਼ੁਰੂਆਤ ਦੌਰਾਨ ਸਮੂਹ ਸਟਾਫ਼ ਨੇ ਅਧਿਆਪਕ ਦਿਵਸ ਦੀ ਖ਼ੁਸ਼ੀ ਨੂੰ ਸਾਂਝਾ ਕਰਦਿਆਂ ਕੇਕ ਕੱਟਿਆ ਤੇ ਇੱਕ-ਦੂਜੇ ਨੂੰ ਵਧਾਈਆਂ ਦਿੱਤੀਆਂ। ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਸਮਾਗਮ ਦੇ ਅੰਤ ’ਚ ਪ੍ਰਿੰਸੀਪਲ ਮੈਡਮ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਲੱਖ-ਲੱਖ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਵਿਆਹ ਪੁਰਬ ਨੂੰ ਸਮਰਪਿਤ ਜੋੜ ਮੇਲੇ ’ਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ’ਚ ਸ਼ਿਰਕਤ ਕਰਨਗੀਆਂ -ਬਲਬੀਰ ਸਿੰਘ ਪੰਨੂੰ ਅਗਲੀ ਖ਼ਬਰ ਗ੍ਰਾਮ ਪੰਚਾਇਤ ਪੰਪ ਆਪਰੇਟਰ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਸੰਗਰੂਰ ਵਿਖੇ ਰੋਸ ਧਰਨਾ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।