09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

‘ ਖੇਡਾਂ ਵਤਨ ਪੰਜਾਬ ਦੀਆਂ-2026’ ’ਚ ਐੱਸ.ਐੱਸ. ਬਾਜਵਾ ਸਕੂਲ ਦੀ ਵਾਲੀਬਾਲ ਟੀਮ ਦੀ ਝੰਡੀ

ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਪਿੰਡ ਖਜਾਲਾ ਦੇ ਸਰਕਾਰੀ ਸਟੇਡੀਅਮ ’ਚ ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4) ਦਾ ਸ਼ੁੱਭ ਆਰੰਭ ਹੋਇਆ। ਖੇਡ ਮੁਕਾਬਲੇ ’ਚ ਵੱਖ-ਵੱਖ ਸੰਸਥਾਵਾਂ ਤੋਂ 200 ਤੋਂ ਵੱਧ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 09-09-2026
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਪਿੰਡ ਖਜਾਲਾ ਦੇ ਸਰਕਾਰੀ ਸਟੇਡੀਅਮ ’ਚ ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4) ਦਾ ਸ਼ੁੱਭ ਆਰੰਭ ਹੋਇਆ। ਖੇਡ ਮੁਕਾਬਲੇ ’ਚ ਵੱਖ-ਵੱਖ ਸੰਸਥਾਵਾਂ ਤੋਂ 200 ਤੋਂ ਵੱਧ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ’ਚ ਐੱਸ,.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ, ਕਾਦੀਆਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੀ ਅੰਡਰ-14 ਵਾਲੀਬਾਲ ਟੀਮ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲੇ ’ਚ ਸ਼ਾਮਲ ਸਾਰੀਆਂ ਟੀਮਾਂ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਖਿਡਾਰੀਆਂ ਨੂੰ ਸੋਨੇ ਦੇ ਤਮਗੇ ਦੇ ਕੇ ਸਨਮਾਨਿਤ ਕੀਤਾ ਗਿਆ। ਐਥਲੈਟਿਕਸ ਮੁਕਾਬਲੇ ’ਚ ਵੀ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅਰੁਣ ਕੁਮਾਰ ਨੇ ਲੰਬੀ ਛਾਲ ’ਚ ਸੋਨ ਤਮਗਾ, ਰਾਜਵੀਰ ਸਿੰਘ ਨੇ 800 ਮੀਟਰ ਦੌੜ ਵਿਚ ਕਾਂਸੀ ਦਾ ਤਮਗਾ ਹਾਸਲ ਕੀਤਾ। ਵਿਦਿਆਲਿਆ ਦੇ ਖਿਡਾਰੀਆਂ ਦੀ ਇਸ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਸਕੂਲ ਦੇ ਡੀ.ਪੀ. ਬਾਸਿਤ ਅਹਿਮਦ ਤੇ ਪੀ.ਟੀ.ਆਈ. ਸੁਖਜਿੰਦਰ ਸਿੰਘ ਦੀ ਮਿਹਨਤ, ਮਾਰਗਦਰਸ਼ਨ ਤੇ ਨਿਰੰਤਰ ਸਿਖਲਾਈ ਨੂੰ ਜਾਂਦਾ ਹੈ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਅਮਿਤ ਸਿੰਘ ਨੋਗਾ ਤੇ ਉਪ ਪ੍ਰਿੰਸੀਪਲ ਕਪਿਲ ਸ਼ਰਮਾ ਸਮੇਤ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਰਾਸ਼ਟਰੀ ਪੁਰਸਕਾਰ ਵਿਜੇਤਾ) ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਵਿਚ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਆਉਣ ਵਾਲੇ ਸੈਸ਼ਨ ਵਿਚ ਖੇਡਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤੇ ਵਿਸ਼ੇਸ਼ ਕੋਚ ਨਿਯੁਕਤ ਕੀਤੇ ਜਾਣਗੇ, ਤਾਂ ਜੋ ਵਿਦਿਆਰਥੀ ਰਾਜ ਤੇ ਰਾਸ਼ਟਰੀ ਪੱਧਰ ’ਤੇ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। ਸਕੂਲ ਦੇ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਅਤੇ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਸਕੂਲ ਖਿਡਾਰੀਆਂ ਦੀ ਇਸ ਉਪਲਬਧੀ ਨਾਲ ਸਮੂਹ ਵਿਦਿਆਲਿਆ ਪਰਿਵਾਰ ’ਚ ਖੁਸ਼ੀ ਦੀ ਲਹਿਰ ਹੈ।
ਪਿਛਲੀ ਖ਼ਬਰ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਤੱਕ 6ਵੀਂ ਮਹਾਨ ਪੈਦਲ ਸ਼ਬਦ ਚੌਂਕੀ ਯਾਤਰਾ ਅੱਜ ਤੋਂ ਅਗਲੀ ਖ਼ਬਰ ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।