ਵਿਧਾਇਕ ਕਲਸੀ ਦੇ ਉੱਦਮ ਸਦਕਾ ਬਟਾਲੇ ’ਚ 43.44 ਲੱਖ ਦੀ ਲਾਗਤ ਨਾਲ ਬਣੇਗਾ ਸ੍ਰੀ ਗੁਰੂ ਰਵਿਦਾਸ ਚੌਕ
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਿੱਥੇ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦਾ 650 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੂਰਾ ਸਾਲ ਵੱਖ-ਵੱਖ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿਚ ਗੁਰਮਤਿ ਸਮਾਗਮਾਂ ਦੀ ਲਹਿਰ ਚਲਾ ਕੇ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਸੰਗਤ ਨੂੰ ਜਾਗਰੂਕ ਕਰਾਉਣਾ ਤੇ ਘਰ-ਘਰ ਪਹੁੰਚਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਬਟਾਲਾ ਸ਼ਹਿਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਪੰਜਾਬ ਦੇ ਉਦਮ ਸਦਕਾ ਰਵਿਦਾਸੀਆ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਦੀ ਮਿੱਠੀ ਯਾਦ ਅੰਦਰ ਆਲੀਸ਼ਾਨ ਗੇਟ ਬਟਾਲੇ ਵਿਚ ਬਣਾਇਆ ਜਾ ਰਿਹਾ ਹੈ, ਜਿਸ ’ਤੇ ਕਰੀਬ 43 ਲੱਖ 44 ਹਜ਼ਾਰ ਰੁਪਏ ਖਰਚਾ ਆਵੇਗਾ ਤੇ ਇਸ ਸਬੰਧੀ ਹਾਉਸ ਦੀ ਪਹਿਲੀ ਮੀਟਿੰਗ ’ਚ ਮੇਅਰ ਭੁਪਿੰਦਰ ਸਿੰਘ ਬਾਜਵਾ ਵਲੋਂ ਵਿਧਾਇਕ ਦੀ ਅਗਵਾਈ ਵਿਚ ਮਤਾ ਨੰਬਰ 8 ਵਿਚ ਪਾਸ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪਲਵਿੰਦਰ ਸਿੰਘ ਲੰਬੜਦਾਰ ਪ੍ਰਧਾਨ ਰਵਿਦਾਸੀਆ ਸਿੱਖ ਵੈਲਫੇਅਰ ਸੋਸਾਇਟੀ ਪੰਜਾਬ ਵਲੋਂ ਗੱਲਬਾਤ ਕਰਦਿਆਂ ਦੱਸਿਆ ਕਿ ਬਟਾਲੇ ’ਚ ਬਹੁਤ ਵੱਡੀ ਪੱਧਰ ’ਤੇ ਰਵਿਦਾਸੀਆ ਭਾਈਚਾਰੇ ਦੀ ਵਸੋਂ ਹੈ, ਜਿਸ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸ਼੍ਰੀ ਗੁਰੂ ਰਵਿਦਾਸ ਸਾਹਿਬ ਜੀ ਦੀ ਯਾਦ ’ਚ ਚੌਂਕ ਉਸਾਰਿਆ ਜਾਵੇ, ਜੋ ਵਿਧਾਇਕ ਕਲਸੀ ਵਲੋਂ ਉਨ੍ਹਾਂ ਦੀ ਮੰਗ ’ਤੇ ਮੋਹਰ ਲਗਾਈ ਹੈ ਅਤੇ ਜਿਸ ਦੀ ਉਸਾਰੀ ਦਾ ਕੰਮ ਬਹੁਤ ਜਲਦੀ ਜੰਗੀ ਪੱਧਰ ’ਤੇ ਸ਼ੁਰੂ ਹੋ ਜਾਵੇਗਾ।
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਜਿੱਥੇ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦਾ 650 ਸਾਲਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੂਰਾ ਸਾਲ ਵੱਖ-ਵੱਖ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਵਿਚ ਗੁਰਮਤਿ ਸਮਾਗਮਾਂ ਦੀ ਲਹਿਰ ਚਲਾ ਕੇ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਸੰਗਤ ਨੂੰ ਜਾਗਰੂਕ ਕਰਾਉਣਾ ਤੇ ਘਰ-ਘਰ ਪਹੁੰਚਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਬਟਾਲਾ ਸ਼ਹਿਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਪੰਜਾਬ ਦੇ ਉਦਮ ਸਦਕਾ ਰਵਿਦਾਸੀਆ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਦੀ ਮਿੱਠੀ ਯਾਦ ਅੰਦਰ ਆਲੀਸ਼ਾਨ ਗੇਟ ਬਟਾਲੇ ਵਿਚ ਬਣਾਇਆ ਜਾ ਰਿਹਾ ਹੈ, ਜਿਸ ’ਤੇ ਕਰੀਬ 43 ਲੱਖ 44 ਹਜ਼ਾਰ ਰੁਪਏ ਖਰਚਾ ਆਵੇਗਾ ਤੇ ਇਸ ਸਬੰਧੀ ਹਾਉਸ ਦੀ ਪਹਿਲੀ ਮੀਟਿੰਗ ’ਚ ਮੇਅਰ ਭੁਪਿੰਦਰ ਸਿੰਘ ਬਾਜਵਾ ਵਲੋਂ ਵਿਧਾਇਕ ਦੀ ਅਗਵਾਈ ਵਿਚ ਮਤਾ ਨੰਬਰ 8 ਵਿਚ ਪਾਸ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪਲਵਿੰਦਰ ਸਿੰਘ ਲੰਬੜਦਾਰ ਪ੍ਰਧਾਨ ਰਵਿਦਾਸੀਆ ਸਿੱਖ ਵੈਲਫੇਅਰ ਸੋਸਾਇਟੀ ਪੰਜਾਬ ਵਲੋਂ ਗੱਲਬਾਤ ਕਰਦਿਆਂ ਦੱਸਿਆ ਕਿ ਬਟਾਲੇ ’ਚ ਬਹੁਤ ਵੱਡੀ ਪੱਧਰ ’ਤੇ ਰਵਿਦਾਸੀਆ ਭਾਈਚਾਰੇ ਦੀ ਵਸੋਂ ਹੈ, ਜਿਸ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸ਼੍ਰੀ ਗੁਰੂ ਰਵਿਦਾਸ ਸਾਹਿਬ ਜੀ ਦੀ ਯਾਦ ’ਚ ਚੌਂਕ ਉਸਾਰਿਆ ਜਾਵੇ, ਜੋ ਵਿਧਾਇਕ ਕਲਸੀ ਵਲੋਂ ਉਨ੍ਹਾਂ ਦੀ ਮੰਗ ’ਤੇ ਮੋਹਰ ਲਗਾਈ ਹੈ ਅਤੇ ਜਿਸ ਦੀ ਉਸਾਰੀ ਦਾ ਕੰਮ ਬਹੁਤ ਜਲਦੀ ਜੰਗੀ ਪੱਧਰ ’ਤੇ ਸ਼ੁਰੂ ਹੋ ਜਾਵੇਗਾ। ਭਾਈਚਾਰੇ ਵਲੋਂ ਜਿੱਥੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ, ਉੱਥੇ ਨਾਲ ਹੀ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਤੁਹਾਡੇ ਵਲੋਂ ਦਿੱਤੇ ਗਏ ਸਤਿਕਾਰ ਨੂੰ ਭੁਲਾਇਆ ਨਹੀਂ ਜਾਵੇਗਾ।