09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਬਟਾਲਾ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’-4 ਤਹਿਤ ਬਲਾਕ ਪੱਧਰੀ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼

ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਸਥਾਨਕ ਆਈ. ਟੀ.

ਅਜੀਤ ਡੈਸਕ 09-09-2026
ਬਟਾਲਾ, 8 ਸਤੰਬਰ (ਸਤਿੰਦਰ ਸਿੰਘ)-ਸਥਾਨਕ ਆਈ.ਟੀ.ਆਈ. ਬਟਾਲਾ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਅਧੀਨ ਬਲਾਕ ਪੱਧਰੀ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ, ਰਣਜੀਤ ਭਗਤ ਲੈਕਚਰਾਰ, ਜਸਵਿੰਦਰ ਕੌਰ ਲੈਕਚਰਾਰ, ਰਮਨਦੀਪ ਕੌਰ ਲੈਕਚਰਾਰ, ਅਮਨਦੀਪ ਕੌਰ ਲੈਕਚਰਾਰ, ਰਮਨਦੀਪ ਸਿੰਘ ਡੀ.ਪੀ.ਈ., ਪਰਮਿੰਦਰ ਸਿੰਘ ਡੀ.ਪੀ.ਈ., ਹਰਜੀਤ ਕੌਰ ਪੀ.ਟੀ.ਆਈ., ਹਰਦੀਪ ਸਿੰਘ ਪੀ.ਟੀ.ਆਈ., ਸਰਬਜੋਤ ਕੌਰ, ਮਨਜੀਤ ਕੌਰ, ਲਖਬੀਰ ਕੌਰ ਪੀ.ਟੀ.ਆਈ., ਕੋਚ ਲਖਵਿੰਦਰ ਸਿੰਘ ਅਤੇ ਸੈਮੂਅਲ ਮਸੀਹ ਸਮੇਤ ਕੋਚ ਤੇ ਖਿਡਾਰੀ ਮੌਜੂਦ ਸਨ। ਇਸ ਮੌਕੇ ਅੰਮ੍ਰਿਤ ਕਲਸੀ ਵਲੋਂ ਨੌਜਵਾਨ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਖੇਡਾਂ ਪ੍ਰਤੀ ਉਨ੍ਹਾਂ ਦੇ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਖੇਡਾਂ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਤੰਦਰੁਸਤ ਜੀਵਨਸ਼ੈਲੀ ਅਪਣਾਉਣ ਅਤੇ ਆਪਣੀ ਪ੍ਰਤਿਭਾ ਨੂੰ ਸਹੀ ਦਿਸ਼ਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਤੇ ਸੂਬੇ ਨੂੰ ਖੇਡਾਂ ’ਚ ਮੁੜ ਨੰਬਰ ਇਕ ਬਣਾਉਣ ਦੀ ਸਰਕਾਰ ਦੀ ਮੁਹਿੰਮ ਨਿਰੰਤਰ ਜਾਰੀ ਹੈ। ਜ਼ਿਲ੍ਹਾ ਖੇਡ ਅਫਸਰ ਗੁਰਦਾਸਪੁਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਹ ਚੌਥਾ ਸੀਜ਼ਨ 14 ਤੋਂ 70 ਸਾਲ ਤੋਂ ਵੱਧ ਉਮਰ ਦੇ ਲਗਭਗ 10 ਲੱਖ ਖਿਡਾਰੀਆਂ ਨੂੰ 39 ਖੇਡ ਮੁਕਾਬਲਿਆਂ ਤੇ ਚਾਰ ਪੈਰਾ-ਖੇਡਾਂ ਖੇਡਣ ਲਈ ਖੇਡ ਮੈਦਾਨ ਵਿਚ ਉਤਾਰੇਗਾ। ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤ ਹੋਣਗੀਆਂ, ਜਿਨ੍ਹਾਂ ਵਿਚ ਜੇਤੂਆਂ ਲਈ 12.50 ਕਰੋੜ ਰੁਪਏ ਦੇ ਨਕਦ ਇਨਾਮ ਰੱਖੇ ਗਏ ਹਨ।
ਪਿਛਲੀ ਖ਼ਬਰ ਜਰਮਨ ਤਕਨਾਲੋਜੀ ’ਤੇ ਆਧਾਰਿਤ ਸੁਣਨ ਵਾਲਿਆਂ ਮਸ਼ੀਨਾਂ 50% ਛੋਟ ’ਤੇ 12 ਸਤੰਬਰ ਨੂੰ ਬਟਾਲਾ ਵਿਖੇ ਉਪਲਬਧ ਅਗਲੀ ਖ਼ਬਰ ਵਿਧਾਇਕ ਕਲਸੀ ਦੇ ਉੱਦਮ ਸਦਕਾ ਬਟਾਲੇ ’ਚ 43.44 ਲੱਖ ਦੀ ਲਾਗਤ ਨਾਲ ਬਣੇਗਾ ਸ੍ਰੀ ਗੁਰੂ ਰਵਿਦਾਸ ਚੌਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।