ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਹਰਚੋਵਾਲ ਦੀ ਮੀਟਿੰਗ
ਹਰਚੋਵਾਲ, 8 ਸਤੰਬਰ (ਢਿੱਲੋਂ, ਭਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਅਸ਼ੋਸ਼ੀਏਸ਼ਨ ਸਰਕਲ ਹਰਚੋਵਾਲ ਦੇ ਪ੍ਰਧਾਨ ਡਾਕਟਰ ਗੁਰਨੇਕ ਸਿੰਘ ਦੀ ਪ੍ਰਧਾਨਗੀ ਹੇਠ ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਦੀ ਯੋਗ ਅਗਵਾਈ ’ਚ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਹਰਚੋਵਾਲ ਵਿਖੇ ਮੀਟਿੰਗ ਹੋਈ। ਮੀਟਿੰਗ ’ਚ ਸਰਕਲ ਪ੍ਰਧਾਨ ਡਾ.
ਹਰਚੋਵਾਲ, 8 ਸਤੰਬਰ (ਢਿੱਲੋਂ, ਭਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਅਸ਼ੋਸ਼ੀਏਸ਼ਨ ਸਰਕਲ ਹਰਚੋਵਾਲ ਦੇ ਪ੍ਰਧਾਨ ਡਾਕਟਰ ਗੁਰਨੇਕ ਸਿੰਘ ਦੀ ਪ੍ਰਧਾਨਗੀ ਹੇਠ ਜਨਰਲ ਸਕੱਤਰ ਡਾਕਟਰ ਸਤਨਾਮ ਸਿੰਘ ਕੰਡੀਲਾ ਦੀ ਯੋਗ ਅਗਵਾਈ ’ਚ ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਹਰਚੋਵਾਲ ਵਿਖੇ ਮੀਟਿੰਗ ਹੋਈ। ਮੀਟਿੰਗ ’ਚ ਸਰਕਲ ਪ੍ਰਧਾਨ ਡਾ. ਗਰਨੇਕ ਸਿੰਘ, ਜਨਰਲ ਸਕੱਤਰ ਡਾ. ਸਤਨਾਮ ਸਿੰਘ ਕੰਡੀਲਾ, ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਵਤਾਰ ਸਿੰਘ ਕਿਲ੍ਹਾ ਲਾਲ ਸਿੰਘ, ਖਜ਼ਾਨਚੀ ਡਾ. ਰਛਪਾਲ ਸਿੰਘ ਵਰਿਆਂ, ਜ਼ਿਲ੍ਹਾ ਜਨਰਲ ਸਕੱਤਰ ਡਾ. ਭੁਪਿੰਦਰ ਸਿੰਘ ਗਿੱਲ ਨੇ ਇਕ ਸਾਂਝੇ ਬਿਆਨ ’ਚ ਕਿਹਾ ਕਿ ਸੂਬਾ ਸਰਕਾਰ ਵਲੋਂ ਜੋ ਪੇਂਡੂ ਡਾਕਟਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ, ਰਜਿਸਟ੍ਰੇਸ਼ਨ ਸਬੰਧੀ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ, ਜੋ ਬ੍ਰਿਜ ਕੋਰਸ ਦੀ ਸਿਖਲਾਈ ਦੇ ਕੇ ਰਜਿਸਟ੍ਰੇਸ਼ਨ ਦਾ ਫ਼ੈਸਲਾ ਲਿਆ ਗਿਆ ਹੈ, ਉਹ ਸਰਕਾਰ ਵਲੋਂ ਚੁੱਕਿਆ ਗਿਆ ਇਕ ਸ਼ਾਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਉਣ ਵਾਲੀਆਂ 2027 ਦੀਆਂ ਚੋਣਾਂ ਦੇ ਚੋਣ ਜਾਬਤੇ ਤੋਂ ਪਹਿਲਾਂ ਇਸ ਫ਼ੈਸਲੇ ਨੂੰ ਨਿਰਵਿਘਨ ਢੰਗ ਨਾਲ ਲਾਗੂ ਕਰਵਾ ਦਿੰਦੀ ਹੈ ਤਾਂ ਆਉਣ ਵਾਲੀਆਂ ਚੋਣਾਂ ’ਚ ਸਮੂਹ ਡਾਕਟਰਾਂ ਵਲੋਂ ਸਰਕਾਰ ਦਾ ਪੂਰਨ ਤੌਰ ’ਤੇ ਸਹਿਯੋਗ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੇਕਰ ਇਸ ਫ਼ੈਸਲੇ ਨੂੰ ਟਾਲ-ਮਟੋਲ ਕਰਕੇ ਅੱਗੇ ਤੋਰਿਆ ਜਾਂਦਾ ਹੈ ਤਾਂ ਇਹ ਸਮਝਿਆ ਜਾਵੇਗਾ ਕਿ ਸਰਕਾਰ ਲਾਰੇ ਲੱਪੇ ਲਗਾ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਪੂਰੇ ਪੰਜਾਬ ਵਿਚ ਸਰਕਾਰ ਦਾ ਸਾਥ ਦੇਣ ਦੀ ਬਿਜਾਏ ਪੂਰਨ ਤੌਰ ’ਤੇ ਡੱਟ ਕੇ ਵਿਰੋਧ ਕੀਤਾ ਜਾਵੇਗਾ, ਜਿਸ ਦੇ ਨਤੀਜੇ ਸਰਕਾਰ ਨੂੰ ਬਹੁਤ ਹੀ ਭਿਆਨਕ ਭੁਗਤਣੇ ਪੈਣਗੇ। ਇਸ ਮੌਕੇ ਡਾਕਟਰ ਸੀਨੀਅਰ ਮੀਤ ਪ੍ਰਧਾਨ ਡਾਕਟਰ ਦਿਲਬਾਗ ਸਿੰਘ ਪੰਨੂੰ, ਮੀਤ ਪ੍ਰਧਾਨ ਡਾ. ਬਲਬੀਰ ਸਿੰਘ ਭਿੰਡਰ, ਮੀਤ ਪ੍ਰਧਾਨ ਡਾ. ਗੁਰਮੇਜ ਸਿੰਘ ਤਲਵਾੜਾ, ਮੁੱਖ ਬੁਲਾਰਾ ਡਾ. ਸੰਤੋਖ ਸਿੰਘ ਲੀਲ ਕਲਾਂ, ਪ੍ਰੈੱਸ ਸਕੱਤਰ ਡਾ. ਸਰਬਜੀਤ ਸਿੰਘ ਭਿੰਡਰ, ਸਹਾਇਕ ਸਲਾਹਕਾਰ ਡਾ. ਸਤਨਾਮ ਸਿੰਘ ਮੁੱਲਾਂਵਾਲ, ਜੁਆਇੰਟ ਸਕੱਤਰ ਡਾ. ਕੁਲਦੀਪ ਸਿੰਘ ਦਕੋਹਾ ਅਤੇ ਡਾ. ਸੁਖਚੈਨ ਸਿੰਘ ਪੱਡਾ, ਡਾ. ਬਚਿੱਤਰ ਸਿੰਘ ਬਰਿਆਰ, ਡਾ. ਸਵਿੰਦਰ ਸਿੰਘ, ਡਾ. ਮਲਕੀਤ ਸਿੰਘ, ਡਾ. ਦਲਜੀਤ ਸਿੰਘ ਬੱਬੂ, ਡਾ. ਕਸ਼ਮੀਰ ਸਿੰਘ ਨਾਗੀ, ਡਾ. ਗੁਰਨਾਮ ਸਿੰਘ, ਡਾ. ਪਲਵਿੰਦਰ ਸਿੰਘ ਮਾੜੀ ਪੰਨੂਆਂ ਆਦਿ ਹਾਜ਼ਰ ਹੋਏ।