09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਮਿਤੀ ਮਾਰਕੀਟ ਸਥਿਤ ਧਾਰਮਿਕ ਸਥਾਨ ’ਚ ਚੋਰੀ

ਪਠਾਨਕੋਟ, 8 ਸਤੰਬਰ (ਸੁਮਿਤ)-ਸਮਿਤੀ ਮਾਰਕੀਟ ’ਚ ਸਥਿਤ ਇਕ ਧਾਰਮਿਕ ਸਥਾਨ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ । ਚੋਰ ਧਾਰਮਿਕ ਸਥਾਨ ਦੇ ਦਾਨ ਪਾਤਰ ’ਚੋਂ ਨਕਦੀ ਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਫਰਾਰ ਹੋ ਗਏ ।

ਸਮਿਤੀ ਮਾਰਕਿਟ ਵਿਖੇ ਸਥਿਤ ਪੀਰ ਬਾਬਾ ਦੀ ਦਰਗਾਹ ’ਤੇ ਹੋਈ ਚੋਰੀ ਬਾਰੇ ਜਾਣਕਾਰੀ ਦਿੰਦਾ ਹੋਇਆ ਪਵਨ ਕੁਮਾਰ। ਤਸਵੀਰਾਂ : ਸੁਮਿਤ 09-09-2026
ਪਠਾਨਕੋਟ, 8 ਸਤੰਬਰ (ਸੁਮਿਤ)-ਸਮਿਤੀ ਮਾਰਕੀਟ ’ਚ ਸਥਿਤ ਇਕ ਧਾਰਮਿਕ ਸਥਾਨ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ । ਚੋਰ ਧਾਰਮਿਕ ਸਥਾਨ ਦੇ ਦਾਨ ਪਾਤਰ ’ਚੋਂ ਨਕਦੀ ਤੇ ਹੋਰ ਕੀਮਤੀ ਸਮਾਨ ਚੋਰੀ ਕਰਕੇ ਫਰਾਰ ਹੋ ਗਏ । ਚੋਰੀ ਦੀ ਘਟਨਾ ਦਾ ਪਤਾ ਮੰਗਲਵਾਰ ਸਵੇਰੇ ਉਸ ਸਮੇਂ ਲੱਗਾ, ਜਦੋਂ ਧਾਰਮਿਕ ਸਥਾਨ ਦਾ ਦਰਵਾਜ਼ਾ ਖੋਲ੍ਹਿਆ ਗਿਆ । ਅੰਦਰ ਸਮਾਨ ਖਿਲਰਿਆ ਹੋਇਆ ਦੇਖ ਕੇ ਚੋਰੀ ਹੋਣ ਦਾ ਪਤਾ ਲੱਗਿਆ । ਇਸ ਤੋਂ ਬਾਅਦ ਮਾਮਲੇ ਦੀ ਜਾਣਕਾਰੀ ਸਬੰਧਿਤ ਲੋਕਾਂ ਨੂੰ ਦਿੱਤੀ ਗਈ । ਦੱਸਿਆ ਜਾ ਰਿਹਾ ਹੈ ਕਿ ਚੋਰ ਦਾਨ ਪਾਤਰ ਵਿਚ ਪਈ ਨਕਦੀ ਸਮੇਤ ਹੋਰ ਕੀਮਤੀ ਸਮਾਨ ਆਪਣੇ ਨਾਲ ਲੈ ਗਏ । ਘਟਨਾ ਤੋਂ ਬਾਅਦ ਇਲਾਕੇ ਵਿਚ ਚਿੰਤਾ ਦਾ ਮਾਹੌਲ ਹੈ । ਲੋਕਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਚੋਰਾਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ । ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ । ਚੋਰੀ ਹੋਈ ਨਕਦੀ ਤੇ ਕੀਮਤੀ ਸਮਾਨ ਦੀ ਅਸਲ ਕੀਮਤ ਦਾ ਅੰਦਾਜ਼ਾ ਵੀ ਲਗਾਇਆ ਜਾ ਰਿਹਾ ਹੈ ।
ਪਿਛਲੀ ਖ਼ਬਰ ਬਲਾਕ ਘਰੋਟਾ ਦੇ ਪਿੰਡ ਗੜ੍ਹਮਲ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ ਅਗਲੀ ਖ਼ਬਰ ਐਮ.ਐਸ.ਸੀ. ਫਿਜ਼ਿਕਸ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।