09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਐਨ.ਐਸ.ਐਸ. ਯੂਨਿਟ ਵਲੋਂ ਵੋਟਰ ਜਾਗਰੂਕਤਾ ਕੈਂਪ

ਪਠਾਨਕੋਟ, 8 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ. ਡੀ.

ਅਜੀਤ ਡੈਸਕ 09-09-2026
ਪਠਾਨਕੋਟ, 8 ਸਤੰਬਰ (ਸੰਧੂ)-ਸ੍ਰੀਮਤੀ ਰਮਾ ਚੋਪੜਾ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਪਠਾਨਕੋਟ ਦੀ ਐਨ.ਐਸ.ਐਸ. ਯੂਨਿਟ ਵਲੋਂ ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ । ਕੈਂਪ ਦੌਰਾਨ ਬੀ.ਐਲ.ਓ. ਅਧਿਕਾਰੀ ਆਯੂਸ਼ ਨੇ ਵਿਦਿਆਰਥਣਾਂ ਨੂੰ ਵੋਟ ਦੀ ਮਹੱਤਤਾ, ਵੋਟਰ ਦੇ ਅਧਿਕਾਰਾਂ ਅਤੇ ਲੋਕਤੰਤਰਿਕ ਪ੍ਰਣਾਲੀ ਵਿਚ ਨਾਗਰਿਕਾਂ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਕਿਹਾ ਕਿ ਵੋਟ ਪਾਉਣਾ ਹਰ ਯੋਗ ਨਾਗਰਿਕ ਦਾ ਮਹੱਤਵਪੂਰਨ ਅਧਿਕਾਰ ਹੋਣ ਦੇ ਨਾਲ-ਨਾਲ ਲੋਕਤੰਤਰ ਪ੍ਰਤੀ ਜ਼ਿੰਮੇਵਾਰੀ ਵੀ ਹੈ । ਉਨ੍ਹਾਂ ਵਿਦਿਆਰਥਣਾਂ ਨੂੰ ਆਪਣੇ ਮਤ ਅਧਿਕਾਰ ਦੀ ਵਰਤੋਂ ਸਹੀ, ਨਿਰਪੱਖ ਅਤੇ ਨਿਡਰ ਢੰਗ ਨਾਲ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ: ਪ੍ਰਿਯੰਕਾ ਚੁੱਘ ਨੇ ਕੈਂਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਵਿਚ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ ।
ਪਿਛਲੀ ਖ਼ਬਰ ਦਿੱਲੀ ਦੇ ਇੰਦਰਾ ਭਵਨ ਵਿਖੇ ਟੀਨਾ ਚੌਧਰੀ ਨੇ ਰਜਿੰਦਰ ਗੌਤਮ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਨਿਊ ਯੰਗ ਕਲੱਬ ਭੜੋਲੀ ਕਲਾਂ ਵਲੋਂ ਸਤਨਾਮ ਸਿੰਘ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।