11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਵਿਧਾਨ ਸਭਾ ਚੋਣਾਂ ’ਚ ਮੁਲਾਜ਼ਮਾਂ ਦੀ ਵੋਟ ਰਹੇਗੀ ਬੇਹੱਦ ਅਹਿਮ-ਐਡਵੋਕੇਟ ਮਿਨਹਾਸ

ਪਠਾਨਕੋਟ, 9 ਸਤੰਬਰ (ਸੁਮਿਤ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਹੌਲੀ-ਹੌਲੀ ਤੇਜ਼ ਹੋਣ ਲੱਗੀਆਂ ਹਨ । ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣੀ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤੇ ਆਪਣੇ-ਆਪਣੇ ਪੱਧਰ ’ਤੇ ਵੋਟਰਾਂ ਨੂੰ ਆਪਣੇ ਹੱਕ ’ਚ ਲਾਮਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।

ਐਡਵੋਕੇਟ ਤੁਸ਼ਾਰ ਮਿਨਹਾਸ 10-09-2026
ਪਠਾਨਕੋਟ, 9 ਸਤੰਬਰ (ਸੁਮਿਤ)-ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਸਰਗਰਮੀਆਂ ਹੌਲੀ-ਹੌਲੀ ਤੇਜ਼ ਹੋਣ ਲੱਗੀਆਂ ਹਨ । ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਚੋਣੀ ਰਣਨੀਤੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ ਤੇ ਆਪਣੇ-ਆਪਣੇ ਪੱਧਰ ’ਤੇ ਵੋਟਰਾਂ ਨੂੰ ਆਪਣੇ ਹੱਕ ’ਚ ਲਾਮਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਇਸੇ ਦਰਮਿਆਨ ਸਰਕਾਰੀ ਮੁਲਾਜ਼ਮਾਂ ਦੀ ਵੋਟ ਨੂੰ ਵੀ ਚੋਣਾਂ ਵਿਚ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ । ਐਡਵੋਕੇਟ ਤੁਸ਼ਾਰ ਮਿਨਹਾਸ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਲੋਕਤੰਤਰ ਦਾ ਇਕ ਮਹੱਤਵਪੂਰਨ ਤਿਉਹਾਰ ਹਨ, ਜਿਸ ’ਚ ਆਮ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਸਰਕਾਰ ਚੁਣਨ ਵਿਚ ਆਪਣੀ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸਿਰਫ਼ ਖੁਦ ਇਕ ਵੋਟਰ ਹੀ ਨਹੀਂ ਹੁੰਦੇ, ਸਗੋਂ ਉਨ੍ਹਾਂ ਦੇ ਪਰਿਵਾਰ ਅਤੇ ਸਮਾਜਿਕ ਦਾਇਰੇ ਕਾਰਨ ਵੀ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਉਨ੍ਹਾਂ ਦਾ ਪ੍ਰਭਾਵ ਦੇਖਣ ਨੂੰ ਮਿਲ ਸਕਦਾ ਹੈ । ਐਡਵੋਕੇਟ ਤੁਸ਼ਾਰ ਮਿਨਹਾਸ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਸਿਆਸੀ ਪਾਰਟੀਆਂ ਲਈ ਮੁਲਾਜ਼ਮ ਵਰਗ ਦੀਆਂ ਮੰਗਾਂ ਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ਨੂੰ ਨਜ਼ਰ ਅੰਦਾਜ਼ ਕਰਨਾ ਆਸਾਨ ਨਹੀਂ ਹੋਵੇਗਾ । ਆਉਣ ਵਾਲੇ ਸਮੇਂ ਵਿਚ ਮੁਲਾਜ਼ਮਾਂ ਨਾਲ ਸਬੰਧਿਤ ਮੁੱਦੇ ਚੋਣੀ ਚਰਚਾ ਦਾ ਅਹਿਮ ਹਿੱਸਾ ਬਣ ਸਕਦੇ ਹਨ ।
ਪਿਛਲੀ ਖ਼ਬਰ ਪ੍ਰੈਗਾਬਾਲੀਨ 75 ਮਿਲੀਗ੍ਰਾਮ ਤੋਂ ਵੱਧ ਦਵਾਈ ਦੀ ਸਟੋਰੇਜ ਤੇ ਵਿੱਕਰੀ ’ਤੇ ਪੂਰਨ ਪਾਬੰਦੀ ਅਗਲੀ ਖ਼ਬਰ ਪਾਣੀ ਪੀਣ ਦੇ ਬਹਾਨੇ ਘਰ ’ਚ ਦਾਖਲ ਹੋਏ ਲੁਟੇਰੇ ਬਜ਼ੁਰਗ ਔਰਤ ਦੀਆਂ ਵਾਲੀਆਂ ਲਾਹ ਕੇ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।