10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਜੀਆ ਲਾਲ ਮਿੱਤਲ ਸਕੂਲ ਵਿਖੇ ਸਮਾਜਿਕ ਵਿਗਿਆਨ ਪ੍ਰਦਰਸ਼ਨੀ ਲਗਾਈ

ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਜੀਆ ਲਾਲ ਮਿੱਤਲ ਡੀ. ਏ.

ਅਜੀਤ ਡੈਸਕ 10-09-2026
ਗੁਰਦਾਸਪੁਰ, 9 ਸਤੰਬਰ (ਚੱਕਰਾਜਾ)-ਜੀਆ ਲਾਲ ਮਿੱਤਲ ਡੀ.ਏ.ਵੀ ਪਬਲਿਕ ਸਕੂਲ ਵਿਖੇ ਸਮਾਜਿਕ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ। ਜਿਸ ਵਿਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਨੇ ਢਲਾਣ ਵਾਲੀਆਂ ਛੱਤਾਂ, ਵਾਤਾਵਰਣ ਸੁਰੱਖਿਆ, ਜੁਆਲਾਮੁਖੀ, ਪਾਣੀ ਚੱਕਰ, ਚੰਦਰਮਾ ਦੇ ਪੜਾਅ, ਮੀਂਹ ਦੇ ਪਾਣੀ ਦੀ ਸੰਭਾਲ, ਜੈਵ ਵਿਭਿੰਨਤਾ ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਵਰਗੇ ਸੁੰਦਰ ਮਾਡਲ ਪੇਸ਼ ਕੀਤੇ। ਇਨ੍ਹਾਂ ਮਾਡਲਾਂ ਰਾਹੀਂ ਵਿਦਿਆਰਥੀਆਂ ਨੇ ਗੁੰਝਲਦਾਰ ਵਿਸ਼ਿਆਂ ਨੂੰ ਸਰਲ, ਦਿਲਚਸਪ ਅਤੇ ਵਿਹਾਰਿਕ ਢੰਗ ਨਾਲ ਸਮਝਾਉਣ ਦੀ ਕੋਸ਼ਿਸ਼ ਕੀਤੀ। ਸਕੂਲ ਦੇ ਪ੍ਰਿੰਸੀਪਲ ਰਾਜੀਵ ਭਾਰਤੀ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਸਿਰਫ਼ ਕਿਤਾਬੀ ਗਿਆਨ ਪ੍ਰਾਪਤ ਕਰਨਾ ਨਹੀਂ ਹੈ, ਸਗੋਂ ਉਸ ਗਿਆਨ ਨੂੰ ਵਿਹਾਰਿਕ ਜੀਵਨ ਨਾਲ ਜੋੜਨਾ ਹੈ। ਅਜਿਹੀਆਂ ਪ੍ਰਦਰਸ਼ਨੀਆਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਤੇ ਸਿਰਜਣਾਤਮਕਤਾ ਨੂੰ ਪ੍ਰਗਟ ਕਰਨ ਦੇ ਨਾਲ ਵਿਸ਼ਿਆਂ ਦੀ ਡੂੰਘੀ ਸਮਝ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਲਾਈਵ ਮਾਡਲ ਬਣਾਉਣ ਨਾਲ ਬੱਚਿਆਂ ਵਿਚ ਖੋਜ ਕਰਨ, ਸਮੱਸਿਆਵਾਂ ਦੇ ਹੱਲ ਲੱਭਣ, ਟੀਮਾਂ ਵਿਚ ਕੰਮ ਕਰਨ ਅਤੇ ਆਪਣੇ ਵਿਚਾਰਾਂ ਨੂੰ ਵਿਸ਼ਵਾਸ ਨਾਲ ਪੇਸ਼ ਕਰਨ ਦੀਆਂ ਯੋਗਤਾਵਾਂ ਵਿਕਸਤ ਹੁੰਦੀਆਂ ਹਨ।
ਪਿਛਲੀ ਖ਼ਬਰ 11 ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ’ਚ ਰਣਜੋਤ ਸਿੰਘ ਨੇ ਜਿੱਤਿਆ ਕਾਂਸੇ ਦਾ ਤਗਮਾ ਅਗਲੀ ਖ਼ਬਰ ਮੈਗਾ ਸਿਹਤ ਕੈਂਪ ’ਚ ਐਚ.ਆਈ.ਵੀ ਤੇ ਏਡਜ਼ ਸੰਬੰਧੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।