10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਹਲਕਾ ਇਚਾਰਜ ਸ਼ਮਸ਼ੇਰ ਸਿੰਘ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸਮੱਸਿਆ ਵੱਲ ਧਿਆਨ ਦੇਣ ਲਈ ਕਿਹਾ

ਦੀਨਾਨਗਰ, 9 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੀਨਾਨਗਰ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ ਜਾਮ ਦੀ ਲਗਾਤਾਰ ਆ ਰਹੀ ਸਮੱਸਿਆ ਮਗਰੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਸ਼ਹਿਰ ਦੇ ਕਈ ਇਲਾਕਿਆਂ ਦਾ ਦੌਰਾ ਕਰਕੇ ਸੀਵਰੇਜ ਦੀ ਸਥਿਤੀ ਜਾਨਣ ਮਗਰੋਂ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਦਾ ਵੀਡਿਓ ਕਾਨਫਰਿਸੰਗ ਰਾਹੀਂ ਸਮੱਸਿਆ ਵੱਲ ਧਿਆਨ ਦਿਵਾਇਆ ਤੇ ਇਸ ਮੁਸ਼ਕਿਲ ਨੂੰ ਸੰਤੁਸ਼ਟੀਜਨਕ ਢੰਗ ਨਾਲ ਠੀਕ ਕਰਨ ਲਈ ਕਿਹਾ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਸੀਵਰੇਜ ਪ੍ਰੋਜੈਕਟ ਨੂੰ ਵੀ ਕਾਂਗਰਸ ਪਾਰਟੀ ਆਪਣੀ ਪਿਛਲੀ ਸਰਕਾਰ ਵੇਲੇ ਦੀ ਪ੍ਰਾਪਤੀ ਦੱਸਦੀ ਹੈ।

ਅਜੀਤ ਡੈਸਕ 10-09-2026
ਦੀਨਾਨਗਰ, 9 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੀਨਾਨਗਰ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ ਜਾਮ ਦੀ ਲਗਾਤਾਰ ਆ ਰਹੀ ਸਮੱਸਿਆ ਮਗਰੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਸ਼ਹਿਰ ਦੇ ਕਈ ਇਲਾਕਿਆਂ ਦਾ ਦੌਰਾ ਕਰਕੇ ਸੀਵਰੇਜ ਦੀ ਸਥਿਤੀ ਜਾਨਣ ਮਗਰੋਂ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਦਾ ਵੀਡਿਓ ਕਾਨਫਰਿਸੰਗ ਰਾਹੀਂ ਸਮੱਸਿਆ ਵੱਲ ਧਿਆਨ ਦਿਵਾਇਆ ਤੇ ਇਸ ਮੁਸ਼ਕਿਲ ਨੂੰ ਸੰਤੁਸ਼ਟੀਜਨਕ ਢੰਗ ਨਾਲ ਠੀਕ ਕਰਨ ਲਈ ਕਿਹਾ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਸ ਸੀਵਰੇਜ ਪ੍ਰੋਜੈਕਟ ਨੂੰ ਵੀ ਕਾਂਗਰਸ ਪਾਰਟੀ ਆਪਣੀ ਪਿਛਲੀ ਸਰਕਾਰ ਵੇਲੇ ਦੀ ਪ੍ਰਾਪਤੀ ਦੱਸਦੀ ਹੈ। ਪਰ ਅਸਲ ’ਚ ਇਸ ਸੀਵਰੇਜ ਸਿਸਟਮ ਦਾ ਲੋਕਾਂ ਨੂੰ ਲਾਭ ਘੱਟ ਅਤੇ ਪ੍ਰੇਸ਼ਾਨੀਆਂ ਵੱਧ ਹੋ ਰਹੀਆਂ ਹਨ। ਸ਼ਹਿਰ ਦੇ ਲੋਕ ਰੋਜ਼ਾਨਾ ਹੀ ਸੀਵਰੇਜ ਜਾਮ ਤੇ ਓਵਰਫਲੋ ਹੋਣ ਦੀਆਂ ਮੁਸ਼ਕਿਲਾਂ ਲੈ ਕੇ ਉਨ੍ਹਾਂ ਕੋਲ ਆਉਂਦੇ ਹਨ। ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਕਾਲੀ ਮਾਤਾ ਮੰਦਰ ਰੋਡ ਦਾ ਦੌਰਾ ਕੀਤਾ ਹੈ, ਜਿੱਥੇ ਸੀਵਰੇਜ ਦੀ ਸਥਿਤੀ ਬੇਹੱਦ ਖਰਾਬ ਹੈ ਤੇ ਲੋਕ ਪ੍ਰੇਸ਼ਾਨ ਹਨ। ਜਿਸ ਮਗਰੋਂ ਉਨ੍ਹਾਂ ਨੇ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਵੀਡਿਓ ਕਾਨਫਰੰਸਿੰਗ ਰਾਹੀਂ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ਤੇ ਇਸ ਮੁਸ਼ਕਿਲ ਤੋਂ ਲੋਕਾਂ ਨੂੰ ਜਲਦੀ ਨਿਜਾਤ ਦਿਵਾਉਣ ਲਈ ਕਿਹਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਦੀ ਅਪਣੀ ਸਰਕਾਰ ਹੈ ਜੋ ਜਮੀਨੀ ਪੱਧਰ ’ਤੇ ਕੰਮ ਕਰਨ ਵਿਚ ਵਿਸ਼ਵਾਸ਼ ਰੱਖਦੀ ਹੈ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਹਲਕੇ ਅੰਦਰ ਕਰਵਾਏ ਜਾ ਰਹੇ ਸਾਰੇ ਕੰਮ ਲੋਕਾਂ ਦੀ ਮੰਗ ਅਤੇ ਜਮੀਨੀ ਹਕੀਕਤ ਨੂੰ ਧਿਆਨ ਵਿਚ ਰੱਖ ਕੇ ਹੀ ਕਰਵਾਏ ਜਾ ਰਹੇ ਹਨ ਤਾਂ ਜੋ ਇਨਾਂ ਕੰਮਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ। ਇਸ ਮੌਕੇ ਵਾਰਡ ਨੰਬਰ ਇਕ ਦੇ ਕੌਂਸਲਰ ਪ੍ਰਦੀਪ ਕੁਮਾਰ, ਵਾਰਡ ਇੰਚਾਰਜ ਰਾਜੀਵ ਕੁਮਾਰ, ਮਦਨ ਮੋਹਨ ਡਾਲੀ, ਤਿਲਕ ਚੌਹਾਨ ਅਤੇ ਨਿਰਮਲ ਸਿੰਘ ਦੇ ਇਲਾਵਾ ਹੋਰ ਲੋਕ ਵੀ ਮੌਜੂਦ ਸਨ ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਸ਼ਹੀਦ ਬੀਬੀ ਸੁੰਦਰੀ ਦੀ ਭਰਵੀਂ ਮੀਟਿੰਗ ਅਗਲੀ ਖ਼ਬਰ ਬਲਜਿੰਦਰ ਸਿੰਘ ਹੈਲਥ ਕੇਅਰ ਸੈਂਟਰ ਵਲੋਂ ਮੁਫਤ ਮੈਡੀਕਲ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।