11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜੀ.ਜੀ. ਬੀ. ਰਾਇਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਕਰਨਬੀਰ ਸਿੰਘ ਦੀ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਲਈ ਚੋਣ

ਕੋਟਲੀ ਸੂਰਤ ਮੱਲ੍ਹੀ, 10 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.

ਰਾਜ ਪੱਧਰੀ ਖੇਡਾਂ ਲਈ ਚੁਣਿਆ ਗਿਆ ਵਿਦਿਆਰਥੀ, ਕੋਚ ਤੇ ਪ੍ਰਬੰਧਕਾਂ ਸਮੇਤ। ਤਸਵੀਰ: ਕੁਲਦੀਪ ਸਿੰਘ ਨਾਗਰਾ 11-09-2026
ਕੋਟਲੀ ਸੂਰਤ ਮੱਲ੍ਹੀ, 10 ਸਤੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ. ਬੀ ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀ ਕਰਨਬੀਰ ਸਿੰਘ ਨੇ ਬਾਕਸਿੰਗ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ 14 ਵਰਗ ਵਿਚ ਗੋਲਡ ਮੈਡਲ ਹਾਸਲ ਕੀਤਾ ਤੇ ਹੁਣ ਉਸ ਦੀ ਰਾਜ ਪੱਧਰੀ ਬਾਕਸਿੰਗ ਚੈਂਪੀਅਨਸ਼ਿਪ ਲਈ ਚੋਣ ਹੋਈ । ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਸੈਸ਼ਨ 2026-27 ਦੌਰਾਨ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ ’ਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀ ਕਰਨਬੀਰ ਸਿੰਘ ਨੇ ਅੰਡਰ 14 ਵਰਗ ’ਚ ਗੋਲਡ ਮੈਡਲ ਪ੍ਰਾਪਤ ਕਰਕੇ ਰਾਜ ਪੱਧਰ ’ਤੇ ਆਪਣੀ ਜਗ੍ਹਾ ਬਣਾਈ। ਜਦੋਂ ਕਿ ਵਿਦਿਆਰਥੀ ਨਵਰਾਜ ਸਿੰਘ ਨੇ ਮੈਡਲ ਹਾਸਲ ਕੀਤਾ ਤੇ ਮਨਜੋਤ ਸਿੰਘ, ਵੀਰ ਪ੍ਰਤਾਪ ਸਿੰਘ ਤੇ ਨਵਰਾਜ ਸਿੰਘ ਨੇ ਵੀ ਆਪਣੀ ਖੇਡ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਉਪਲਬਧੀ ਦਾ ਸਿਹਰਾ ਸਕੂਲ ਦੇ ਮਿਹਨਤੀ ਬਾਕਸਿੰਗ ਕੋਚ ਕਰਨੈਲ ਸਿੰਘ ਨੂੰ ਵੀ ਜਾਂਦਾ ਹੈ। ਸਕੂਲ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਕਰਨਬੀਰ ਸਿੰਘ ਤੇ ਸਮੂਹ ਖਿਡਾਰੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ।
ਪਿਛਲੀ ਖ਼ਬਰ ’ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਦੀ ਰਿਜਨਲ ਖੇਡਾਂ ’ਚ ਸ਼ਿਮਲਾ ’ਚ ਹੋਈ ਬੱਲੇ-ਬੱਲੇ ਅਗਲੀ ਖ਼ਬਰ ਗੁਰੂ ਨਾਨਕ ਦੇਵ ਪਬਲਿਕ ਸਕੂਲ ਕਾਦੀਆਂ ’ਚ ਅਧਿਆਪਕ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।