11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਦਿਵਯ ਜੋਤੀ ਜਾਗ੍ਰਤੀ ਸੰਸਥਾਨ ਵਲੋਂ ਸ੍ਰੀ ਰਾਮ ਕਥਾਮ੍ਰਿਤ ਦਾ ਆਯੋਜਨ 22 ਤੋਂ

ਗੁਰਦਾਸਪੁਰ, 10 ਸਤੰਬਰ (ਪੰਕਜ ਸ਼ਰਮਾ)-ਦਿਵਯ ਜੋਤੀ ਜਾਗ੍ਰਤੀ ਸੰਸਥਾਨ ਵਲੋਂ ਗੁਰਦਾਸਪੁਰ ਵਿਖੇ ਪੰਜ ਰੋਜਾ ਸ਼੍ਰੀ ਰਾਮ ਕਥਾਮ੍ਰਿਤ ਦਾ ਵਿਸ਼ਾਲ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਾਵਨ ਕਥਾ 22 ਸਤੰਬਰ ਤੋਂ 26 ਸਤੰਬਰ ਤੱਕ ਹਰ ਰੋਜ਼ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਵਰਮਾ ਪੈਲੇਸ ਕਾਹਨੂੰਵਾਨ ਰੋਡ ਗੁਰਦਾਸਪੁਰ ਵਿਖੇ ਕਰਵਾਈ ਜਾਵੇਗੀ।

ਡਿਪਟੀ ਕਮਿਸ਼ਨਰ, ਹਲਕਾ ਇੰਚਾਰਜ ਰਮਨ ਬਹਿਲ ਤੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਸੱਦਾ ਪੱਤਰ ਦਿੰਦੇ ਹੋਏ ਸਵਾਮੀ ਰਣਜੀਤਾਨੰਦ। ਤਸਵੀਰਾਂ: ਵਿਸ਼ਾਲ ਮੁੰਨਾ 11-09-2026
ਗੁਰਦਾਸਪੁਰ, 10 ਸਤੰਬਰ (ਪੰਕਜ ਸ਼ਰਮਾ)-ਦਿਵਯ ਜੋਤੀ ਜਾਗ੍ਰਤੀ ਸੰਸਥਾਨ ਵਲੋਂ ਗੁਰਦਾਸਪੁਰ ਵਿਖੇ ਪੰਜ ਰੋਜਾ ਸ਼੍ਰੀ ਰਾਮ ਕਥਾਮ੍ਰਿਤ ਦਾ ਵਿਸ਼ਾਲ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪਾਵਨ ਕਥਾ 22 ਸਤੰਬਰ ਤੋਂ 26 ਸਤੰਬਰ ਤੱਕ ਹਰ ਰੋਜ਼ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਵਰਮਾ ਪੈਲੇਸ ਕਾਹਨੂੰਵਾਨ ਰੋਡ ਗੁਰਦਾਸਪੁਰ ਵਿਖੇ ਕਰਵਾਈ ਜਾਵੇਗੀ। ਇਸ ਪਾਵਨ ਮੌਕੇ ਦਿਵਯ ਜੋਤੀ ਜਾਗ੍ਰਤੀ ਸੰਸਥਾਨ ਦੀ ਪ੍ਰਸਿੱਧ ਕਥਾ ਵਿਆਸ ਪ੍ਰਜ੍ਞਾਚਕਸ਼ੁ ਸਾਧਵੀ ਸੁਸ਼੍ਰੀ ਸ਼ਚੀ ਭਾਰਤੀ ਜੀ ਆਪਣੀ ਮਧੁਰ ਬਾਣੀ ਰਾਹੀਂ ਸੰਗਤ ਨੂੰ ਸ਼੍ਰੀ ਰਾਮ ਕਥਾ ਦਾ ਅੰਮ੍ਰਿਤਪਾਨ ਕਰਵਾਉਣਗੇ। ਸਾਧਵੀ ਦੀ ਕਥਾ ’ਚ ਭਗਤੀ, ਗਿਆਨ ਤੇ ਜੀਵਨ ਨੂੰ ਸਾਰਥਕ ਬਣਾਉਣ ਵਾਲੇ ਵਿਹਾਰਕ ਸਿਧਾਂਤਾਂ ਦਾ ਸੁੰਦਰ ਸਮਨਵਯ ਦੇਖਣ ਨੂੰ ਮਿਲੇਗਾ। ਇਸੇ ਤਹਿਤ ਦਿਵਯ ਜੋਤੀ ਜਾਗ੍ਰਤੀ ਸੰਸਥਾਨ ਦੇ ਪ੍ਰਚਾਰਕ ਸਵਾਮੀ ਰਣਜੀਤਾਨੰਦ ਵਲੋਂ ਡਿਪਟੀ ਕਮਿਸ਼ਨਰ, ਸਹਾਇਕ ਡਿਪਟੀ ਕਮਿਸ਼ਨਰ, ਵਿਧਾਇਕ ਬਰਿੰਦਰਜੀਤ ਸਿੰਘ ਪਾਹੜ, ਹਲਕਾ ਇੰਚਾਰਜ ਰਮਨ ਬਹਿਲ, ਮਨਦੀਪ ਸਿੰਘ, ਬਲਵਿੰਦਰ ਸਿੰਘ ਲਾਡੀ ਅਤੇ ਸ਼ਮਸ਼ੇਰ ਸਿੰਘ ਹਲਕਾ ਇੰਚਾਰਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼੍ਰੀ ਰਾਮ ਕਥਾਮ੍ਰਿਤ ’ਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਸਵਾਮੀ ਰਣਜੀਤਾਨੰਦ ਨੇ ਦੱਸਿਆ ਕਿ ਸ਼੍ਰੀ ਰਾਮ ਕਥਾਮ੍ਰਿਤ ਦਾ ਮੁੱਖ ਉਦੇਸ਼ ਭਗਵਾਨ ਸ਼੍ਰੀ ਰਾਮ ਦੇ ਆਦਰਸ਼ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜ ਵਿਚ ਸੱਚਾਈ, ਨੈਤਿਕਤਾ, ਮਰਿਆਦਾ , ਆਪਸੀ ਪਿਆਰ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਡਿਪਟੀ ਕਮਿਸ਼ਨਰ ਤੇ ਸਹਾਇਕ ਡਿਪਟੀ ਕਮਿਸ਼ਨਰ ਨੇ ਸੰਸਥਾਨ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਥਾ ਦੇ ਸਫਲ ਆਯੋਜਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਵਾਮੀ ਨੇ ਦੱਸਿਆ ਕਿ ਸੰਗਤ ਲਈ ਲੰਗਰ ਪ੍ਰਸਾਦ ਦੀ ਵਿਵਸਥਾ ਵੀ ਕੀਤੀ ਜਾਵੇਗੀ।
ਪਿਛਲੀ ਖ਼ਬਰ ਐਸ.ਡੀ.ਏ.ਐਮ ਕਾਲਜ ਵਿਖੇ ਨਵੇਂ ਵੋਟਰ ਰਜਿਸਟ੍ਰੇਸ਼ਨ ਤੇ ਵੋਟਰ ਕਾਰਡ ਸੁਧਾਰ ਸਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਰਮਨ ਬਹਿਲ ਨੇ 55 ਪੰਚਾਇਤਾਂ ਨੂੰ 2 ਕਰੋੜ 68 ਲੱਖ 39 ਹਜ਼ਾਰ ਦੇ ਵਿਕਾਸ ਕਾਰਜਾਂ ਲਈ ਵੰਡੇ ਚੈੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।