12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਾੜੀ ਪੰਨਵਾਂ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ

ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਾੜੀ ਪੰਨਵਾਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਅਜੀਤ ਡੈਸਕ 12-09-2026
ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਮਾੜੀ ਪੰਨਵਾਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਤੀਰਥ ਯਾਤਰਾ ਸਕੀਮ ’ਚ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਅਗਸਤ ਤੋਂ 3 ਹੋਰ ਰੂਟ ਸ਼ੁਰੂ ਕੀਤੇ ਗਏ ਹਨ। ਖਾਟੂ ਸ਼ਿਆਮ ਜੀ ਤੇ ਸਾਲਾਸਰ ਜੀ, ਹਰਿਦੁਆਰ ਤੇ ਰਿਸੀਕੇਸ਼ ਤੇ ਮਥੁਰਾ ਅਤੇ ਵ੍ਰਿੰਦਾਵਨ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜ਼ੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।
ਪਿਛਲੀ ਖ਼ਬਰ ਵਿਆਹ ਦੀ 40ਵੀਂ ਵਰ੍ਹੇਗੰਢ ਵੱਖਰੇ ਢੰਗ ਮਨਾ ਕੇ ਚਰਨਜੀਤ ਕੌਰ ਬਾਗ਼ੀ ਨੇ ਦਿੱਤਾ ਮਾਨਵਤਾ ਪੱਖੀ ਸੁਨੇਹਾ ਅਗਲੀ ਖ਼ਬਰ ਹੈਂਡਬਾਲ ਮੁਕਾਬਲੇ ਵਿੱਚ ਕੈਂਬ੍ਰਿਜ ਸਕੂਲ ਦੇ ਵਿਦਿਆਰਥੀ ਅਭੈ ਪ੍ਰਤਾਪ ਸਿੰਘ ਨੇ ਜਿੱਤਿਆ ਸੋਨ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।