ਨਗਰ ਕੌਂਸਲ ਪ੍ਰਧਾਨ ਪਾਹੜਾ ਨੇ ਬਾਟਾ ਚੌਕ ਤੋਂ ਨਗਰ ਕੌਂਸਲ ਤੱਕ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ
ਗੁਰਦਾਸਪੁਰ, 11 ਸਤੰਬਰ (ਪੰਕਜ ਸ਼ਰਮਾ)-ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਵਲੋਂ ਬਾਟਾ ਚੌਕ ਤੋਂ ਨਗਰ ਕੌਂਸਲ ਦਫ਼ਤਰ ਤੱਕ ਨਵੀਂ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਇਸ ਸੜਕ ਦੀ ਹਾਲਤ ਕਾਫ਼ੀ ਸਮੇਂ ਤੋਂ ਖ਼ਸਤਾ ਬਣੀ ਸੀ।
ਅਜੀਤ ਡੈਸਕ
12-09-2026