12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਗੁਰਦਾਸਪੁਰ ਦੇ ਨਿੱਜੀ ਸਕੂਲ ਦੇ ਬੱਚੇ ’ਤੇ ਸਕੂਲ ਸ਼ਰਾਬ ਲੈ ਕੇ ਆਉਣ ਦੇ ਦੋਸ਼ ਤੋਂ ਬਾਅਦ ਸਕੂਲ ’ਚੋਂ ਕੀਤਾ ਟਰਮੀਨੇਟ ਮਾਪਿਆਂ ਨੇ ਝੂਠਾ ਕਰਾਰ ਦਿੰਦਿਆਂ ਸਿੱਖਿਆ ਵਿਭਾਗ ਤੋਂ ਕੀਤੀ ਜਾਂਚ ਦੀ ਮੰਗ

ਗੁਰਦਾਸਪੁਰ, 11 ਸਤੰਬਰ (ਚੱਕਰਾਜਾ)-ਗੁਰਦਾਸਪੁਰ ਦੇ ਇਕ ਨਿੱਜੀ ਸਕੂਲ ’ਚ ਪੰਜਵੀਂ ਜਮਾਤ ਵਿਚ ਪੜ੍ਹਦੇ ਬੱਚੇ ਉੱਪਰ ਸਕੂਲ ਵਿਚ ਅਲਕੋਹਲ ਲਿਆਉਣ ਦੇ ਲੱਗੇ ਦੋਸ਼ਾਂ ਤੋਂ ਬਾਅਦ ਸਕੂਲ ਮੈਨੇਜਮੈਂਟ ਵਲੋਂ ਬੱਚੇ ਨੂੰ ਸਕੂਲ ਵਿਚੋਂ ਟਰਮੀਨੇਟ ਕਰਨ ’ਤੇ ਮਾਪਿਆਂ ਵਲੋਂ ਇਸ ਮਾਮਲੇ ਨੂੰ ਝੂਠਾ ਕਰਾਰ ਦਿੰਦਿਆਂ ਸਿੱਖਿਆ ਵਿਭਾਗ ਤੋਂ ਜਾਂਚ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਬੱਚੇ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਗੁਰਦਾਸਪੁਰ ਦੇ ਇਨ ਨਾਮੀ ਸਕੂਲ ਵਿਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੈ।

ਅਜੀਤ ਡੈਸਕ 12-09-2026
ਗੁਰਦਾਸਪੁਰ, 11 ਸਤੰਬਰ (ਚੱਕਰਾਜਾ)-ਗੁਰਦਾਸਪੁਰ ਦੇ ਇਕ ਨਿੱਜੀ ਸਕੂਲ ’ਚ ਪੰਜਵੀਂ ਜਮਾਤ ਵਿਚ ਪੜ੍ਹਦੇ ਬੱਚੇ ਉੱਪਰ ਸਕੂਲ ਵਿਚ ਅਲਕੋਹਲ ਲਿਆਉਣ ਦੇ ਲੱਗੇ ਦੋਸ਼ਾਂ ਤੋਂ ਬਾਅਦ ਸਕੂਲ ਮੈਨੇਜਮੈਂਟ ਵਲੋਂ ਬੱਚੇ ਨੂੰ ਸਕੂਲ ਵਿਚੋਂ ਟਰਮੀਨੇਟ ਕਰਨ ’ਤੇ ਮਾਪਿਆਂ ਵਲੋਂ ਇਸ ਮਾਮਲੇ ਨੂੰ ਝੂਠਾ ਕਰਾਰ ਦਿੰਦਿਆਂ ਸਿੱਖਿਆ ਵਿਭਾਗ ਤੋਂ ਜਾਂਚ ਦੀ ਮੰਗ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਬੱਚੇ ਦੀ ਮਾਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਗੁਰਦਾਸਪੁਰ ਦੇ ਇਨ ਨਾਮੀ ਸਕੂਲ ਵਿਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੈ। ਪਰ ਪਿਛਲੇ ਦਿਨ ਸਾਨੂੰ ਬਿਨਾਂ ਜਾਣਕਾਰੀ ਦਿੱਤੇ ਸਾਡੇ ਬੱਚੇ ਨੂੰ ਸਕੂਲ ਵਿਚੋਂ ਕੱਢ ਦਿੱਤਾ ਗਿਆ ਤੇ ਉਨ੍ਹਾਂ ਦੇ ਬੱਚੇ ’ਤੇ ਦੋਸ਼ ਲਗਾਏ ਕਿ ਉਨ੍ਹਾਂ ਦਾ ਬੱਚਾ ਸਕੂਲ ਵਿਚ ਅਲਕੋਹਲ ਲੈ ਕੇ ਆਇਆ ਹੈ। ਜਿਸ ਦੀ ਜਾਣਕਾਰੀ ਸਕੂਲ ਵਲੋਂ ਸਾਨੂੰ ਨਹੀਂ ਦਿੱਤੀ ਗਈ। ਜਦੋਂ ਬੱਚਾ ਘਰ ਪਹੁੰਚਿਆ ਤਾਂ ਕਾਫੀ ਸਹਿਮਿਆ ਹੋਇਆ ਸੀ, ਜਦੋਂ ਬੱਚੇ ਨੂੰ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਸਕੂਲ ਕੋਆਰਡੀਨੇਟਰ ਨੇ ਬੁਲਾ ਕੇ ਸਾਨੂੰ ਕਾਫੀ ਜਲੀਲ ਕੀਤਾ ਹੈ, ਮੈਂ ਸਕੂਲ ਨਹੀਂ ਜਾਵਾਂਗਾ। ਜਿਸ ਤੋਂ ਬਾਅਦ ਬੱਚੇ ਦੇ ਮਾਤਾ ਵਲੋਂ ਸਕੂਲ ਪਹੁੰਚ ਕੇ ਇਸ ਗੱਲ ਬਾਰੇ ਜਾਣਕਾਰੀ ਲੈਣੀ ਚਾਹੀ ਤਾਂ ਕੋਈ ਵੀ ਸਪੱਸ਼ਟ ਜਵਾਬ ਨਹੀਂ ਮਿਲਿਆ। ਉਨ੍ਹਾਂ ਨੇ ਇਸ ਮਾਮਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਵੀ ਸ਼ਿਕਾਇਤ ਕਰਕੇ ਜਾਂਚ ਦੀ ਮੰਗ ਕੀਤੀ ਹੇ। ਇਸ ਮਾਮਲੇ ਸਬੰਧੀ ਜਦੋਂ ਜ਼ਿਲਾ ਸਿੱਖਿਆ ਅਧਿਕਾਰੀ ਮੈਡਮ ਪਰਮਜੀਤ ਕੌਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਪ੍ਰਾਪਤ ਹੋਈ ਹੈ ਅਤੇ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੋਨਾਂ ਧਿਰਾਂ ਦੇ ਬਿਆਨ ਲੈਣ ਤੇ ਬੱਚੇ ਕੋਲੋਂ ਪੁੱਛਗਿਛ ਕਰਨ ਤੋਂ ਬਾਅਦ ਹੀ ਅਗਲੀ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਦਰਸ਼ਨ ਅਭਿਲਾਖੀ ਸੰਸਥਾ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ ਕੀਤੀ ਅਰਦਾਸ ਅਗਲੀ ਖ਼ਬਰ ਸੂਬਾ ਪੱਧਰੀ ਗਤਕਾ ਮਕਾਬਲੇ ਲਈ ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਦੇ 7 ਖਿਡਾਰੀਆਂ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।