ਦਰਸ਼ਨ ਅਭਿਲਾਖੀ ਸੰਸਥਾ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ ਕੀਤੀ ਅਰਦਾਸ
ਡੇਰਾ ਬਾਬਾ ਨਾਨਕ, 11 ਸਤੰਬਰ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਅੱਜ ਸਵਰਗੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੀ ਦਰਸ਼ਨ ਸਥਲ ’ਤੇ ਖਲੋ ਕੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਅਰਦਾਸ ਕੀਤੀ ਗਈ। ਅਰਦਾਸ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਹਲਕਾ ਵਿਧਾਇਕ ਨਕੋਦਰ, ਗੁਰਿੰਦਰ ਸਿੰਘ ਬਾਜਵਾ ਤੇ ਜਥੇਦਾਰ ਜਸਬੀਰ ਸਿੰਘ ਜਫਰਵਾਲ ਨੇ ਕਿਹਾ ਕੇ ਹਰ ਮਹੀਨੇ ਦੀ ਤਰ੍ਹਾਂ ਅੱਜ ਵੀ ਸਾਡੀ ਸੰਸਥਾ ਵੱਲੋਂ ਮੱਸਿਆ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਅਰਦਾਸ ਕੀਤੀ ਗਈ ਹੈ।
ਜ
ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸ ਕਰਦੀਆਂ ਹੋਈਆਂ ਸੰਗਤਾਂ। ਤਸਵੀਰ: ਹੀਰਾ ਸਿੰਘ ਮਾਂਗਟ
12-09-2026
ਡੇਰਾ ਬਾਬਾ ਨਾਨਕ, 11 ਸਤੰਬਰ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਅੱਜ ਸਵਰਗੀ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ’ਤੇ ਬਣੀ ਦਰਸ਼ਨ ਸਥਲ ’ਤੇ ਖਲੋ ਕੇ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁੱਖ ਹੋ ਕੇ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਅਰਦਾਸ ਕੀਤੀ ਗਈ। ਅਰਦਾਸ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਹਲਕਾ ਵਿਧਾਇਕ ਨਕੋਦਰ, ਗੁਰਿੰਦਰ ਸਿੰਘ ਬਾਜਵਾ ਤੇ ਜਥੇਦਾਰ ਜਸਬੀਰ ਸਿੰਘ ਜਫਰਵਾਲ ਨੇ ਕਿਹਾ ਕੇ ਹਰ ਮਹੀਨੇ ਦੀ ਤਰ੍ਹਾਂ ਅੱਜ ਵੀ ਸਾਡੀ ਸੰਸਥਾ ਵੱਲੋਂ ਮੱਸਿਆ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਵਾਸਤੇ ਅਰਦਾਸ ਕੀਤੀ ਗਈ ਹੈ। ਉਨ੍ਹਾਂ ਭਾਰਤ ਅਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਇਹ ਲਾਂਘਾ ਜਲਦ ਖੋਲਿਆ ਜਾਵੇ ਤਾਂ ਜੋ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਉਸ ਵਿਛੜੇ ਗੁਰਧਾਮ ਦੇ ਖੁੱਲੇ ਦਰਸ਼ਨ ਦਿਦਾਰੇ ਕਰ ਸਕਣ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੇ ਨਾਲ ਨਾਲ ਸੰਗਤਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਰਾਤ ਰਹਿਣ ਦੀ ਵੀ ਇਜਾਜ਼ਤ ਦਿੱਤੀ ਜਾਵੇਂ ਤੇ ਲਾਂਘੇ ਲਈ ਰੱਖੀਆਂ ਸ਼ਰਤਾਂ ਨੂੰ ਨਰਮ ਕੀਤਾ ਜਾਵੇ ਤਾਂ ਜੋ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲੇ ਦਰਸ਼ਨ ਦੀਦਾਰੇ ਕਰ ਸਕਣ। ਇਸ ਮੌਕੇ ਜਥੇਦਾਰ ਗੁਰਵਿੰਦਰ ਸਿੰਘ ਬਾਜਵਾ, ਜਥੇਦਾਰ ਜਸਬੀਰ ਸਿੰਘ ਜੱਫਰਵਾਲ, ਭਾਈ ਨਰਾਇਣ ਸਿੰਘ ਚੌੜਾ ਮੁਖੀਆ ਅਕਾਲ ਫੈਡਰੇਸ਼ਨ,ਸਰਦਾਰ ਅਵਤਾਰ ਸਿੰਘ ਕਲੇਰ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ, ਜਥੇਦਾਰ ਸੁਖਵੰਤ ਸਿੰਘ ਰੌਲੀ, ਜਥੇਦਾਰ ਊਧਮ ਸਿੰਘ ਔਲਖ, ਜਥੇਦਾਰ ਤਰਲੋਕ ਸਿੰਘ, ਬਾਬਾ ਗੁਰਮੇਜ਼ ਸਿੰਘ ਦਾਬਾਂ ਵਾਲਾ, ਇੰ: ਨਿਰਮਲ ਸਿੰਘ, ਜਤਿੰਦਰ ਸਿੰਘ ਦਾਬਾਂ ਵਾਲਾ, ਨਿਰਮਲ ਸਿੰਘ ਸਾਗਰਪੁਰ,ਜਥੇਦਾਰ ਦਿਲਬਾਗ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਪਿੰਦਰਪਾਲ ਸਿੰਘ ਡੁਲਟ, ਹਰਭਜਨ ਸਿੰਘ ਰੱਤੜਵਾਂ, ਜਸਵੰਤ ਸਿੰਘ ਜਫਰਵਾਲ, ਸੁਲੱਖਣ ਸਿੰਘ ਜਫਰਵਾਲ, ਗੁਰਪ੍ਰੀਤ ਸਿੰਘ ਖਾਸਾਵਾਲਾ, ਭੋਲਾ ਸਿੰਘ ਜਫਰਵਾਲ, ਦਲਬੀਰ ਸਿੰਘ ਸਰਫ ਕੋਟ, ਸੁਖਦੇਵ ਸਿੰਘ ਦਰਗਾਬਾਦ, ਦਿਲਬਾਗ ਸਿੰਘ ਬਿੱਲ ਨਵਾਬ, ਜੋਗਿੰਦਰ ਸਿੰਘ ਫਾਂਡਾ, ਮੋਹਨ ਸਿੰਘ ਅਰਲੀਭੰਨ, ਤਰਸੇਮ ਸਿੰਘ ਜਫਰਵਾਲ, ਬਲਬੀਰ ਸਿੰਘ ਕੋਟਲਾ, ਸੁਰਿੰਦਰ ਸਿੰਘ ਨਕੋਦਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।