ਪੰਜਾਬ ’ਚ ਕਾਨੂੰਨ ਵਿਵਸਥਾ ਦਾ ਮੰਦਾ ਹਾਲ ਹੋਣ ਕਰਕੇ ਲੋਕ ਚਿੰਤਤ- ਵਿਜੇ ਸੋਨੀ
ਕੋਟਲੀ ਸੂਰਤ ਮੱਲ੍ਹੀ, 11 ਸਤੰਬਰ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਉੱਘੇ ਕਾਰੋਬਾਰੀ ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਵਪਾਰ ਸੈੱਲ ਦੇ ਕਨਵੀਨਰ ਵਿਜੇ ਕੁਮਾਰ ਸੋਨੀ ਨੇ ਭਾਰਤੀ ਜਨਤਾ ਪਾਰਟੀ ਦੀ ਮਜ਼ਬੂਰੀ ਲਈ ਮੁਹਿੰਮ ਵਿੱਢੀ ਹੋਈ ਹੈ ਤੇ ਪਿੰਡ-ਪਿੰਡ ਮੀਟਿੰਗਾਂ ਕਰਕੇ ਲੋਕਾਂ ਨੂੰ ਭਾਜਪਾ ਨਾਲ ਜੋੜਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਵਿਜੇ ਕੁਮਾਰ ਸੋਨੀ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦਾ ਮੰਦਾ ਹਾਲ ਹੋਣ ਕਰਕੇ ਲੋਕਾਂ ’ਚ ਡਰ ਤੇ ਸਹਿਮ ਦਾ ਮਾਹੌਲ ਹੈ ਤੇ ਲੋਕ ਬਹੁਤ ਚਿੰਤਤ ਹਨ।
ਭਾਜਪਾ ਆਗੂ ਵਿਜੇ ਕੁਮਾਰ ਸੋਨੀ
12-09-2026