12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਆਰ.ਡੀ. ਖੋਸਲਾ ਸਕੂਲ ਦੀ ਹਰਲੀਨ ਕੌਰ ਤੇ ਦੀਪਾਕਸ਼ੀ ਦੀ ਰਾਜ ਪੱਧਰੀ ਹੈਂਡਬਾਲ ਮੁਕਾਬਲੇ ਲਈ ਚੋਣ

ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਆਰ. ਡੀ.

ਅਜੀਤ ਡੈਸਕ 12-09-2026
ਬਟਾਲਾ, 11 ਸਤੰਬਰ (ਸਤਿੰਦਰ ਸਿੰਘ)-ਆਰ.ਡੀ.ਖੋਸਲਾ ਡੀ.ਏ.ਵੀ.ਮਾਡਲ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਦੀਆਂ 2 ਪ੍ਰਤਿਭਾਸ਼ਾਲੀ ਐਥਲੀਟਾਂ ਨੇ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲੇ ’ਚ ਸ਼ਾਨਦਾਰ ਐਥਲੈਟਿਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ, ਜਿਸ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ। ਸਕੂਲ ਦੀ 8ਵੀਂ ਜਮਾਤ ਦੀ ਹਰਲੀਨ ਕੌਰ ਅਤੇ 9ਵੀਂ ਜਮਾਤ ਦੀ ਦੀਪਾਕਸ਼ੀ ਨੂੰ ਪੰਜਾਬ ਰਾਜ ਪੱਧਰੀ ਖੇਡ ਮੁਕਾਬਲੇ ਲਈ ਚੁਣਿਆ ਗਿਆ ਹੈ। ਸਕੂਲ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੇ ਖੋਸਲਾ ਤੇ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਟੀਮ ਦੀ ਪ੍ਰਾਪਤੀ ’ਤੇ ਸਾਰੇ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ਤੇ ਦੋਵਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਵਿਦਿਆਰਥੀਆਂ ਦੇ ਮਾਪਿਆਂ ਤੇ ਸਕੂਲ ਦੇ ਖੇਡ ਵਿਭਾਗ ਦੇ ਕੋਚਾਂ, ਰਾਜਬੀਰ ਸਿੰਘ, ਸ਼੍ਰੀਮਤੀ ਸ਼੍ਰੇਸ਼ਠਾ ਸ਼ਰਮਾ, ਰਾਜਬੀਰ ਕੌਰ ਤੇ ਅਮਨਦੀਪ ਕੌਰ ਦੀ ਵਿਦਿਆਰਥੀਆਂ ਦੀ ਯੋਗ ਅਗਵਾਈ ਲਈ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ।
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਹਰਪ੍ਰੀਤ ਸਿੰਘ ਹੈਰੀ ਬਣੇ ਨਵੇਂ ਪ੍ਰਧਾਨ ਅਗਲੀ ਖ਼ਬਰ ਅੱਡਾ ਬੋਹੜੀ ’ਚ ਗੰਦੇ ਪਾਣੀ ਦੇ ਨਿਕਾਸ ਲਈ ਨਾਲਾ ਬਣਾਉਣ ਦਾ ਕੰਮ ਅੱਧ ਵਿਚਾਲੇ ਲਟਕਣ ਕਰਕੇ ਲੋਕਾਂ ’ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।