ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਸੰਬੰਧੀ ਜ਼ਿਲ੍ਹਾ ਪੱਧਰੀ ਇਕ ਰੋਜ਼ਾ ਵਰਕਸ਼ਾਪ
ਪਠਾਨਕੋਟ, 11 ਸਤੰਬਰ (ਵਿਨੋਦ)-ਡਾਇਰੈਕਟਰ, ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੋਲੋਜੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:/ਐਲੀ:) ਕਮਲਦੀਪ ਕੌਰ ਦੀ ਯੋਗ ਅਗਵਾਈ ਹੇਠ ਡਾਈਟ ਪਠਾਨਕੋਟ ਵਿਖੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਵਿਗਿਆਨ ਅਧਿਆਪਕਾਂ ਲਈ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਸਬੰਧੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ । ਵਰਕਸ਼ਾਪ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਦੇ ਕੇ ਉਨ੍ਹਾਂ ਦੀਆਂ ਵਿਗਿਆਨਕ ਪ੍ਰਤਿਭਾਵਾਂ ਨੂੰ ਨਿਖਾਰਨਗੇ ।
ਡ
ਡਾਈਟ ਪਠਾਨਕੋਟ ਵਿਖੇ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਸਬੰਧੀ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਰਕਸ਼ਾਪ ਦੌਰਾਨ ਹਾਜ਼ਰ ਅਧਿਆਪਕ । ਤਸਵੀਰ: ਵਿਨੋਦ
12-09-2026
ਪਠਾਨਕੋਟ, 11 ਸਤੰਬਰ (ਵਿਨੋਦ)-ਡਾਇਰੈਕਟਰ, ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨੋਲੋਜੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:/ਐਲੀ:) ਕਮਲਦੀਪ ਕੌਰ ਦੀ ਯੋਗ ਅਗਵਾਈ ਹੇਠ ਡਾਈਟ ਪਠਾਨਕੋਟ ਵਿਖੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਦੇ ਵਿਗਿਆਨ ਅਧਿਆਪਕਾਂ ਲਈ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਸਬੰਧੀ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ । ਵਰਕਸ਼ਾਪ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਹੀ ਮਾਰਗ ਦਰਸ਼ਨ ਦੇ ਕੇ ਉਨ੍ਹਾਂ ਦੀਆਂ ਵਿਗਿਆਨਕ ਪ੍ਰਤਿਭਾਵਾਂ ਨੂੰ ਨਿਖਾਰਨਗੇ । ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਕੁਮਾਰ ਨੇ ਕਿਹਾ ਕਿ ਅੱਜ ਦਾ ਯੁੱਗ ਵਿਗਿਆਨ ਤੇ ਤਕਨਾਲੋਜੀ ਦਾ ਯੁੱਗ ਹੈ। ਡਾਈਟ ਪਠਾਨਕੋਟ ਦੇ ਪ੍ਰਿੰਸੀਪਲ ਹਰਿੰਦਰ ਸੈਣੀ ਨੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਉੱਜਵਲ ਭਵਿੱਖ ਅਧਿਆਪਕਾਂ ਦੀ ਮਿਹਨਤ, ਲਗਨ ਅਤੇ ਸਹੀ ਮਾਰਗ ਦਰਸ਼ਨ ’ ਤੇ ਨਿਰਭਰ ਕਰਦਾ ਹੈ। ਵਰਕਸ਼ਾਪ ਦੌਰਾਨ ਰਾਜ ਪੱਧਰ ’ਤੇ ਸਿਖਲਾਈ ਪ੍ਰਾਪਤ ਅਧਿਆਪਕ ਸੰਜੀਵ ਸ਼ਰਮਾ, ਅਜੇ ਕੁਮਾਰ ਭੋਗਲ, ਰਾਜੇਸ਼ ਸਲਵਾਨ ਅਤੇ ਰਜਨੀਸ਼ ਡੋਗਰਾ ਨੇ ਰਿਸੋਰਸ ਪਰਸਨ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ । ਵਰਕਸ਼ਾਪ ਦੇ ਅੰਤ ਵਿਚ ਅਧਿਆਪਕਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਇਸ ਸਿਖਲਾਈ ਰਾਹੀਂ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਬਿਹਤਰ ਢੰਗ ਨਾਲ ਤਿਆਰ ਕਰਨ ਅਤੇ ਉਨ੍ਹਾਂ ਦੀਆਂ ਵਿਗਿਆਨਕ ਪ੍ਰਤਿਭਾਵਾਂ ਨੂੰ ਉਭਾਰਨ ਵਿਚ ਕਾਫ਼ੀ ਸਹਾਇਤਾ ਮਿਲੇਗੀ । ਇਸ ਮੌਕੇ ਰਾਮ ਪ੍ਰਸ਼ਾਦ, ਚੇਤਨ ਅੱਤਰੀ, ਵਿਸ਼ਾਲ ਕੁਮਾਰ, ਰਾਜੇਸ਼ ਕੁਮਾਰ, ਬਲਕਾਰ ਅੱਤਰੀ ਸਮੇਤ ਜ਼ਿਲ੍ਹੇ ਭਰ ਤੋਂ ਵਿਗਿਆਨ ਅਧਿਆਪਕ ਹਾਜ਼ਰ ਸਨ ।