12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਛੇੜਛਾੜ ਨਿੰਦਣਯੋਗ-ਦਰਸ਼ਨ ਕੁਮਾਰ

ਪਠਾਨਕੋਟ, 11 ਸਤੰਬਰ (ਸੰਧੂ)-ਲੁਧਿਆਣਾ ’ਚ ਡਾ: ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨਾਲ ਕਥਿਤ ਤੌਰ ’ਤੇ ਛੇੜਛਾੜ ਕੀਤੇ ਜਾਣ ਦੀ ਘਟਨਾ ਦੀ ਭਾਜਪਾ ਐਸ. ਸੀ.

ਅਜੀਤ ਡੈਸਕ 12-09-2026
ਪਠਾਨਕੋਟ, 11 ਸਤੰਬਰ (ਸੰਧੂ)-ਲੁਧਿਆਣਾ ’ਚ ਡਾ: ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨਾਲ ਕਥਿਤ ਤੌਰ ’ਤੇ ਛੇੜਛਾੜ ਕੀਤੇ ਜਾਣ ਦੀ ਘਟਨਾ ਦੀ ਭਾਜਪਾ ਐਸ.ਸੀ. ਮੋਰਚਾ ਦੇ ਜ਼ਿਲ੍ਹਾ ਜਰਨਲ ਸਕੱਤਰ ਤੇ ਸੇਵਾ ਮੁਕਤ ਡਵੀਜ਼ਨਲ ਸਕਿਉਰਿਟੀ ਕਮਿਸ਼ਨਰ ਦਰਸ਼ਨ ਕੁਮਾਰ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ਕਿ ਅਜਿਹੀ ਹਰਕਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ ਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਦਰਸ਼ਨ ਕੁਮਾਰ ਨੇ ਕਿਹਾ ਕਿ ਡਾ: ਅੰਬੇਡਕਰ ਨੇ ਆਪਣਾ ਪੂਰਾ ਜੀਵਨ ਸਮਾਜਿਕ ਬਰਾਬਰੀ, ਨਿਆਂ ਤੇ ਵੰਚਿਤ ਵਰਗਾਂ ਦੇ ਅਧਿਕਾਰਾਂ ਲਈ ਸਮਰਪਿਤ ਕੀਤਾ । ਸਰਕਾਰ ਤੇ ਪ੍ਰਸ਼ਾਸਨ ਨੂੰ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ । ਉਨ੍ਹਾਂ ਮਹਾਪੁਰਸ਼ਾਂ ਦੀਆਂ ਪ੍ਰਤਿਮਾਵਾਂ ਦੀ ਸੁਰੱਖਿਆ ਲਈ ਢੁੱਕਵੇਂ ਪ੍ਰਬੰਧ ਕਰਨ ਤੇ ਲੋਕਾਂ ਨੂੰ ਸ਼ਾਂਤੀ ਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ ।
ਪਿਛਲੀ ਖ਼ਬਰ ਚੋਰੀ ਤੇ ਗੁੰਮ ਹੋਏ ਮੋਬਾਈਲ ਫੋਨ ਮਾਲਕਾਂ ਨੂੰ ਵਾਪਸ ਸੌਂਪੇ ਅਗਲੀ ਖ਼ਬਰ ਨੌਸ਼ਹਿਰਾ ਨਲਬੰਦਾ, ਨੌਰੰਗਪੁਰ ਦਾਣਾ ਮੰਡੀ ਤੇ ਅਜ਼ੀਜ਼ਪੁਰ ਸੰਪਰਕ ਸੜਕ ਦਾ ਕੰਮ ਅਜੇ ਤੱਕ ਨਹੀਂ ਹੋਇਆ ਸ਼ੁਰੂ, ਲੋਕਾਂ ’ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।