13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਬਟਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦਾ ਜਥੇਬੰਦਕ ਢਾਂਚਾ ਹੋਇਆ ਮਜ਼ਬੂਤ:-ਹਲਕਾ ਇੰਚਾਰਜ ਨਰੇਸ਼ ਮਹਾਜਨ

ਬਟਾਲਾ, 12 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁੁਖਬੀਰ ਸਿੰਘ ਬਾਦਲ ਵਲੋਂ ਬਟਾਲਾ ਹਲਕੇ ਦੇ ਕਈ ਆਗੂਆਂ ਅਤੇ ਵਰਕਰਾਂ ਨੂੰ ਵੱਖ-ਵੱਖ ਅਹੁਦਿਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਹਲਕਾ ਇੰਚਾਰਜ ਨਰੇਸ਼ ਮਹਾਜਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ।

ਅਜੀਤ ਡੈਸਕ 13-09-2026
ਬਟਾਲਾ, 12 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁੁਖਬੀਰ ਸਿੰਘ ਬਾਦਲ ਵਲੋਂ ਬਟਾਲਾ ਹਲਕੇ ਦੇ ਕਈ ਆਗੂਆਂ ਅਤੇ ਵਰਕਰਾਂ ਨੂੰ ਵੱਖ-ਵੱਖ ਅਹੁਦਿਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੰਬੰਧੀ ਹਲਕਾ ਇੰਚਾਰਜ ਨਰੇਸ਼ ਮਹਾਜਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਨਰੇਸ਼ ਮਹਾਜਨ ਨੇ ਦੱਸਿਆ ਕਿ ਪਾਰਟੀ ਵਲੋਂ ਕੀਤੀਆਂ ਗਈਆਂ ਨਿਯੁਕਤੀਆਂ ਵਿਚ ਸਰਵਨ ਸਿੰਘ ਤੱਤਲਾ ਤੇ ਕੁਲਵੰਤ ਸਿੰਘ ਸਾਬਕਾ ਕੌਂਸਲਰ ਨੂੰ ਪੀ.ਏ.ਸੀ ਮੈਂਬਰ ਪੰਜਾਬ, ਵਿਕਰਮਜੀਤ ਸਿੰਘ, ਬਲਵੰਤ ਸਿੰਘ ਪਿੰਡ ਕੋਟਲੀ, ਤਰਲੋਚਨ ਸਿੰਘ, ਭੁਪਿੰਦਰ ਸਿੰਘ ਲਾਡੀ ਬਟਾਲਾ ਤੇ ਕਰਨੈਲ ਸਿੰਘ ਸ਼ੇਰਪੁਰ ਜਨਰਲ ਕੌਂਸਲ ਦੇ ਮੈਂਬਰ ਵਜੋਂ ਨਾਂ ਸ਼ਾਮਲ ਹਨ। ਪੰਜਾਬ ਪੱਧਰੀ ਜਥੇਬੰਦਕ ਟੀਮ ਵਿਚ ਅਵਤਾਰ ਸਿੰਘ ਚੀਮਾ ਵਡਾਲਾ ਗ੍ਰੰਥੀਆਂ, ਸਰੂਪ ਸਿੰਘ ਬੁੱਟਰ ਕਲਾਂ, ਰਮਨਦੀਪ ਸਿੰਘ ਸੰਧੂ ਅਤੇ ਸ਼ਮਸ਼ੇਰ ਸਿੰਘ ਚੀਮਾ ਅਤੇ ਸੁਖਬੀਰ ਸਿੰਘ ਵਾਹਲਾ ਦੇ ਨਾਮ ਸ਼ਾਮਿਲ ਹਨ। ਯੂਥ ਵਿੰਗ ਹਲਕਾ ਪ੍ਰਧਾਨ ਸਹਿਜਪਾਲ ਸਿੰਘ, ਇਸਤਰੀ ਅਕਾਲੀ ਦਲ ਹਲਕਾ ਪ੍ਰਧਾਨ ਰਣਬੀਰ ਕੌਰ, ਐੱਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਸਤਪਾਲ, ਵਪਾਰ ਮੰਡਲ ਦੇ ਪ੍ਰਧਾਨ ਰਾਜ ਕੁਮਾਰ ਅਗਰਵਾਲ ਅਤੇ ਬੀ.ਸੀ. ਵਿੰਗ ਦੇ ਪ੍ਰਧਾਨ ਸੁਖਦੇਵ ਸਿੰਘ ਭੋਲਾ ਦੇ ਨਾਮ ਸ਼ਾਮਿਲ ਹਨ। ਇਸੇ ਤਰ੍ਹਾਂ ਸੁੱਚਾ ਸਿੰਘ ਸੁਚੇਤਗੜ੍ਹ ਨੂੰ ਮੀਤ ਪ੍ਰਧਾਨ, ਪ੍ਰੇਮ ਕੁਮਾਰ ਨੂੰ ਬਟਾਲਾ ਬਾਜ਼ੀਗਰ ਭਾਈਚਾਰਾ ਜਥੇਬੰਦੀ ਦਾ ਪ੍ਰਧਾਨ ਅਤੇ ਨਰਿੰਦਰ ਸਿੰਘ ਸੇਖਵਾਂ ਨੂੰ ਬੀ.ਸੀ. ਵਿੰਗ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਪਿਛਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਦੋ ਗੱਡੀਆਂ ’ ਤੇ ਆਏ ਹਮਲਾਵਰਾਂ ਨੇ ਸਾਬਕਾ ਸਰਪੰਚ ਦੇ ਭਰਾ ਦੇ ਘਰ ਕੀਤੀ ਫਾਇਰਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।