14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਅਠਵਾਲ ’ਚ ਨਵੀਂ ਇਕਾਈ ਦਾ ਗਠਨ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਹਲਕੇ ਵਿਚ ਪੰਜ ਦਿਨਾਂ ਦਾ ਧਰਨਾ ਲਗਾਉਣ ਦਾ ਐਲਾਨ

ਊਧਨਵਾਲ, 13 ਸਤੰਬਰ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਭਗਤ ਨਾਮਦੇਵ ਜੀ ਵਲੋਂ ਪਿੰਡ ਅਠਵਾਲ ’ਚ ਕਿਸਾਨਾਂ ਤੇ ਮਜ਼ਦੂਰਾਂ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਹ ਗਠਨ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਦੀ ਅਗਵਾਈ ਕੀਤਾ ਗਿਆ।

ਅਜੀਤ ਡੈਸਕ 14-09-2026
ਊਧਨਵਾਲ, 13 ਸਤੰਬਰ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਭਗਤ ਨਾਮਦੇਵ ਜੀ ਵਲੋਂ ਪਿੰਡ ਅਠਵਾਲ ’ਚ ਕਿਸਾਨਾਂ ਤੇ ਮਜ਼ਦੂਰਾਂ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ। ਇਹ ਗਠਨ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਦੀ ਅਗਵਾਈ ਕੀਤਾ ਗਿਆ। ਮੀਟਿੰਗ ’ਚ ਪਿੰਡ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਇਸ ਮੌਕੇ ਸਰਬਸੰਮਤੀ ਨਾਲ ਗੁਰਦੇਵ ਸਿੰਘ ਨੂੰ ਪ੍ਰਧਾਨ ਤੇ ਜਗਦੀਸ਼ ਸਿੰਘ ਨੂੰ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 18 ਮੈਂਬਰੀ ਕਮੇਟੀ ਦਾ ਗਠਨ ਕਰਕੇ ਪਿੰਡ ਦੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਵੈਰੋਨੰਗਲ ਨੇ ਨਵੀਂ ਬਣੀ ਇਕਾਈ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਪਿੰਡ ਪੱਧਰ ’ਤੇ ਮਜ਼ਬੂਤ ਜਥੇਬੰਦੀ ਦਾ ਹੋਣਾ ਸਮੇਂ ਦੀ ਮੁੱਖ ਲੋੜ ਹੈ। ਇਸ ਦੌਰਾਨ ਜ਼ੋਨ ਭਗਤ ਨਾਮਦੇਵ ਦੀ ਕੋਰ ਕਮੇਟੀ ਵਲੋਂ ਬਿਜਲੀ ਸਬੰਧੀ ਸਮੱਸਿਆਵਾਂ ਨੂੰ ਲੈ ਕੇ ਊਧਨਵਾਲ ਸਬ-ਡਿਵੀਜ਼ਨ ਬਿਜਲੀ ਦਫ਼ਤਰ ਵਿਖੇ ਐਸ.ਡੀ.ਓ. ਸਾਹਿਬ ਨਾਲ ਮੁਲਾਕਾਤ ਵੀ ਕੀਤੀ ਗਈ। ਆਗੂਆਂ ਨੇ ਇਲਾਕੇ ’ਚ ਬਿਜਲੀ ਦੇ ਲੱਗ ਰਹੇ ਕੱਟਾਂ ਤੇ ਬਿਜਲੀ ਸਪਲਾਈ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਬਾਰੇ ਅਧਿਕਾਰੀ ਨੂੰ ਜਾਣੂ ਕਰਵਾਇਆ ਤੇ ਇਨ੍ਹਾਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਅਖੀਰ ’ਚ ਉਨ੍ਹਾਂ ਕਿਹਾ ਕਿ 14 ਸਤੰਬਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਹਲਕੇ ’ਚ ਪੰਜ ਦਿਨਾਂ ਦਾ ਧਰਨਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਧਰਨੇ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਤੇ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਸਤਨਾਮ ਸਿੰਘ ਮਧਰਾ, ਡਾ. ਹਰਦੀਪ ਸਿੰਘ ਮਹਿਤਾ, ਬਲਦੇਵ ਸਿੰਘ ਪੰਡੋਰੀ, ਰਜਿੰਦਰ ਸਿੰਘ ਭੋਮਾ, ਹਰਬੰਸ ਸਿੰਘ ਭੋਮਾ, ਜੋਗਿੰਦਰ ਸਿੰਘ, ਸਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰਇਕਬਾਲ ਸਿੰਘ ਮਾਹਲ ਦੀ ਜਾਗੋਵਾਲ ’ਚ ਹੋਈ ਲੋਕ ਮਿਲਣੀ ਨੇ ਧਾਰਿਆ ਰੈਲੀ ਦਾ ਰੂਪ ਸਰਬਜੀਤ ਸਿੰਘ ਜਾਗੋਵਾਲ ਨੇ ਮਾਹਲ ਨੂੰ... ਅਗਲੀ ਖ਼ਬਰ ਸੀਨੀਅਰ ‘ਆਪ’ ਆਗੂ ਪ੍ਰਧਾਨ ਪ੍ਰਲੋਕ ਸਿੰਘ ਨੂੰ ਗਹਿਰਾ ਸਦਮਾ- ਮਾਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।