15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਮਾਤਾ ਆਸ਼ਾਪੂਰਣੀ ਜੀ ਦੇ 56ਵੇਂ ਸਾਲਾਨਾ ਜਾਗਰਨ ’ਚ ਉਮੜਿਆ ਸ਼ਰਧਾ ਦਾ ਸੈਲਾਬ

ਪਠਾਨਕੋਟ, 14 ਸਤੰਬਰ (ਸੁਮਿਤ)-ਮਾਤਾ ਆਸ਼ਾਪੂਰਣੀ ਜੀ ਦੇ 56ਵੇਂ ਸਾਲਾਨਾ ਜਾਗਰਨ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ । ਜਾਗਰਨ ਦੌਰਾਨ ਮਾਤਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਤੇ ਭਜਨਾਂ ਨਾਲ ਪੂਰਾ ਮਾਹੌਲ ਭਗਤੀਮਈ ਹੋ ਗਿਆ ।

ਅਜੀਤ ਡੈਸਕ 15-09-2026
ਪਠਾਨਕੋਟ, 14 ਸਤੰਬਰ (ਸੁਮਿਤ)-ਮਾਤਾ ਆਸ਼ਾਪੂਰਣੀ ਜੀ ਦੇ 56ਵੇਂ ਸਾਲਾਨਾ ਜਾਗਰਨ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੇ ਹਾਜ਼ਰੀ ਭਰੀ । ਜਾਗਰਨ ਦੌਰਾਨ ਮਾਤਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਤੇ ਭਜਨਾਂ ਨਾਲ ਪੂਰਾ ਮਾਹੌਲ ਭਗਤੀਮਈ ਹੋ ਗਿਆ । ਸ਼ਰਧਾਲੂਆਂ ਨੇ ਮਾਤਾ ਜੀ ਦੇ ਦਰਬਾਰ ’ਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ । ਜਾਗਰਨ ’ਚ ਮੁੱਖ ਮਹਿਮਾਨ ਵਜੋਂ ਐਸ.ਐਸ.ਪੀ. ਪਠਾਨਕੋਟ ਮਨਪ੍ਰੀਤ ਸਿੰਘ ਨੇ ਸ਼ਿਰਕਤ ਕੀਤੀ । ਇਸ ਤੋਂ ਇਲਾਵਾ ਸਹਕਾਰ ਭਾਰਤੀ ਦੇ ਸੂਬਾ ਉਪ ਪ੍ਰਧਾਨ ਐਡਵੋਕੇਟ ਠਾਕੁਰ ਰਵਿੰਦਰ ਸਿੰਘ, ਹਿੰਦੂ ਕੋਅਪ੍ਰੇਟਿਵ ਬੈਂਕ ਦੇ ਚੇਅਰਮੈਨ ਸਤੀਸ਼ ਮਹਿੰਦਰੂ, ਸਮਾਜ ਸੇਵਕ ਸ੍ਰੀਜਲ ਗੁਪਤਾ, ਡੀ.ਐਸ.ਪੀ. ਰਾਜੇਸ਼ ਕੱਕੜ ਸਮੇਤ ਕਈ ਪਤਵੰਤੇ ਵਿਸ਼ੇਸ਼ ਤੌਰ ’ਤੇ ਪਹੁੰਚੇ । ਜਾਗਰਨ ’ਚ ਪਹੁੰਚੇ ਸਾਰੇ ਪਤਵੰਤਿਆਂ ਦਾ ਪ੍ਰਧਾਨ ਵਿਨੋਦ ਮਲਹੋਤਰਾ, ਚੇਅਰਮੈਨ ਐਡਵੋਕੇਟ ਅਸ਼ੋਕ ਸ਼ਰਮਾ ਅਤੇ ਧਰਮਪਾਲ ਚੌਹਾਨ ਪੱਪੂ ਵਲੋਂ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਭਾਜਪਾ ਸੂਬਾ ਸਕੱਤਰ ਰਾਕੇਸ਼ ਸ਼ਰਮਾ, ਕੌਂਸਲਰ ਨਰਿੰਦਰ ਕਾਲਾ, ਸਾਬਕਾ ਮੇਅਰ ਅਨਿਲ ਵਾਸੂਦੇਵਾ, ਗੌਰਵ ਮਹਾਜਨ, ਰਮਨ ਸ਼ਰਮਾ, ਵਿਜੇ ਕੁਮਾਰ ਫੱਤਾ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸ਼ਰਧਾਲੂ ਹਾਜ਼ਰ ਸਨ । ਮਸ਼ਹੂਰ ਭਜਨ ਗਾਇਕ ਬੱਬੂ ਖਾਨਪੁਰੀਆ, ਸ਼ਹਿਰਸ ਭਾਰਤੀ, ਲਵੀਸ਼ ਤੇ ਉਨ੍ਹਾਂ ਦੀ ਟੀਮ ਵਲੋਂ ਸੁਰੀਲੇ ਅੰਦਾਜ਼ ਵਿਚ ਭਜਨ ਗਾ ਕੇ ਮਹਾਂਮਾਈ ਦਾ ਗੁਣਗਾਨ ਕੀਤਾ । ਇਸ ਮੌਕੇ ਪ੍ਰਬੰਧਕਾਂ ਵਲੋਂ ਜਾਗਰਨ ’ਚ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ । ਦੇਰ ਰਾਤ ਤੱਕ ਚੱਲੇ ਇਸ ਧਾਰਮਿਕ ਸਮਾਗਮ ਦੌਰਾਨ ਸੰਗਤ ਨੇ ਭਗਤੀ ਰਸ ਦਾ ਆਨੰਦ ਮਾਣਿਆ ਅਤੇ ਮਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ।
ਪਿਛਲੀ ਖ਼ਬਰ ਇਨਰਵ੍ਹੀਲ ਕਲੱਬ ਨੇ ਕੈਂਸਰ ਪੀੜਤ ਦੀ ਮਦਦ ਲਈ ਵਧਾਇਆ ਸਹਾਇਤਾ ਦਾ ਹੱਥ ਅਗਲੀ ਖ਼ਬਰ ਰੇਤ ਦਾ ਭਰਿਆ ਟਿੱਪਰ ਘਰ ’ਚ ਪਲਟਿਆ-ਮੋਟਰਸਾਈਕਲ ਨੂੰ ਲਿਆ ਆਪਣੀ ਲਪੇਟ ’ਚ ‘ ਨਸ਼ਾ ਭਜਾਓ, ਪੰਜਾਬ ਬਚਾਓ’ ਪ੍ਰੋਗਰਾਮ ਨੂੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।