15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਬਿਜਲੀ ਕੱਟਾਂ ਵਿਰੁੱਧ ਕਿਸਾਨ, ਮਜ਼ਦੂਰਾਂ ਵਲੋਂ ਐਸ.ਈ. ਪਾਵਰਕਾਮ ਦਫ਼ਤਰ ਅੱਗੇ ਧਰਨਾ * ਮੰਗ ਪੱਤਰ ਸੌਂਪ ਕੇ ਦਿੱਤੀ ਪੱਕੇ ਧਰਨੇ ਦੀ ਚਿਤਾਵਨੀ

ਗੁਰਦਾਸਪੁਰ, 14 ਸਤੰਬਰ (ਗੁਰਪ੍ਰਤਾਪ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਮਜ਼ਦੂਰਾਂ ਤੇ ਕਿਸਾਨਾਂ ਨੇ ਐਸ. ਈ ਪਾਵਰਕਾਮ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ।

ਗੁਰਬਚਨ ਸਿੰਘ ਬੱਬੇਹਾਲੀ 15-09-2026
ਗੁਰਦਾਸਪੁਰ, 14 ਸਤੰਬਰ (ਗੁਰਪ੍ਰਤਾਪ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਮਜ਼ਦੂਰਾਂ ਤੇ ਕਿਸਾਨਾਂ ਨੇ ਐਸ.ਈ ਪਾਵਰਕਾਮ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਖੇਤਰ ’ਚ ਲੱਗ ਰਹੇ ਲੰਬੇ ਬਿਜਲੀ ਕੱਟਾਂ ’ਚ ਫ਼ੌਰੀ ਸੁਧਾਰ ਕਰਕੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਕਿਉਂਕਿ ਬਿਜਲੀ ਦੀ ਘਾਟ ਕਾਰਨ ਝੋਨੇ ਦੀ ਫ਼ਸਲ ਬਰਬਾਦ ਹੋ ਰਹੀ ਹੈ ਤੇ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਧਰਨੇ ਦੀ ਸਾਂਝੀ ਅਗਵਾਈ ਤਰਲੋਕ ਸਿੰਘ ਬਹਿਰਾਮਪੁਰ, ਗੁਰਮੀਤ ਸਿੰਘ ਮਗਰਾਲਾ, ਮੰਗਤ ਸਿੰਘ ਜੀਵਨਚੱਕ, ਬਚਨ ਸਿੰਘ ਭੁੰਬੋਈ, ਰਘਬੀਰ ਸਿੰਘ ਚਾਹਲ, ਹਰਵਿੰਦਰ ਸਿੰਘ ਖਜਾਲਾ, ਕਰਨੈਲ ਸਿੰਘ ਸ਼ੇਰਪੁਰ, ਗੁਰਪ੍ਰਤਾਪ ਸਿੰਘ ਅਤੇ ਬਲਬੀਰ ਸਿੰਘ ਉੱਚਾ ਧਕਾਲਾ ਵਲੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੱਖਣ ਸਿੰਘ ਕੁਹਾੜ, ਸਤਬੀਰ ਸਿੰਘ ਸੁਲਤਾਨੀ, ਰਾਜ ਗੁਰਵਿੰਦਰ ਸਿੰਘ ਲਾਡੀ, ਅਜੀਤ ਸਿੰਘ ਹੁੰਦਲ, ਅਸ਼ਵਨੀ ਕੁਮਾਰ ਲਖਣ ਕਲਾਂ, ਗੁਰਵਿੰਦਰ ਸਿੰਘ ਜੀਵਨਚੱਕ, ਪਲਵਿੰਦਰ ਸਿੰਘ ਮਠੋਲਾ ਤੇ ਗੁਰਦੀਪ ਸਿੰਘ ਮੁਸਤਫ਼ਾਬਾਦ ਆਦਿ ਬੁਲਾਰਿਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵਲੋਂ ਘੱਟੋ-ਘੱਟ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਪਰ ਅਸਲ ’ਚ ਸਿਰਫ਼ 2-2 ਘੰਟੇ ਹੀ ਬਿਜਲੀ ਦਿੱਤੀ ਜਾ ਰਹੀ ਹੈ। ਬੁਲਾਰਿਆਂ ਨੇ ਖ਼ੁਲਾਸਾ ਕੀਤਾ ਕਿ ਨਵੇਂ ਪਿੰਡ ਦੀਨਾਨਗਰ ਫੀਡਰ ਅਤੇ ਹੋਰ ਕਈ ਇਲਾਕਿਆਂ ਵਿਚ ਪਿਛਲੇ 20-20 ਦਿਨਾਂ ਤੋਂ ਬਿਜਲੀ ਠੱਪ ਪਈ ਹੈ। ਪਰ ਵਿਭਾਗ ਵਲੋਂ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਕਿਸਾਨ ਆਗੂਆਂ ਨੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸ਼ਿਕਾਇਤਾਂ ਲਈ ਦਿੱਤੇ ਫ਼ੋਨ ਨੰਬਰ ਅਧਿਕਾਰੀਆਂ ਵਲੋਂ ਚੁੱਕੇ ਨਹੀਂ ਜਾਂਦੇ। ਇਸ ਤੋਂ ਇਲਾਵਾ ਟਰਾਂਸਫ਼ਾਰਮਰ ਸੜਨ ਜਾਂ ਤੇਲ ਚੋਰੀ ਹੋਣ ’ਤੇ ਖਪਤਕਾਰਾਂ ਕੋਲੋਂ ਗ਼ੈਰ-ਕਾਨੂੰਨੀ ਵਸੂਲੀ ਕੀਤੀ ਜਾਂਦੀ ਹੈ ਤੇ ਲੋਕਾਂ ਨੂੰ ਖਪਤ ਤੋਂ ਕਿਤੇ ਵੱਧ ਬਿੱਲ ਭੇਜੇ ਜਾ ਰਹੇ ਹਨ ਜੋ ਸਰਕਾਰ ਤੇ ਪਾਵਰਕਾਮ ਦੀ ਨਾਕਾਮੀ ਦਾ ਪ੍ਰਤੱਖ ਪ੍ਰਮਾਣ ਹੈ। ਆਗੂਆਂ ਨੇ ਐਸ.ਈ ਗੁਰਦਾਸਪੁਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਅਗਲੇ ਇਕ-ਦੋ ਦਿਨਾਂ ਅੰਦਰ ਬਿਜਲੀ ਸਪਲਾਈ ਸੁਚਾਰੂ ਨਾ ਕੀਤੀ ਤੇ ਮਸਲੇ ਹੱਲ ਨਾ ਹੋਏ ਤਾਂ ਕਿਸਾਨ ਐਸ.ਈ ਦਫ਼ਤਰ ਅੱਗੇ ਦਿਨ-ਰਾਤ ਦਾ ਪੱਕਾ ਧਰਨਾ ਲਗਾਉਣ ਲਈ ਮਜ਼ਬੂਰ ਹੋਣਗੇ। ਅੰਤ ’ਚ ਐਸ.ਈ.ਪਾਵਰਕਾਮ ਅਮਿਤ ਸ਼ਰਮਾ ਨੇ ਖ਼ੁਦ ਧਰਨਾ ਸਥਾਨ ’ਤੇ ਪਹੁੰਚ ਕੇ ਕਿਸਾਨਾਂ ਕੋਲੋਂ ਮੰਗ ਪੱਤਰ ਪ੍ਰਾਪਤ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਇਕ-ਦੋ ਦਿਨਾਂ ਦੇ ਅੰਦਰ ਸਾਰੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰ ਦਿੱਤਾ ਜਾਵੇਗਾ ।
ਪਿਛਲੀ ਖ਼ਬਰ ਸੁਖਵਿੰਦਰ ਕੌਰ ਵਿਰਕ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਡਾ: ਕੰਡਾ ਨੂੰ ਸਦਮਾ-ਛੋਟੀ ਭਰਜਾਈ ਦਾ ਦਿਹਾਂਤ ਅਗਲੀ ਖ਼ਬਰ ਇਨਰਵ੍ਹੀਲ ਕਲੱਬ ਨੇ ਕੈਂਸਰ ਪੀੜਤ ਦੀ ਮਦਦ ਲਈ ਵਧਾਇਆ ਸਹਾਇਤਾ ਦਾ ਹੱਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।