15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਇਆ ਮਜ਼ਬੂਤ- ਅਮਨਦੀਪ ਗਿੱਲ, ਸਤਿੰਦਰ ਰਿਆੜ

ਧਾਰੀਵਾਲ, 14 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਮਨਦੀਪ ਸਿੰਘ ਗਿੱਲ ਤੇ ਯੂਥ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਸਤਿੰਦਰ ਸਿੰਘ ਰਿਆੜ ਨੇ ਸਾਂਝੇ ਤੌਰ ’ਤੇ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਿਨੋਂ ਦਿਨ ਮਜਬੂਤ ਹੋ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਮੁੱਖ ਮਨੋਰਥ ਪੰਜਾਬ ਤੇ ਪੰਜਾਬੀਅਤ ਦੀ ਆਵਾਜ਼ ਨੂੰ ਬੁਲੰਦ ਕਰਨਾ ਅਤੇ ਸਿੱਖ ਕੌਮ ਨੂੰ ਚੜਦੀਆਂ ਕਲਾ ਵਿੱਚ ਕਰਨਾ ਹੈ।

ਅਮਨਦੀਪ ਗਿੱਲ, ਸਤਿੰਦਰ ਗਿੱਲ ਰਿਆੜ 15-09-2026
ਧਾਰੀਵਾਲ, 14 ਸਤੰਬਰ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਮਨਦੀਪ ਸਿੰਘ ਗਿੱਲ ਤੇ ਯੂਥ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਸਤਿੰਦਰ ਸਿੰਘ ਰਿਆੜ ਨੇ ਸਾਂਝੇ ਤੌਰ ’ਤੇ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਸੀਨੀਅਰ ਮੀਤ ਪ੍ਰਧਾਨ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਿਨੋਂ ਦਿਨ ਮਜਬੂਤ ਹੋ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਮੁੱਖ ਮਨੋਰਥ ਪੰਜਾਬ ਤੇ ਪੰਜਾਬੀਅਤ ਦੀ ਆਵਾਜ਼ ਨੂੰ ਬੁਲੰਦ ਕਰਨਾ ਅਤੇ ਸਿੱਖ ਕੌਮ ਨੂੰ ਚੜਦੀਆਂ ਕਲਾ ਵਿੱਚ ਕਰਨਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਸਮੁੱਚੀ ਲੀਡਰਸ਼ਿਪ ਵਲੋਂ ਪਿਛਲੇ ਦਿਨੀ ਪੰਜਾਬ ਭਰ ਦੇ ਵੱਖ-ਵੱਖ ਹਲਕਿਆਂ ਦੇ ਲਗਾਏ ਗਏ ਕੋਆਰਡੀਨੇਟਰ ਆਪਣੇ ਹਲਕਿਆਂ ’ਚ ਪਾਰਟੀ ਦੀ ਮਜਬੂਤੀ ਲਈ ਪਾਰਟੀ ਦਾ ਸੁਨੇਹਾ ਘਰ ਘਰ ਪਹੁੰਚਾ ਰਹੇ ਹਨ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਕਾਫਲਾ ਦਿਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਆਉਣ ਵਾਲੇ ਦਿਨਾਂ ’ਚ ਹੇਠਲੇ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਜਾਵੇਗਾ ।
ਪਿਛਲੀ ਖ਼ਬਰ ਗੁੱਡਵਿਲ ਸਕੂਲ ’ਚ ਰਾਸ਼ਟਰੀ ਹਿੰਦੀ ਦਿਵਸ ’ਤੇ ਵਿੱਦਿਅਕ ਮੁਕਾਬਲੇ ਅਗਲੀ ਖ਼ਬਰ ਸੁਖਵਿੰਦਰ ਕੌਰ ਵਿਰਕ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।