16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਿੰਡ ਤਿੱਬੜੀ ਵਿਖੇ ਧਾਰਮਿਕ ਸਮਾਗਮ ’ਚ ਬਾਊ ਮੁਨੱਵਰ ਮਸੀਹ ਨੇ ਕੀਤੀ ਸ਼ਿਰਕਤ

ਗੁਰਦਾਸਪੁਰ, 15 ਸਤੰਬਰ (ਚੱਕਰਾਜਾ)-ਪਿੰਡ ਤਿੱਬੜੀ ਵਿਖੇ ਪਾਸਟਰ ਮਨੋਹਰੀ ਦੀ ਅਗਵਾਈ ਹੇਠ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਵੱਖ-ਵੱਖ ਪਾਸਟਰਾਂ ਸਮੇਤ ਲਗਭਗ 1000 ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਬਾਊ ਮੁਨੱਵਰ ਮਸੀਹ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

ਅਜੀਤ ਡੈਸਕ 16-09-2026
ਗੁਰਦਾਸਪੁਰ, 15 ਸਤੰਬਰ (ਚੱਕਰਾਜਾ)-ਪਿੰਡ ਤਿੱਬੜੀ ਵਿਖੇ ਪਾਸਟਰ ਮਨੋਹਰੀ ਦੀ ਅਗਵਾਈ ਹੇਠ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਵੱਖ-ਵੱਖ ਪਾਸਟਰਾਂ ਸਮੇਤ ਲਗਭਗ 1000 ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਬਾਊ ਮੁਨੱਵਰ ਮਸੀਹ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਨੇ ਆਪਣੇ ਸੰਬੋਧਨ ’ਚ ਸਮੁੱਚੇ ਇਸਾਈ ਭਾਈਚਾਰੇ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਤੇ ਭਾਈਚਾਰੇ ਦੀ ਸਿਆਸੀ ਤਰੱਕੀ ਲਈ ਮਿਲ ਕੇ ਕੰਮ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਹਰ ਧਰਮ ਸਾਨੂੰ ਪਿਆਰ, ਸਹਿਣਸ਼ੀਲਤਾ ਤੇ ਭਾਈਚਾਰੇ ਦਾ ਸਬਕ ਸਿਖਾਉਂਦਾ ਹੈ, ਇਸ ਲਈ ਕਿਸੇ ਵੀ ਧਰਮ ਦੇ ਪੈਰੋਕਾਰਾਂ ਨੂੰ ਦੂਜੇ ਧਰਮਾਂ ਪ੍ਰਤੀ ਨਫ਼ਰਤ ਜਾਂ ਭੇਦਭਾਵ ਦੀ ਭਾਵਨਾ ਨਹੀਂ ਰੱਖਣੀ ਚਾਹੀਦੀ। ਬਾਊ ਮੁਨੱਵਰ ਨੇ ਸਭ ਲਈ ਸ਼ਾਂਤੀ ਤੇ ਖੁਸ਼ਹਾਲੀ ਦਾ ਸੰਦੇਸ਼ ਦਿੱਤਾ। ਅੰਤ ਵਿਚ ਉਨ੍ਹਾਂ ਨੇ ਸਾਰਿਆਂ ਨੂੰ 28 ਸਤੰਬਰ ਤੋਂ 1 ਅਕਤੂਬਰ ਤੱਕ ਬਿਧੀਪੁਰ ਧਾਰੀਵਾਲ ਵਿਖੇ ਕਰਵਾਏ ਜਾ ਰਹੇ ਸਾਂਝੇ ਮਸੀਹ ਸੰਮੇਲਨ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਪਾਸਟਰ ਮੁਨੱਵਰ, ਪਾਸਟਰ ਵਿਜੇ, ਪਾਸਟਰ ਮਨੀ, ਪਾਸਟਰ ਥੋਮਸ, ਪਾਸਟਰ ਲੁਭਾਇਆ, ਪਾਸਟਰ ਪੱਪੂ, ਪਾਸਟਰ ਜੇਮਸ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਕੋਟਲੀ ਸੂਰਤ ਮੱਲ੍ਹੀ ਤੋਂ ਵਾਇਆ ਭਗਵਾਨਪੁਰ-ਦਰਗਾਬਾਦ ਲਿੰਕ ਸੜਕ ਨੂੰ ਚੌੜਾ ਕਰ ਕੇ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਅਗਲੀ ਖ਼ਬਰ ਨਗਰ ਕੀਰਤਨ ਦਾ ਬਟਾਲਾ ਮਹਿਤਾ ਰੋਡ ਰੰਗੜ ਨੰਗਲ ਵਿਖੇ ਨਿੱਘਾ ਸਵਾਗਤ ਕੀਤਾ ਜਾਵੇਗਾ- ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।