16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕਮਿਊਨਟੀ ਹੈਲਥ ਅਫ਼ਸਰਾਂ ਵਲੋਂ ਐਸ.ਐਮ.ਓ. ਨੂੰ ਮੰਗਾਂ ਸੰਬੰਧੀ ਸੌਂਪਿਆ ਮੰਗ ਪੱਤਰ

ਪਠਾਨਕੋਟ, 15 ਸਤੰਬਰ (ਵਿਨੋਦ)-ਸੀ. ਐਚ.

ਅਜੀਤ ਡੈਸਕ 16-09-2026
ਪਠਾਨਕੋਟ, 15 ਸਤੰਬਰ (ਵਿਨੋਦ)-ਸੀ.ਐਚ.ਓ. ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲੰਬਿਤ ਹੱਕੀ ਤੇ ਜਾਇਜ਼ ਮੰਗਾਂ ਦੇ ਹੱਲ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਨੂੰ ਮੰਗ ਪੱਤਰ ਸੌਂਪਿਆ ਗਿਆ । ਇਸ ਮੌਕੇ ਸੀ.ਐਚ.ਓ. ਆਗੂਆਂ ਨੇ ਵਿਭਾਗ ਤੇ ਪੰਜਾਬ ਸਰਕਾਰ ਵਲੋਂ ਮੰਗਾਂ ਦੇ ਹੱਲ ਲਈ ਕੀਤੇ ਜਾ ਰਹੇ ਲਗਾਤਾਰ ਭਰੋਸਿਆਂ ਦੇ ਬਾਵਜੂਦ ਕੋਈ ਠੋਸ ਤੇ ਲਿਖਤੀ ਹੱਲ ਨਾ ਹੋਣ ’ਤੇ ਭਾਰੀ ਰੋਸ ਪ੍ਰਗਟ ਕੀਤਾ । ਆਗੂਆਂ ਨੇ ਕਿਹਾ ਕਿ ਸੀ.ਐਚ.ਓ. ਦੀਆਂ ਮੰਗਾਂ ਸਬੰਧੀ ਸਰਕਾਰ ਤੇ ਵਿਭਾਗ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ।। ਆਗੂਆਂ ਨੇ ਦੱਸਿਆ ਕਿ ਮੰਗਾਂ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ 16 ਸਤੰਬਰ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ’ਚ ਸਿਵਲ ਸਰਜਨ ਦਫ਼ਤਰਾਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਮੰਗ ਪੱਤਰ ਸੌਂਪਿਆ ਜਾਵੇਗਾ । ਇਸ ਤੋਂ ਬਾਅਦ 18 ਸਤੰਬਰ ਨੂੰ ਦਿੜ੍ਹਬਾ ਵਿਖੇ ਰੋਸ ਧਰਨਾ ਤੇ ਰੈਲੀ ਕੀਤੀ ਜਾਵੇਗੀ, ਜਿਸ ਵਿਚ ਪੰਜਾਬ ਭਰ ਤੋਂ ਸੀ.ਐਚ.ਓ. ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ।
ਪਿਛਲੀ ਖ਼ਬਰ ਵਿੱਦਿਆ ਮੰਦਿਰ ਸਕੂਲ ’ਚ ਪੰਜਾਬ ਰਾਜ 70ਵੀਂ ਅੰਤਰ-ਜ਼ਿਲ੍ਹਾ ਰਾਜ ਪੱਧਰੀ ਜੂਡੋ ਖੇਡ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਅਗਲੀ ਖ਼ਬਰ ਆੜ੍ਹਤੀ ਯੂਨੀਅਨ ਨੇ ਨਵ-ਨਿਯੁਕਤ ਚੇਅਰਮੈਨ ਸਮੀਰ ਸ਼ਾਰਦਾ ਨੂੰ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।